
ਰਾਜਪੁਰਾ,03 ਅਗਸਤ(ਹਿਮਾਂਸ਼ੂ ਹੈਰੀ):ਆਪ ਆਗੂ ਗੁਰਪ੍ਰੀਤ ਧਮੋਲੀ ਨੇ ਮਨੀਸ਼ ਸਿਸੋਦੀਆ ਨਾਲ ਮੀਟਿੰਗ ਕੀਤੀ ਜਿਸ ਚ ਸੰਗਠਨ ਨੂੰ ਮਜ਼ਬੂਤ ਕਰਨ ਸਬੰਧੀ ਰਣਨੀਤੀ ਬਾਰੇ ਚਰਚਾਵਾਂ ਕੀਤੀਆਂ ਗਈਆਂ ਮਨੀਸ਼ ਸਿਸੋਦੀਆ ਨੇ ਇਸ ਮੀਟਿੰਗ ‘ਚ ਦਿੱਤੀਆ
ਵਿਸ਼ੇਸ਼ ਹਦਾਇਤਾਂ ਨੂੰ ਬੂਥ ਪੱਧਰ ਤੱਕ ਲਾਗੂ ਕਰਨ ਲਈ ਕਿਹਾ।ਇਸਦੇ ਨਾਲ-ਨਾਲ ਪੰਜਾਬ ਦੇ ਵਾਸੀਆ ਲਈ ਜੋ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਸਿੱਖਿਆ, ਸਿਹਤ ਅਤੇ ਹੋਰ ਆਰਥਿਕ ਸਹੂਲਤਾਂ ਦਿੱਤੀਆ ਗਈਆਂ ਹਨ, ਉਨ੍ਹਾਂ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਸਕੇ।ਇਸ ਮੌਕੇ ਗੁਰਪ੍ਰੀਤ ਧਮੋਲੀ ਨੇ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾ-2027 ਨੂੰ ਮੁੱਖ ਰਖਦੇ ਹੋਏ ਪੰਜਾਬ ਪ੍ਰਦੇਸ਼ ਆਮ ਆਦਮੀ ਪਾਰਟੀ ਵੱਲੋਂ ਜੋ ਨਵਾਂ ਸੰਗਠਨ ਦਾ ਢਾਂਚਾ ਤਿਆਰ ਕੀਤਾ ਜਾ ਰਿਹਾ ਹੈ, ਉਸ ‘ਚ ਨਿਯੁਕਤ ਕੀਤੇ ਹਰ ਅਹੁਦੇਦਾਰ ਨੂੰ ਜ਼ਿੰਮੇਵਾਰੀਆਂ ਦਿਤੀਆਂ ਜਾਣਗੀਆਂ ਹਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਮੁੱਦੇ ਅਤੇ ਮੁਸ਼ਕਿਲਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਹਰ ਮਹੀਨੇ ਨਵੇਂ ਫੈਸਲੇ ਲਏ ਜਾ ਰਹੇ ਹਨ, ਤਾਂ ਜੋ ਪੰਜਾਬ ‘ਚ ਫੈਲੇ ਭ੍ਰਿਸ਼ਟਚਾਰ ਅਤੇ ਨਸ਼ਿਆ ਦੇ ਮਕੜ ਜਾਲ ਨੂੰ ਜੜੋ ਖਤਮ ਕੀਤਾ ਜਾ ਸਕੇ, ਇਸ ‘ਚ ਪੰਜਾਬ ਦੇ ਹਰ ਨਾਗਰਿਕ ਦੇ ਸਹਿਯੋਗ ਦੀ ਲੋੜ ਹੈ।