ਭਾਜਪਾ ਦੀ ਕੇਂਦਰ ਸਰਕਾਰ ਨੇ ਹਮੇਸ਼ਾ ਪੰਜਾਬ ਦੇ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ:ਵਿਧਾਇਕ ਨੀਨਾ ਮਿੱਤਲ

ਕਿਸੇ ਵੀ ਗਰੀਬ ਪਰਿਵਾਰ ਦਾ ਰਾਸ਼ਨ ਕੱਟਣ ਨਹੀਂ ਦਿੱਤਾ ਜਾਵੇਗਾ:ਵਿਧਾਇਕ ਨੀਨਾ ਮਿੱਤਲ

ਰਾਜਪੁਰਾ/ਬਨੂੰੜ,27 ਅਗਸਤ(ਹਿਮਾਂਸ਼ੂ ਹੈਰੀ): 

ਆਮ ਆਦਮੀ ਪਾਰਟੀ ਦੇ ਹਲਕਾ ਰਾਜਪੁਰਾ ਵਿਧਾਇਕਾ ਮੈਡਮ ਨੀਨਾ ਮਿੱਤਲ ਨੇ ਕਸਬਾ ਬਨੂੰੜ ਦੇ ਨੇੜਲੇ ਪਿੰਡ ਨੰਡਿਆਲੀ ਅਤੇ ਖ਼ਾਨਪੁਰ ਬੰਗਰ ਵਿਖੇ ਲੋਕ ਸੰਭਾਵਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਸ਼੍ਰ ਭਗਵੰਤ ਸਿੰਘ ਮਾਨ ਦਾ ਸਪੱਸ਼ਟ ਸੰਦੇਸ਼ ਹੈ ਕਿ ਕਿਸੇ ਵੀ ਗਰੀਬ ਪਰਿਵਾਰ ਦਾ ਰਾਸ਼ਨ ਕੱਟਣ ਨਹੀਂ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਵਿਰੁੱਧ ਵੱਡੀ ਸਾਜ਼ਿਸ਼ ਰਚੀ ਜਾ ਰਹੀ ਹੈ। ਮੁੱਖ ਮੰਤਰੀ ਨੇ ਆਪਣੇ ਪੱਤਰ ਰਾਹੀਂ ਸੂਬੇ ਦੇ ਵਾਸੀਆਂ ਨੂੰ ਜਾਣਕਾਰੀ ਦਿੱਤੀ ਹੈ ਕਿ ਭਾਜਪਾ ਸਰਕਾਰ ਨੇ ਸ਼ਾਹੀ ਫ਼ਰਮਾਨ ਜਾਰੀ ਕਰਕੇ ਪੰਜਾਬ ਦੇ 55 ਲੱਖ ਲੋਕਾਂ ਦਾ ਮੁਫ਼ਤ ਰਾਸ਼ਨ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਹੁਣ ਤੱਕ ਪੰਜਾਬ ਵਿੱਚ 1.53 ਕਰੋੜ ਲੋਕਾਂ ਨੂੰ ਰਾਸ਼ਨ ਮਿਲ ਰਿਹਾ ਸੀ, ਪਰ ਨਵੇਂ ਹੁਕਮ ਅਨੁਸਾਰ ਹਰ ਤਿੰਨ ਗਰੀਬ ਪਰਿਵਾਰਾਂ ਵਿੱਚੋਂ ਇੱਕ ਪਰਿਵਾਰ ਨੂੰ ਇਸ ਸਹੂਲਤ ਤੋਂ ਵੰਚਿਤ ਕੀਤਾ ਜਾ ਰਿਹਾ ਹੈ।ਵਿਧਾਇਕਾ ਨੀਨਾ ਮਿੱਤਲ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਹਮੇਸ਼ਾ ਪੰਜਾਬ ਦੇ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ, ਪਰ ਪੰਜਾਬੀ ਕਿਸੇ ਵੀ ਜ਼ੁਲਮ ਅੱਗੇ ਝੁਕਣ ਵਾਲੇ ਨਹੀਂ। ਅਸੀਂ ਡਟ ਕੇ ਇਸ ਤਾਨਾਸ਼ਾਹੀ ਫ਼ੈਸਲੇ ਦਾ ਵਿਰੋਧ ਕਰਾਂਗੇ ਅਤੇ ਭਾਜਪਾ ਨੂੰ ਪੰਜਾਬ ਵਾਸੀਆਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਵੇਗਾ।ਉਹਨਾਂ ਅੱਗੇ ਕਿਹਾ ਕਿ ਪੰਜਾਬ ਦੇ ਕਿਸਾਨ ਦੇਸ਼ ਦਾ ਢਿੱਡ ਭਰਦੇ ਹਨ ਅਤੇ ਅੱਜ ਉਹੀ ਕੇਂਦਰ ਸਰਕਾਰ ਪੰਜਾਬ ਦੀ ਥਾਲੀ ਵਿਚੋਂ ਰੋਟੀ ਦੀ ਬੁਰਕੀ ਖੋਹਣ ਤੇ ਉਤਰੀ ਹੈ।ਇਹ ਸਿਰਫ਼ ਗਰੀਬਾਂ ਨਾਲ ਹੀ ਨਹੀਂ, ਸਗੋਂ ਪੰਜਾਬ ਦੀ ਆਰਥਿਕਤਾ ਨਾਲ ਵੀ ਵੱਡਾ ਧੋਖਾ ਹੈ।ਇਸ ਮੌਕੇ ਵਿਧਾਇਕ ਨੀਨਾ ਮਿੱਤਲ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਭਾਵੇਂ ਕੇਂਦਰ ਸਰਕਾਰ ਕਿਸੇ ਵੀ ਹੱਦ ਤੱਕ ਚਲੀ ਜਾਵੇ, ਪਰ ਪੰਜਾਬ ਸਰਕਾਰ ਕਿਸੇ ਗਰੀਬ ਪਰਿਵਾਰ ਦਾ ਰਾਸ਼ਨ ਰੁਕਣ ਨਹੀਂ ਦੇਵੇਗੀ। ਉਹਨਾਂ ਅਪੀਲ ਕੀਤੀ ਕਿ ਸਾਰੇ ਪੰਜਾਬੀ ਇਕਜੁੱਟ ਹੋ ਕੇ ਭਾਜਪਾ ਦੇ ਇਸ ਕਾਲੇ ਫ਼ੈਸਲੇ ਦਾ ਡੱਟ ਕੇ ਵਿਰੋਧ ਕਰਨ।ਇਸ ਮੌਕੇ ਐਮਐਲਏ ਕੋਆਰਡੀਨੇਟਰ ਟੀਮ, ਪਿੰਡਾਂ ਦੇ ਪਾਰਟੀ ਆਹੁਦੇਦਾਰ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ।

Leave a Reply

Your email address will not be published. Required fields are marked *