ਪਟੇਲ ਕਾਲਜ ਦੇ ਐਨ.ਐਸ.ਐਸ. ਵਿਭਾਗ ਵਲੋਂ ਵਿਸ਼ਵ ਵਾਤਾਵਰਨ ਦਿਵਸ ਮੌਕੇ ਲਗਾਏ ਗਏ ਫਲਦਾਰ ਪੌਦੇ

ਰਾਜਪੁਰਾ,06 ਜੂਨ (ਹਿਮਾਂਸ਼ੂ ਹੈਰੀ):ਸਥਾਨਕ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਰਾਜਪੁਰਾ ਦੇ ਪ੍ਰਿੰਸੀਪਲ ਡਾ. ਚੰਦਰ ਪ੍ਰਕਾਸ਼ ਗਾਂਧੀ ਦੀ ਅਗਵਾਈ ਵਿੱਚ ਅਤੇ ਐਨ.ਐਸ.ਐਸ. ਦੇ ਪ੍ਰੋਗਰਾਮ ਅਫਸਰ ਡਾ. ਮਨਦੀਪ ਸਿੰਘ, ਡਾ. ਵੰਦਨਾ ਗੁੱਪਤਾ, ਪ੍ਰੋ. ਅਵਤਾਰ ਸਿੰਘ, ਡਾ. ਗਗਨਦੀਪ ਕੌਰ, ਪ੍ਰੋ ਦਲਜੀਤ ਸਿੰਘ ਅਤੇ ਪ੍ਰੋ. ਨੰਦਿਤਾ ਦੀ ਦੇਖ ਰੇਖ ਹੇਠ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਪ੍ਰਿੰਸੀਪਲ ਡਾ. ਚੰਦਰ ਪ੍ਰਕਾਸ਼ ਨੇ ਕਾਲਜ ਕੈਂਪਸ ਵਿੱਚ ਬੂਟਾ ਲਗਾ ਕੇ ਕੀਤੀ। ਉਨ੍ਹਾਂ ਵਲੰਟੀਅਰਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਲਈ ਵਿਸਵ ਪੱਧਰ ਉੱਤੇ ਅੱਜ ਦਾ ਦਿਨ ਮਨਾਇਆ ਜਾ ਰਿਹਾ ਹੈ। ਸਾਨੂੰ ਹਰ ਇੱਕ ਨੂੰ ਵੱਧ ਪੌਦੇ ਲਗਾ ਕੇ ਉਨ੍ਹਾਂ ਦੀ ਦੇਖ ਭਾਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰਾ ਅਤੇ ਪ੍ਰਦੂਸ਼ਣ ਮੁਕਤ ਕਰਨ ਲਈ ਪ੍ਰਣ ਕਰਨਾ ਚਾਹੀਦਾ ਹੈ। ਵਲੰਟੀਅਰਜ ਨੇ ਇਸ ਮੌਕੇ ਕਾਲਜ ਕੈਂਪਸ ਵਿੱਚ ਫਲਦਾਰ ਪੌਦੇ ਲਗਾਏ। ਇਸ ਮੌਕੇ ਹੀਰਾ ਲਾਲ ਮਾਲੀ ਅਤੇ ਸਮੂਹ ਵਲੰਟੀਅਰ ਹਾਜਰ ਸਨ।


Leave a Reply

Your email address will not be published. Required fields are marked *