8 ਕਰੋੜ 26 ਲੱਖ ਰੁਪਏ ਦੀ ਲਾਗਤ ਨਾਲ ਰਾਜਪੁਰਾ ਦੀਆਂ ਸੜਕਾਂ ਦੇ ਨਵੀਨੀਕਰਨ ਦਾ ਕੰਮ ਜਲਦੀ ਹੋਵੇਗਾ ਸ਼ੁਰੂ: ਨੀਨਾ ਮਿੱਤਲ

ਸੜਕਾਂ ਦੇ ਨਵੀਨੀਕਰਨ ਨਾਲ ਆਵਾਜਾਈ,ਆਰਥਿਕਤਾ ਅਤੇ ਆਮ ਜਨਤਾ ਨੂੰ ਮਿਲੇਗੀ ਰਾਹਤ

ਰਾਜਪੁਰਾ,14 ਮਈ(ਹਿਮਾਂਸ਼ੂ ਹੈਰੀ):ਹਲਕਾ ਰਾਜਪੁਰਾ ਦੇ ਪੈਂਡੂ ਇਲਾਕਿਆਂ ਵਿੱਚ ਸੜਕਾਂ ਦੇ ਨਵੀਨੀਕਰਨ ਅਤੇ ਨਵੀਂ ਬਣਤ ਦੀ ਪ੍ਰਕਿਰਿਆ ਨੂੰ ਪ੍ਰਸ਼ਾਸਨ ਵਲੋਂ ਹਰੀ ਝੰਡੀ ਮਿਲ ਗਈ ਹੈ। ਲਗਭਗ 8 ਕਰੋੜ 26 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦਾ ਕੰਮ ਜਲਦੀ ਸ਼ੁਰੂ ਕੀਤਾ ਜਾਵੇਗਾ। ਲੰਮੇ ਸਮੇਂ ਤੋਂ ਪੁਰਾਣੀਆਂ ਅਤੇ ਖਸਤਾ ਹਾਲਤ ਵਿੱਚ ਇਨ੍ਹਾਂ ਲਿੰਕ ਸੜਕਾਂ ਨੂੰ ਜਲਦੀ ਨਵਾਂ ਰੂਪ ਮਿਲੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਰਾਜਪੁਰਾ ਵਿਧਾਇਕਾਂ ਮੈਡਮ ਨੀਨਾ ਮਿੱਤਲ ਨੇ ਦੱਸਿਆ ਇਸ ਯੋਜਨਾ ਤਹਿਤ, ਹਲਕੇ ਦੀਆਂ ਜੀ ਟੀ ਰੋਡ ਤੋਂ ਉਕਸੀ,ਪਿਲਖਣੀ ਇਸਲਾਮਪੁਰ, ਜੀ ਟੀ ਰੋਡ ਤੋਂ ਭਗੜਾਣਾ,ਰਾਜਪੁਰਾ ਚੰਡੀਗੜ੍ਹ ਰੋਡ ਤੋਂ ਖਰੋਲਾ ਹੁੰਦੇ ਹੋਏ ਕੋਟਲਾ ਨਾਲ ਹੀ ਫਿਰਨੀ ਪਿੰਡ ਕੋਟਲਾ ਅਤੇ ਨਲਾਸ,ਉਕਸੀ ਸੈਣੀਆਂ ਤੋਂ ਉਕਸੀ ਜੱਟਾਂ,ਚੰਦੂਆ ਖੁਰਦ ਤੋਂ ਭੇਡਵਾਲ ਨਲਾਸ ਤੋਂ ਬਖਸ਼ੀਵਾਲਾ ਫਿਰਨੀ ਪਿੰਡ ਉਕਸੀ ਜੱਟਾਂ ਸ਼ਾਮਿਲ ਹਨ।ਜੋ ਕਿ ਇਹ ਸੜਕਾਂ ਲੰਮੇ ਸਮੇਂ ਤੋਂ ਬਿਨਾਂ ਮੁਰੰਮਤ ਦੇ ਕਾਲਾਂ ਪੱਥਰ ਬਣੀਆਂ ਹੋਈਆਂ ਸਨ।ਇਲਾਕਾ ਨਿਵਾਸੀ ਲੰਮੇ ਸਮੇਂ ਤੋਂ ਸੜਕਾਂ ਬਣਾਉਣ ਦੀ ਲਗਾਤਾਰ ਮੰਗ ਕਰ ਰਹੇ ਸਨ।ਵਿਧਾਇਕਾ ਨੀਨਾ ਮਿੱਤਲ ਨੇ ਕਿਹਾ ਕਿ ਇਨ੍ਹਾਂ ਸੜਕਾਂ ਦਾ ਨਵੀਨੀਕਰਨ ਕਰਕੇ ਇਲਾਕੇ ਦੀ ਆਵਾਜਾਈ ਨੂੰ ਨਿਰਵਿਘਨ ਅਤੇ ਸੰਚਾਰੂ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਉਕਤ ਲਿੰਕ ਸੜਕਾਂ ਖੇਤੀਬਾੜੀ ਕਾਰਜਾਂ, ਵਿਦਿਆਰਥੀਆਂ ਅਤੇ ਆਮ ਜਨਤਾ ਲਈ ਰੋਜ਼ਾਨਾ ਦੀ ਆਵਾਜਾਈ ਦਾ ਮੁੱਖ ਸਾਧਨ ਹਨ। ਜਿਨ੍ਹਾਂ ਦੀ ਲੰਮੇ ਸਮੇਂ ਤੋਂ ਖ਼ਸਤਾ ਹਾਲਤ ਹੋਣ ਕਰਕੇ ਇਲਾਕਾ ਨਿਵਾਸੀਆਂ ਨੂੰ ਰਾਜਪੁਰਾ ਸ਼ਹਿਰ ਚੋ ਰੋਜ਼ਮਰ੍ਹਾ ਦੇ ਕੰਮ ਕਾਜ ਲਈ ਆਉਣਾਂ ਜਾਣਾ ਜੀਅ ਦਾ ਜੰਜਾਲ ਬਣਿਆ ਹੋਇਆ ਸੀ।ਐਮ ਐਲ ਏ ਰਾਜਪੁਰਾ ਮੈਡਮ ਨੀਨਾ ਮਿੱਤਲ ਨੇ ਨਵੀਆਂ ਸੜਕਾਂ ਦੇ ਪ੍ਰੋਜੈਕਟ ਦੀ ਮਨਜ਼ੂਰੀ ਤੇ ਖੁਸ਼ੀ ਜ਼ਾਹਿਰ ਕਰਦਿਆਂ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਸ਼੍ਰ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਹਲਕੇ ਦੀ ਆਵਾਜਾਈ, ਆਰਥਿਕਤਾ ਅਤੇ ਆਮ ਜਨਤਾ ਦੀ ਸਹੂਲਤ ਵਿੱਚ ਵੱਡਾ ਬਦਲਾਅ ਲਿਆਵੇਗਾ।ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੇ ਨਵੀਨੀਕਰਨ ਨਾਲ ਨਾ ਸਿਰਫ਼ ਲੋਕਾਂ ਨੂੰ ਆਵਾਜਾਈ ਦੀ ਅਸਾਨੀ ਹੋਵੇਗੀ, ਬਲਕਿ ਵਿਦਿਆਰਥੀਆਂ, ਮਰੀਜ਼ਾਂ ਅਤੇ ਖੇਤੀਬਾੜੀ ਨਾਲ ਜੁੜੇ ਲੋਕਾਂ ਨੂੰ ਵੀ ਵੱਡੀ ਰਹਤ ਮਿਲੇਗੀ। ਕਈ ਪਿੰਡਾਂ ਦੇ ਲੋਕਾਂ ਵੱਲੋਂ ਲੰਮੇ ਸਮੇਂ ਤੋਂ ਇਨ੍ਹਾਂ ਸੜਕਾਂ ਦੇ ਨਵੇਂ ਬਣਾਉਣ ਦੀ ਮੰਗ ਕੀਤੀ ਜਾ ਰਹੀ ਸੀ।ਉਨ੍ਹਾਂ ਅੱਗੇ ਕਿਹਾ ਕਿ ਰਾਜਪੁਰਾ ਹਲਕੇ ਵਿੱਚ ਵਿਕਾਸਕਾਰਜ ਲਗਾਤਾਰ ਜਾਰੀ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਕਈ ਨਵੇਂ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਵਾਅਦਾ ਕੀਤਾ ਕਿ ਲੋਕਾਂ ਦੇ ਵਿਸ਼ਵਾਸ ਨੂੰ ਕਾਇਮ ਰੱਖਦਿਆਂ ਹਲਕਾ ਰਾਜਪੁਰਾ ਦੇ ਸਮੂਹ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਹਰੇਕ ਪਿੰਡ, ਕਸਬੇ ਗਲੀ ਮੁਹੱਲੇ ਤੱਕ ਵਿਕਾਸ ਕਾਰਜਾਂ ਨੂੰ ਬਿਨਾਂ ਭੇਦ ਭਾਵ ਪਹੁੰਚਾਇਆ ਜਾਵੇਗਾ।ਇਸ ਮੌਕੇ ਐਮ ਐਲ ਏ ਰਾਜਪੁਰਾ ਮੈਡਮ ਨੀਨਾ ਮਿੱਤਲ ਨੇ ਕਿਹਾ ਕਿ ਸੜਕਾਂ ਦੇ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਜਿਥੇ ਲੋਕਾਂ ਦੀ ਲੰਮੇ ਸਮੇਂ ਤੋਂ ਲਟਕਦੀ ਪੁਰਾਣੀ ਮੁਸ਼ਕਿਲ ਦੂਰ ਹੋਵੇਗੀ, ਉਥੇ ਇਲਾਕੇ ਦੀ ਸਰਵਪੱਖੀ ਤਰੱਕੀ ਨੂੰ ਨਵਾਂ ਰੁੱਖ ਮਿਲੇਗਾ। ਉਨ੍ਹਾਂ ਕਿਹਾ ਕਿ ਹਲਕੇ ਦੀ ਹੋਰ ਬਣਨ ਯੋਗ ਸੜਕਾਂ ਦਾ ਜਲਦੀ ਨਵੀਨੀਕਰਨ ਕੀਤਾ ਜਾਵੇਗਾ।ਇਸ ਮੌਕੇ ਇਨ੍ਹਾਂ ਸੜਕਾਂ ਨਾਲ ਸਬੰਧਤ ਵੱਖ-ਵੱਖ ਪਿੰਡਾ ਦੀ ਗ੍ਰਾਮ ਪੰਚਾਇਤਾ ਅਤੇ ਇਲਾਕਾ ਨਿਵਾਸੀਆਂ ਨੇ ਵਿਧਾਇਕਾ ਮੈਡਮ ਨੀਨਾ ਮਿੱਤਲ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਵੀ ਕੀਤਾ।

Leave a Reply

Your email address will not be published. Required fields are marked *