ਪਟੇਲ ਕਾਲਜ ਦੇ ਵਿਦਿਆਰਥੀਆਂ ਦਾ ਲੇਖ ਪ੍ਰਤੀਯੋਗਤਾ ਦਾ ਰਿਹਾ ਸ਼ਾਨਦਾਰ ਪ੍ਰਦਰਸ਼ਨ

ਰਾਜਪੁਰਾ,22 ਅਪ੍ਰੈਲ(ਹਿਮਾਂਸ਼ੂ ਹੈਰੀ):ਸਥਾਨਕ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਦੇ ਪ੍ਰਿੰਸੀਪਲ ਡਾ. ਚੰਦਰ ਪ੍ਰਕਾਸ਼ ਗਾਂਧੀ ਦੀ ਅਗਵਾਈ ਅਤੇ ਡਾ. ਮਨਦੀਪ ਸਿੰਘ, ਡਾ.ਪਵਨਦੀਪ ਕੌਰ ਦੀ ਦੇਖ ਰੇਖ ਹੇਠ ਪੰਜਾਬੀ ਤੇ ਹਿੰਦੀ ਭਾਸ਼ਾ ਵਿੱਚ ‘ਦ ਕਾਮਨਵੈਲਥ’ ਦੀ ਹਰਟਫੁਲਨੈਸ ਸੰਸਥਾ ਵਲੋਂ ਲੇਖ ਪ੍ਰਤੀਯੋਗਤਾ ਕਰਵਾਈ ਗਈ ਜਿਸ ਵਿੱਚ ਕਾਲਜ ਦੇ ਦੋ ਵਿਦਿਆਰਥੀਆਂ ਹਰਮਨਜੋਤ ਕੌਰ ਨੂੰ ਗਲੋਬਲ ਲੈਵਲ ਤੇ ਤੀਜਾ ਸਥਾਨ ਪ੍ਰਾਪਤ ਕਰਨ ਅਤੇ ਰਮਨਪ੍ਰੀਤ ਕੌਰ ਦੇ ਬੇਹਤਰੀਨ ਪ੍ਰਦਰਸ਼ਨ ਕਰਕੇ ਉਨਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਨੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ ਤੇ ਭਵਿੱਖ ਵਿੱਚ ਵੀ ਅੱਗੇ ਵਧਣ ਲਈ ਪ੍ਰੇਰਿਤ ਕੀਤਾ ।ਇਸ ਮੌਕੇ ਡਾ. ਵੰਦਨਾ ਗੁਪਤਾ, ਡਾ. ਹਰਿੰਦਰਪਾਲ ਕੌਰ,ਪ੍ਰੋ ਅਵਤਾਰ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ ।

Leave a Reply

Your email address will not be published. Required fields are marked *