
ਰਾਜਪੁਰਾ,31 ਮਾਰਚ(ਹਿਮਾਂਸ਼ੂ ਹੈਰੀ):ਪੰਜਾਬ ਸਰਕਾਰ ਵੱਲੋਂ 1 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਦਾ ਐਲਾਨ ਕੀਤਾ ਗਿਆ ਹੈ। ਇਸ ਸੰਬੰਧ ਵਿੱਚ ਰਾਜਪੁਰਾ ਮਾਰਕੀਟ ਕਮੇਟੀ ਦੇ ਚੇਅਰਮੈਨ ਦੀਪਕ ਸੂਦ ਦਾ ਕਹਿਣਾ ਹੈ ਕਿ ਕਣਕ ਦੀ ਸਰਕਾਰੀ ਖਰੀਦ ਦਾ ਐਲਾਨ ਮਾਨਯੋਗ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਕੀਤਾ ਗਿਆ ਹੈ।ਅਤੇ ਰਾਜਪੁਰਾ ਦੀ ਅਨਾਜ ਮੰਡੀ ਵਿੱਚ ਕਣਕ ਦੀ ਖਰੀਦ ਨੂੰ ਲੈ ਕੇ ਪ੍ਰਬੰਧ ਪੂਰੇ ਮੁਕੰਮਲ ਕਰ ਦਿੱਤੇ ਗਏ ਹਨ ਜਿਸ ਵਿੱਚ ਕਣਕ ਲਿਆਉਣ ਵਾਲੇ ਕਿਸਾਨਾਂ ਦੇ ਲਈ ਪੀਣ ਵਾਲਾ ਪਾਣੀ, ਟੋਇਲਟ, ਗਰਮੀਆਂ ਵਿੱਚ ਛਾਇਆਵਾਨ ਅਤੇ ਲਾਈਟਾਂ ਦਾ ਪ੍ਰਬੰਧ ਆਦੀ ਹਰੇਕ ਤਰ੍ਹਾਂ ਦੀ ਸੁਵਿਧਾ ਦਾ ਪ੍ਰਬੰਧ ਮਾਰਕੀਟ ਕਮੇਟੀ ਵੱਲੋਂ ਮੁਕੰਮਲ ਕਰ ਦਿੱਤਾ ਗਿਆ ਹੈ। ਇਸ ਸੰਬੰਧ ਵਿੱਚ ਹੋਰ ਜਿਆਦਾ ਜਾਣਕਾਰੀ ਦਿੰਦੇ ਹੋਏ ਦੀਪਕ ਸੂਦ ਨੇ ਕਿਹਾ ਕਿ ਸਾਡੇ ਵੱਲੋਂ ਤਿਆਰੀਆਂ ਮੁਕੰਮਲ ਨੇ ਜਦ ਵੀ ਕੋਈ ਕਿਸਾਨ ਆਪਣੀ ਕਣਕ ਦੀ ਏਰਾਈਵਲ ਲੈ ਕੇ ਆਏਗਾ ਤੁਰੰਤ ਉਸਦੀ ਖਰੀਦ ਕਰਕੇ ਉਸ ਨੂੰ ਉਸਦੀ ਫਸਲ ਦਾ ਬਣਦਾ ਭੁਗਤਾਨ ਕਰ ਦਿੱਤਾ ਜਾਵੇਗਾ। ਉਹਨਾਂ ਨੇ ਇਹ ਵਿਸ਼ਵਾਸ ਦਿਲਵਾਇਆ ਕਿ ਕਿਸੀ ਵੀ ਕਿਸਾਨ ਵੀਰ ਨੂੰ ਫਸਲ ਲਿਆ ਕੇ ਵੇਚਣ ਵਿੱਚ ਕੋਈ ਦਿੱਕਤ ਪਰੇਸ਼ਾਨੀ ਨਹੀਂ ਆਵੇਗੀ।