ਪਰਲ ਦੀ ਜਗ੍ਹਾ ਤੇ ਕੋਈ ਵਿਅਕਤੀ ਖਰੀਦ ਵੇਚ ਜਾਂ ਕਿਸੇ ਤਰ੍ਹਾਂ ਦੀ ਉਸਾਰੀ ਕਰਨਾ ਗੈਰ ਕਾਨੂੰਨੀ:ਸੁਪਰੀਮ ਕੋਰਟ


ਰਾਜਪੁਰਾ/ਬਨੂੰੜ,9 ਅਪ੍ਰੈਲ(ਹਿਮਾਂਸ਼ੂ ਹੈਰੀ):ਖਾਣਾ ਸੋਹਾਣਾ ਅਧੀਨ ਪੈਂਦੇ ਪਿੰਡ ਮਾਣਕ ਮਾਜਰਾ ਵਿੱਚ ਪਰਲ ਦੀ ਪਈ ਜਮੀਨ ਉੱਤੇ ਸਟੇਡੀਅਮ ਦੀ ਉਸਾਰੀ ਕੀਤੀ ਜਾ ਰਹੀ ਹੈ। ਜੋ ਗੈਰ ਕਾਨੂੰਨੀ ਹੈ ਇਸ ਵਾਰੀ ਜਾਣਕਾਰੀ ਸਾਂਝੀ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਵੰਤ ਸਿੰਘ ਨੰਡਿਆਲੀ ਨੇ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਉਤੇ ਪਰਲ ਗਰੁੱਪ ਦੀਆਂ ਜਾਇਦਾਦਾਂ ਦੀ ਸ਼ਨਾਖਤ ਕਰਨ ਲਈ ਕਮੇਟੀਆਂ ਬਣਾਈਆਂ ਗਈਆਂ ਸਨ ਜਿਸ ਤੋਂ ਬਾਅਦ ਇਹਨਾਂ ਜਮੀਨਾਂ ਉੱਤੇ ਬੋਰਡ ਲਗਾਏ ਗਏ ਸਨ ਜਿਸ ਤੇ ਲਿਖਿਆ ਗਿਆ ਸੀ ਕਿ ਇਹ ਜਮੀਨ ਪਰਲ ਅਤੇ ਇਸਦੀ ਸਹਾਇਕ ਕੰਪਨੀਆ ਨਾਲ ਸੰਬੰਧਿਤ ਹੈ ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ ਦੀਆਂ ਹਦਾਇਤਾਂ ਅਨੁਸਾਰ ਕਿਸੇ ਤਰ੍ਹਾਂ ਦੀ ਸੇਲ ਪਰਚੇਜ਼ ਤਬਾਦਲਾ ਉਸਾਰੀ ਕਬਜ਼ਾ ਆਦੀ ਤੇ ਰੋਕ ਹੈ ਜਿਹੜਾ ਵਿਅਕਤੀ ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ ਦੀ ਉਲੰਘਣਾ ਕਰੇਗਾ ਉਸ ਖਿਲਾਫ ਸਖਤ ਕਾਰਵਾਈ ਵੀ ਹੋ ਸਕਦੀ ਹੈ ਇਸ ਦੇ ਚਲਦਿਆਂ ਹੀ ਥਾਣਾ ਸੋਹਾਣਾ ਅਧੀਨ ਪਿੰਡ ਦੇ ਪਿੰਡ ਮਾਣਕ ਮਾਜਰਾ ਦੀ ਪਰਲ ਦੀ ਪਈ ਜਮੀਨ ਉੱਤੇ ਕੁਝ ਵਿਅਕਤੀਆਂ ਵੱਲੋਂ ਸਟੇਡੀਅਮ ਬਣਾ ਕੇ ਉਸ ਉੱਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜੋ ਬਿਲਕੁਲ ਗੈਰ ਕਾਨੂੰਨੀ ਹੈ ਕਿਸਾਨ ਆਗੂ ਬਲਵੰਤ ਸਿੰਘ ਨੰਡਿਆਲੀ ਦਾ ਕਹਿਣਾ ਹੈ ਕਿ ਇਸ ਪਰਲ ਦੀ ਜਮੀਨ ਉੱਤੇ ਸਟੇਡੀਅਮ ਦੀ ਉਸਾਰੀ ਕਰਕੇ ਇਸ ਜਮੀਨ ਉੱਤੇ ਕਬਜ਼ਾ ਕੀਤਾ ਜਾ ਰਿਹਾ ਹੈ ਇਸ ਬਾਰੇ ਮਾਨਯੋਗ ਡੀਸੀ ਮੋਹਾਲੀ ਨੂੰ ਲਿਖਤੀ ਸ਼ਿਕਾਇਤ ਕਰਕੇ ਇਹਨਾਂ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਗਈ ਹੈ।ਇਸ ਮਾਮਲੇ ਬਾਰੇ ਜਦੋਂ ਥਾਣਾ ਮੁਖੀ ਸੋਹਾਣਾ ਇੰਸਪੈਕਟਰ ਸਿਮਰਜੀਤ ਸਿੰਘ ਨਾਲ ਸੰਪਰਕ ਕੀਤਾ ਤਾਂ ਉਹਨਾਂ ਕਿਹਾ ਕਿ ਇਹ ਮਾਮਲਾ ਉਨਾਂ ਦੇ ਧਿਆਨ ਵਿੱਚ ਨਹੀਂ ਹੈ ਅਤੇ ਨਾ ਹੀ ਕੋਈ ਸ਼ਿਕਾਇਤ ਉਹਨਾਂ ਕੋਲ ਪਹੁੰਚੀ ਹੈ ਮੋਕੇ ਦਾ ਜਾਇਜ਼ਾ ਲੈ ਕੇ ਦੋਸ਼ੀਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।