ਬਨੂੜ ਪੁਲਿਸ ਵੱਲੋਂ 200 ਨਸ਼ੀਲੇ ਕੈਪਸੂਲਾਂ ਸਮੇਤ 01 ਵਿਅਕਤੀ ਨੂੰ ਕੀਤਾ ਗ੍ਰਿਫਤਾਰ 

ਪਟਿਆਲਾ/ਬਨੂੜ,25 ਅਗਸਤ(ਹਿਮਾਂਸ਼ੂ ਹੈਰੀ): ਬਨੂੰੜ ਪੁਲਿਸ ਨੇ ਇੱਕ ਵਿਅਕਤੀ ਨੂੰ 200 ਨਸ਼ੀਲੇ ਕੈਪਸੂਲ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਥਾਣਾ ਮੁਖੀ ਬਨੂੜ ਇੰਸਪੈਕਟਰ ਅਰਸ਼ਦੀਪ ਸ਼ਰਮਾ ਨੇ ਦੱਸਿਆ ਕਿ ਮਾਨਯੋਗ ਐਸ.ਐਸ.ਪੀ ਪਟਿਆਲਾ ਵਰੁਣ ਸ਼ਰਮਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਟਿਆਲਾ ਜਿਲੇ ਵਿੱਚੋਂ ਨਸ਼ਾ ਜੜ੍ਹੋ ਖਤਮ ਕਰਨ ਲਈ ਚਲਾਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਸਖਤ ਪਹਿਰਾ ਦਿੰਦਿਆਂ ਬਨੂੜ ਪੁਲਿਸ ਨਸ਼ਾ ਜੜ੍ਹੋ ਖਤਮ ਕਰਨ ਲਈ ਪੂਰੀ ਤਰ੍ਹਾਂ ਮੁਸਤੈਦ ਹੈ ਜਿਸ ਦੇ ਚਲਦਿਆ ਬਨੂੜ ਪੁਲਿਸ ਵੱਲੋਂ ਮਾੜੇ ਅਨਸਰਾਂ ਦੀ ਭਾਲ ਵਿੱਚ ਪਿੰਡ ਜਾਂਸਲਾ ਬੱਸ ਸਟੈਂਡ ਕੋਲ ਨਾਕਾਬੰਦੀ ਦੌਰਾਨ ਪੁਲਿਸ ਪਾਰਟੀ ਨੂੰ ਇੱਕ ਵਿਅਕਤੀ ਆਉਂਦਾ ਦਿਖਾਈ ਦਿੱਤਾ ਜਦੋਂ ਉਸਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਉਸਦੀ ਤਲਾਸ਼ੀ ਲਿੱਤੀ ਤਾਂ ਉਸ ਪਾਸੋਂ 200 ਨਸ਼ੀਲੇ ਕੈਪਸੂਲ ਬਰਾਮਦ ਹੋਏ ਇਸਤੋਂ ਉਪਰੰਤ ਬਨੂੜ ਪੁਲਿਸ ਵੱਲੋਂ ਦੋਸ਼ੀ ਵਿਅਕਤੀ ਖਿਲਾਫ ਐਨ.ਡੀ.ਪੀ.ਐਸ.ਐਕਟ ਤਹਿਤ ਮੁਕਦਮਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸੰਬੰਧੀ ਜਾਂਚ ਅਧਿਕਾਰੀ ਸਬ ਇੰਸਪੈਕਟਰ ਬਹਾਦਰ ਰਾਮ ਨੇ ਦੱਸਿਆ ਕਿ ਦੋਸ਼ੀ ਦੀ ਪਹਿਚਾਨ ਜਸ਼ਨਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਹੁਲਕਾ ਵਜੋਂ ਹੋਈ ਹੈ।

Leave a Reply

Your email address will not be published. Required fields are marked *