
ਰਾਜਪੁਰਾ,26 ਜੁਲਾਈ(ਹਿਮਾਂਸ਼ੂ ਹੈਰੀ):ਸਥਾਨਕ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਵਿਖ਼ੇ 5 ਪੰਜਾਬ ਬਟਾਲੀਅਨ ਐਨ.ਸੀ.ਸੀ. ਪਟਿਆਲਾ ਤੋਂ ਲੈਫਟੀਨੈਂਟ ਡਾ. ਜੈਦੀਪ ਸਿੰਘ ਦੀ ਅਗਵਾਈ ਵਿੱਚ ਕਾਰਗਿਲ ਵਿਜੇ ਦਿਵਸ ਮਨਾਇਆ ਗਿਆ। ਡਾ. ਜੈਦੀਪ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਕਾਰਗਿਲ ਵਿਖ਼ੇ ਭਾਰਤ ਦਾ ਪਾਕਿਸਤਾਨ ਨਾਲ ਮਈ ਤੋਂ ਜੁਲਾਈ 1999 ਲਗਭਗ ਦੋ ਮਹੀਨੇ ਦੇ ਕਰੀਬ ਯੁੱਧ ਚੱਲਿਆ ਜਿਸ ਵਿੱਚ ਭਾਰਤ ਨੇ ਜਿੱਤ ਪ੍ਰਾਪਤ ਕੀਤੀ। ਉਨ੍ਹਾਂ ਦੱਸਿਆ ਕਿ ਇਸ ਯੁੱਧ ਵਿੱਚ ਭਾਰਤ ਦੀ ਆਰਮੀ ਦੇ ਬਹੁਤ ਸਾਰੇ ਸਪੂਤ ਸ਼ਹੀਦ ਹੋਏ। ਉਨ੍ਹਾਂ ਸ਼ਹੀਦਾਂ ਨੂੰ ਯਾਦ ਕਰਨ ਅਤੇ ਪਾਕਿਸਤਾਨ ਉੱਪਰ ਭਾਰਤ ਦੀ ਜਿੱਤ ਵਜੋਂ ਹਰ ਸਾਲ 26 ਜੁਲਾਈ ਨੂੰ ਕਾਰਗਿਲ ਵਿਜੇ ਦਿਵਸ ਮਨਾਇਆ ਜਾਂਦਾ ਹੈ।ਇਸ ਦਿਵਸ ਸਬੰਧੀ ਕਾਲਜ ਵਿਦਿਆਰਥੀਆਂ ਵਿਚਕਾਰ ਪੋਸਟਰ ਮੇਕਿੰਗ ਦੇ ਮੁਕਾਬਕੇ ਵੀ ਕਰਵਾਏ ਗਏ ਅਤੇ ਜੇਤੂਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਡਾ. ਚੰਦਰ ਪ੍ਰਕਾਸ਼ ਨੇ ਵਿਦਿਆਰਥੀਆਂ ਨੂੰ ਦੇਸ਼ ਸੇਵਾ ਵਿੱਚ ਯੋਗਦਾਨ ਪਾਉਣ ਲਈ ਐਨ.ਸੀ.ਸੀ. ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਸ਼ੇਰ ਸਿੰਘ, ਡਾ. ਤਰਨਜੀਤ ਸਿੰਘ, ਡਾ. ਵੰਦਨਾ ਗੁਪਤਾ ਡਾ. ਗੁਰਨਿੰਦਰ ਸਿੰਘ ਅਤੇ ਡਾ. ਗੁਰਪ੍ਰੀਤ ਸਿੰਘ ਮੌਜ਼ੂਦ ਰਹੇ।