ਇਤਿਹਾਸਿਕ ਸ਼ਿਵ ਮੰਦਿਰ ਨਲਾਸ ਨੂੰ ਜਾਣ ਲਈ ਸ਼ਰਧਾਲੂ ਗੰਦੇ ਪਾਣੀ ਦੇ ਵਿੱਚੋਂ ਲੰਘਣ ਲਈ ਹੋ ਰਹੇ ਨੇ ਮਜਬੂਰ…?

ਸੀਵਰੇਜ ਓਵਰਫਲੋ ਹੋਣ ਕਰਕੇ ਲੋਗ ਹੋ ਰਹੇ ਨੇ ਗੰਦੇ ਪਾਣੀ ਤੋਂ ਪਰੇਸ਼ਾਨ…?

ਰਾਜਪੁਰਾ,27 ਸਤੰਬਰ(ਹਿਮਾਂਸ਼ੂ ਹੈਰੀ):ਹਲਕਾ ਰਾਜਪੁਰਾ ਦੇ ਪਿੰਡ ਨਲਾਸ ਵਿੱਚ ਸੀਵਰੇਜ ਦਾ ਗੰਦਾ ਪਾਣੀ ਉਵਰਫਲੋ ਹੋਣ ਕਾਰਨ ਲੋਕ ਬੁਰੀ ਤਰ੍ਹਾਂ ਪਰੇਸ਼ਾਨ ਹਨ। ਸੀਵਰੇਜ ਦਾ ਗੰਦਾ ਪਾਣੀ ਪੂਰੇ ਪਿੰਡ ਵਿੱਚ ਵੜ ਗਿਆ ਹੈ ਅਤੇ ਲੋਕਾਂ ਦੇ ਘਰਾਂ ਵਿੱਚ ਦਾਖਿਲ ਹੋ ਗਿਆ ਹੈ। ਇਸ ਸੰਬੰਧੀ ਤੰਗ ਪਿੰਡ ਵਾਸੀਆਂ ਵਲੋਂ ਰੋਸ ਜਾਹਿਰ ਕਰਦਿਆਂ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ ਹੈ। ਜਿਕਰਯੋਗ ਹੈ ਕਿ ਨਲਾਸ ਵਿੱਚ ਪੁਰਾਤਨ ਸ਼ਿਵ ਮੰਦਿਰ ਬਣਿਆ ਹੋਇਆ ਹੈ ਅਤੇ ਰੋਜ਼ਾਨਾ ਵੱਡੀ ਗਿਣਤੀ ਵਿੱਚ ਸ਼ਰਧਾਲੂ ਇਥੇ ਆ ਕੇ ਨਤਮਸਤਕ ਹੁੰਦੇ ਹਨ ਜਿਹਨਾਂ ਨੂੰ ਇਸ ਗੰਦੇ ਪਾਣੀ ਵਿੱਚੋਂ ਪੈਦਲ ਵੀ ਲੰਘਣਾ ਪੈਂਦਾ ਹੈ।ਜਾਣਕਾਰੀ ਦਿੰਦੇ ਪਿੰਡ ਵਾਸੀਆਂ ਨੇ ਦੱਸਿਆ ਕਿ ਪਿਛਲੇ ਚਾਰ ਸਾਲਾਂ ਤੋਂ ਸਮੱਸਿਆ ਚੱਲੀ ਆ ਰਹੀ ਹੈ ਇਸ ਬਾਰੇ ਕਈ ਵਾਰੀ ਸਰਕਾਰੀ ਅਧਿਕਾਰੀਆਂ ਸਮੇਤ ਸਥਾਨਕ ਪ੍ਰਸ਼ਾਸਨ ਨੂੰ ਲਿਖਤੀ ਅਤੇ ਆਨਲਾਈਨ ਵੀ ਸ਼ਿਕਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ ਫੇਰ ਵੀ ਇਸ ਦਾ ਪੱਕਾ ਹੱਲ ਕੋਈ ਨਹੀਂ ਨਿਕਲਿਆ। ਉਹਨਾਂ ਕਿਹਾ ਕਿ ਜਦੋਂ ਸਾਡੇ ਵਲੋ ਸੀਵਰੇਜ ਦੇ ਮੇਨ ਹੋਲ ਦਾ ਢੱਕਣ ਖੋਲਿਆ ਗਿਆ ਤਾਂ ਪਾਣੀ ਨਿਕਲ ਕੇ ਸੜਕਾਂ ਵੱਲ ਤੁਰ ਪਿਆ ਅਤੇ ਫਿਰ ਖੇਤਾਂ ਵਿੱਚ ਪਾਣੀ ਵੜ ਗਿਆ ਜਿਸ ਕਾਰਨ ਖੜੀ ਹੋਈ ਫਸਲ ਦਾ ਵੀ ਨੁਕਸਾਨ ਹੋਗਿਆ। ਇਸ ਬਾਰੇ ਹੋਰ ਜਾਣਕਾਰੀ ਦਿੰਦੇ ਪਿੰਡ ਵਾਸੀਆਂ ਨੇ ਦੱਸਿਆ ਕਿ ਗਲੀਆਂ ਵਿੱਚ ਖੜ੍ਹੇ ਸੀਵਰੇਜ ਦੇ ਗੰਦੇ ਪਾਣੀ ਕਾਰਨ ਸਕੂਲ ਜਾਣ ਲਈ ਬੱਚਿਆਂ ਨੂੰ ਮਜਬੂਰਨ ਇਸ ਗੰਦੇ ਪਾਣੀ ਵਿੱਚੋਂ ਲੰਘਣਾ ਪੈਂਦਾ ਜਿਸ ਕਾਰਨ ਉਹਨਾਂ ਨੂੰ ਚਮੜੀ ਦੇ ਰੋਗਾਂ ਸਮੇਤ ਹੋਰ ਵੀ ਬਿਮਾਰੀਆਂ ਦਾ ਖਤਰਾ ਬਣਿਆ ਰਹਿੰਦਾ ਹੈ ਤੇ ਇਸ ਗੰਦੇ ਪਾਣੀ ਵਿੱਚ ਮੱਛਰ ਪਲ ਰਿਹਾ ਹੈ ਜਿਸ ਕਾਰਨ ਡੇਂਗੂ ਅਤੇ ਮਲੇਰੀਆ ਵਰਗੀਆਂ ਬਿਮਾਰੀਆਂ ਫੈਲਣ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ਮੌਕੇ ਪਿੰਡ ਵਾਸੀਆਂ ਦੀ ਮੰਗ ਹੈ ਕਿ ਇਸ ਸਮੱਸਿਆ ਦਾ ਪੱਕਾ ਹਲ ਕੀਤਾ ਜਾਵੇ ਨਹੀਂ ਤਾਂ ਸਾਡੇ ਵਲੋ ਕੋਈ ਵੱਡਾ ਰੋਸ਼ ਪ੍ਰਦਰਸ਼ਨ ਕੀਤਾ ਜਾਵੇਗਾ।
ਫੋਟੋ ਕੈਪਸ਼ਨ
ਓਵਰਫਲੋ ਸੀਵਰੇਜ ਦਾ ਪਾਣੀ ਦਿਖਾਉਂਦੇ ਹੋਏ ਪਿੰਡ ਵਾਸੀ

Leave a Reply

Your email address will not be published. Required fields are marked *