ਰਾਜਪੁਰਾ/ਘਨੌਰ,4 ਜਨਵਰੀ (ਹਿਮਾਂਸ਼ੂ ਹੈਰੀ):ਥਾਣਾ ਘਨੌਰ ਅਤੇ ਥਾਣਾ ਸ਼ੰਭੂ ਦੀ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ‘ਚ ਸਰਕਲ ਘਨੌਰ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਿਲ ਹੋਈ ਜਿਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਡੀ.ਐਸ.ਪੀ ਸਰਕਲ ਘਨੌਰ ਹਰਮਨਪ੍ਰੀਤ ਸਿੰਘ ਚੀਮਾ ਨੇ ਦੱਸਿਆ ਕਿ ਸਰਕਲ ਘਨੌਰ ਪੁਲਿਸ ਨੇ ਐਸ.ਐਸ.ਪੀ. ਪਟਿਆਲਾ ਨਾਨਕ ਸਿੰਘ ਆਈ.ਪੀ.ਐਸ ਅਤੇ ਯੋਗੇਸ਼ ਸ਼ਰਮਾ ਪੀ.ਪੀ.ਐਸ.ਕੈਪਟਨ ਪੁਲਿਸ ਇਨਵੈਸਟੀਗੇਸ਼ਨ ਪਟਿਆਲਾ ਦੀਆਂ ਹਦਾਇਤਾਂ ਅਨੁਸਾਰ ਥਾਣਾ ਸ਼ੰਭੂ ਦੇ ਮੁਖੀ ਇੰਸਪੈਕਟਰ ਹਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਏ.ਐਸ.ਆਈ ਗੁਰਮੀਤ ਸਿੰਘ ਅਤੇ ਥਾਣਾ ਸ਼ੰਭੂ ਸਮੇਤ ਪੁਲਿਸ ਪਾਰਟੀ ਗਸ਼ਤ ਤੇਪਲਾ ਬਨੂੜ ਰੋਡ ਟੀ.ਪੁਆਇੰਟ ਪਿੰਡ ਬਾਸਮਾ ਕੋਲ ਨਾਕਾਬੰਦੀ ਕੀਤੀ ਗਈ ਸੀ। ਇਸ ਨਾਕਾ ਬੰਦੀ ਦੌਰਾਨ ਰਮਨਦੀਪ ਸਿੰਘ ਵਾਸੀ ਪਿੰਡ ਘੜਾਮ ਥਾਣਾ ਜੁਲਕਾ, ਜ਼ਿਲ੍ਹਾ ਪਟਿਆਲਾ ਕੋਲੋ ਲੋਮੋਟਿਲ ਮਾਰਕਾ ਦੀਆਂ 8040 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਕਾਬੂ ਕੀਤੇ ਗਏ ਰਮਨਦੀਪ ਸਿੰਘ ਨੂੰ ਅਦਾਲਤ ‘ਚ ਪੇਸ਼ ਕਰਕੇ ਉਸਦਾ 02 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ, ਜਿਸ ਦੇ ਚੱਲਦਿਆਂ ਉਸ ਪਾਸੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ 8040 ਨਸ਼ੀਲੀਆਂ ਗੋਲੀਆਂ ਮਾਰਕਾ ਲੋਮੋਟਿਲ ਕਿੱਥੋਂ ਲੈ ਕੇ ਆਇਆ ਸੀ ਅਤੇ ਅੱਗੇ ਕਿੱਥੇ ਲਿਜਾਣੀ ਸੀ। ਦੂਜੇ ਮਾਮਲੇ ਵਿੱਚ ਸਪੈਸ਼ਲ ਸੈੱਲ ਦੇ ਇੰਚਾਰਜ ਇੰਸਪੈਕਟਰ ਹੈਰੀ ਬੋਪਾਰਾਏ ਅਤੇ ਥਾਣਾ ਘਨੌਰ ਦੇ ਮੁੱਖ ਅਫਸਰ ਐਸ.ਆਈ ਸਾਹਿਬ ਸਿੰਘ ਵਿਰਕ ਨੇ ਮਿਤੀ 25-12-2024 ਨੂੰ 03 ਅਣਪਛਾਤੇ ਵਿਅਕਤੀਆਂ ਨੇ ਸਿਰ ‘ਤੇ ਕੱਪੜਾ ਬੰਨ੍ਹ ਕੇ ਸਤਨਾਮ ਸਿੰਘ ਵਾਸੀ ਪਿੰਡ ਸੰਧਾਰਸੀ,ਘਨੌਰ ਜਿਲ੍ਹਾਂ ਪਟਿਆਲਾ ਦੀ ਦੁਕਾਨ ‘ਤੇ ਬੰਦੂਕ ਦੀ ਨੋਕ ‘ਤੇ ਲੁੱਟ ਦੀ ਕੋਸ਼ਿਸ਼ ਕੀਤੀ। ਦੁਕਾਨਦਾਰ ਸਤਨਾਮ ਸਿੰਘ ਦੇ ਬਿਆਨਾਂ ‘ਤੇ ਥਾਣਾ ਘਨੌਰ ਵਿਖੇ ਮੁਕੱਦਮਾ ਨੰਬਰ 139 ਅਤੇ ਬੀਐਨਐਸ ਐਕਟ ਦੀ ਧਾਰਾ 307,62,3(5) 333 ਦਰਜ ਕੀਤਾ ਗਿਆ। ਤਫਤੀਸ਼ ਦੌਰਾਨ ਸਤਨਾਮ ਸਿੰਘ ਨੇ 31-12-2024 ਨੂੰ ਘਟਨਾ ਦੀ ਸੀ.ਸੀ.ਟੀ.ਵੀ. ਕੈਮਰੇ ਦੀ ਫੁਟੇਜ ਵਾਲੀ ਪੈਨਡ੍ਰਾਈਵ ਪੇਸ਼ ਕੀਤੀ, ਜਿਸ ਦੇ ਆਧਾਰ ‘ਤੇ ਮਾਮਲੇ ਦੇ ਅੰਤਿਮ ਬਿਆਨ ‘ਚ ਦੱਸਿਆ ਗਿਆ ਹੈ ਕਿ ਦੁਕਾਨਦਾਰ ਸਤਨਾਮ ‘ਤੇ ਜਾਨੋਂ ਮਾਰਨ ਦੀ ਨੀਅਤ ਨਾਲ ਹਮਲਾ ਕੀਤਾ ਗਿਆ ਸੀ। ਜਿਸ ਵਿੱਚ ਮੁਲਜ਼ਮ ਲਖਵਿੰਦਰ ਸਿੰਘ ਵਾਸੀ ਮਕਾਨ ਨੰਬਰ 317 ਗੁਰੂ ਨਾਨਕ ਕਲੋਨੀ ਇਸਮਾਈਲਾਬਾਦ (ਹਰਿਆਣਾ), ਕਮਲਦੀਪ ਕੁਮਾਰ ਵਾਸੀ ਜਨਸੂਈ ਥਾਣਾ ਨੰਗਲ ਜ਼ਿਲ੍ਹਾ ਅੰਬਾਲਾ ਹਰਿਆਣਾ, ਦੀਪਕ ਕੁਮਾਰ ਉਰਫ਼ ਗੋਲੂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਜਿਸ ਵਿਚ ਲਖਵਿੰਦਰ ਸਿੰਘ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਸ ਨੇ ਹਰਿਆਣਾ ਦੇ ਸੇਹਰਾ, ਕੁਰਕਸ਼ੇਤਰ ਅਤੇ ਕਰਨਾਲ ਵਿਚ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ, ਜਿਸ ਦੇ ਖਿਲਾਫ ਜ਼ਿਲ੍ਹਾ ਕਰਨਾਲ (ਹਰਿਆਣਾ) ਅਤੇ ਜ਼ਿਲ੍ਹਾ ਅੰਬਾਲਾ (ਹਰਿਆਣਾ) ਵਿਚ ਪਹਿਲਾਂ ਹੀ ਪਰਚੇ ਦਰਜ ਹਨ ਅਤੇ ਇਸ ਦੇ ਨਾਲ ਹੀ ਅੱਧੇ ਤੋਂ ਵੱਧ ਦਰਜਨ ਰਜਿਸਟਰਡ ਹਨ। ਹਰਿਆਣਾ ਰਾਜ ਪੁਲਿਸ ਇਸ ਦੋਸ਼ੀ ਦੀ ਭਾਲ ਕਰ ਰਹੀ ਹੈ ਅਤੇ ਦੋਸ਼ੀ ਲਖਵਿੰਦਰ ਸਿੰਘ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਦੋਸ਼ੀ ਨੂੰ ਪੁਲਿਸ ਹਿਰਾਸਤ ਵਿਚ ਲੈ ਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਜਿਸ ਤੋਂ ਹੋਰ ਖੁਲਾਸੇ ਹੋਣ ਦੀ ਵੀ ਉਮੀਦ ਹੈ।