👉ਸਾਬਕਾ ਐਮ.ਐਲ.ਏ ਐਨ.ਕੇ ਸ਼ਰਮਾ ਵੱਲੋਂ ਜੀਰਕਪੁਰ ‘ਚ ਹੋਏ ਘੁਟਾਲਿਆ ਬਾਰੇ ਕੀ ਕੀਤੇ ਖੁਲਾਸੇ…?

ਵਿਧਾਨ ਸਭਾ ਹਲਕਾ ਡੇਰਾਬੱਸੀ ਦੇ ਸਾਬਕਾ ਵਿਧਾਇਕ ਨਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਜ਼ੀਰਕਪੁਰ ਵਿੱਚ ਵਿਕਾਸ ਕਾਰਜ ਠੱਪ ਹੋ ਕੇ ਰਹਿ ਗਏ ਹਨ

ਜੀਰਕਪੁਰ/ਡੇਰਾਬਸੀ,12 ਜਨਵਰੀ(ਹਿਮਾਂਸ਼ੂ ਹੈਰੀ):ਵਿਧਾਨ ਸਭਾ ਹਲਕਾ ਡੇਰਾਬਸੀ ਦੇ ਸਾਬਕਾ ਵਿਧਾਇਕ ਨਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਸਰਕਾਰ ਦੀ ਅਣਗਹਿਲੀ ਕਾਰਨ ਜ਼ੀਰਕਪੁਰ ਦੇ ਸਮੁੱਚੇ ਵਿਕਾਸ ਕਾਰਜ ਠੱਪ ਹੋ ਕੇ ਰਹਿ ਗਏ ਹਨ। ਪੰਜਾਬ ਦਾ ਸਭ ਤੋਂ ਤੇਜ਼ੀ ਨਾਲ ਵਿਕਾਸ ਕਰਨ ਵਾਲਾ ਜ਼ੀਰਕਪੁਰ ਸ਼ਹਿਰ ਇਸ ਸਮੇਂ ਬੇਕਾਰ ਹਾਲਤ ਵਿੱਚ ਪਿਆ ਹੈ।ਸਾਬਕਾ ਵਿਧਾਇਕ ਐਨਕੇ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਦੇ ਵਿਧਾਇਕ ਵਜੋਂ ਕਾਰਜਕਾਲ ਦੌਰਾਨ ਜ਼ੀਰਕਪੁਰ ਵਿੱਚ ਸੜਕਾਂ, ਪਾਰਕਾਂ, ਸਿਹਤ ਸਹੂਲਤਾਂ, ਪੀਣ ਵਾਲੇ ਪਾਣੀ ਦੇ ਬਿਹਤਰ ਪ੍ਰਬੰਧ ਕੀਤੇ ਗਏ ਸਨ। ਪਰ ਹੁਣ ਮੌਜੂਦਾ ਸਰਕਾਰ ਅਤੇ ਨਗਰ ਕੌਂਸਲ ਅਧਿਕਾਰੀਆਂ ਦੀ ਅਣਗਹਿਲੀ ਕਾਰਨ ਚਾਰੇ ਪਾਸੇ ਤਬਾਹੀ ਮਚੀ ਹੋਈ ਹੈ।
ਸਾਬਕਾ ਵਿਧਾਇਕ ਨੇ ਕਿਹਾ ਕਿ ਉਹ ਜ਼ੀਰਕਪੁਰ ਖੇਤਰ ਦੇ ਰੁਕੇ ਹੋਏ ਵਿਕਾਸ ਕਾਰਜਾਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੀ ਟੀਮ ਸਮੇਤ ਬੁੱਧਵਾਰ ਨੂੰ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਮਿਲਣਗੇ।

Leave a Reply

Your email address will not be published. Required fields are marked *