ਐਕਸਾਈਜ ਵਿਭਾਗ ਦੀ ਟੀਮ ਵਲੋਂ ਲਗਾਇਆ ਗਿਆ ਜਾਗਰੁਕਤਾ ਕੈਂਪ

ਝੁੰਗੀ ਝੌਂਪੜੀਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਨਕਲੀ ਅਤੇ ਘਟੀਆ ਤਰੀਕੇ ਨਾਲ ਤਿਆਰ ਕੀਤੀ ਗਈ ਸ਼ਰਾਬ ਦੇ ਸੇਵਨ ਤੋਂ ਬਚਣ ਸਬੰਧੀ ਕੀਤਾ ਗਿਆ ਜਾਗਰੂਕ

ਜੀਰਕਪੁਰ,20 ਸਤੰਬਰ (ਹਿਮਾਂਸ਼ੂ ਹੈਰੀ):ਪੰਜਾਬ ਭਰ ਦੇ ਵਿੱਚ ਨਕਲੀ ਅਤੇ ਘਟੀਆ ਸ਼ਰਾਬ ਦੇ ਸੇਵਨ ਤੋਂ ਬਚਣ ਲਈ ਝੁੱਗੀ ਝੌਪੜੀ ਵਿੱਚ ਰਹਿਣ ਵਾਲਿਆਂ ਨੂੰ ਜਾਗਰੂਕ ਕਰਨ ਸਬੰਧੀ ਅੱਜ ਐਕਸਾਈਜ ਵਿਭਾਗ ਟੀਮ ਵੱਲੋਂ ਇੱਕ ਜਾਗਰੁਕਤਾ ਕੈਂਪ ਲਗਾਇਆ ਗਿਆ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਐਕਸਾਈਜ਼ ਵਿਭਾਗ ਜ਼ੀਰਕਪੁਰ ਦੇ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਐਕਸਾਈਜ਼ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਲਕੇ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਜਿਸ ਤਹਿਤ ਅੱਜ ਪਿੰਡ ਭਬਾਤ ਨੇੜੇ ਸਥਿਤ ਝੁੰਗੀ ਝੌਂਪੜੀਆਂ ਵਿੱਚ ਰਹਿਣ ਵਾਲੇ ਮਜ਼ਦੂਰ ਵਰਗ ਦੇ ਲੋਕਾਂ ਨੂੰ ਨਕਲੀ ਅਤੇ ਘਟੀਆ ਤਰੀਕੇ ਨਾਲ ਤਿਆਰ ਕੀਤੀ ਗਈ ਸ਼ਰਾਬ ਦੇ ਸੇਵਨ ਤੋਂ ਬਚਣ ਸਬੰਧੀ ਜਾਗਰੂਕ ਕੀਤਾ ਗਿਆ। ਉਹਨਾਂ ਦੱਸਿਆ ਕਿ ਪੰਜਾਬ ਵਿੱਚ ਆਏ ਹੜਾਂ ਉਪਰੰਤ ਘਰ ਦੀ ਬਣੀ ਰੂੜੀ ਮਾਰਕਾ ਸ਼ਰਾਬ ਦਾ ਸੇਵਨ ਵਧਣ ਦੇ ਅੰਦੇਸ਼ਾਂ ਨੂੰ ਦੇਖਦੇ ਹੋਏ ਅਜਿਹੇ ਜਾਗਰੁਕਤਾ ਕੈਂਪ ਲਗਾਏ ਜਾ ਰਹੇ ਹਨ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੇ ਕਿਸੇ ਨੇ ਵੀ ਸ਼ਰਾਬ ਦਾ ਸੇਵਨ ਕਰਨਾ ਹੈ ਤਾਂ ਉਹ ਪੰਜਾਬ ਸਰਕਾਰ ਵੱਲੋਂ ਮਨਜੂਰ ਸੁਧਾ ਠੇਕਿਆਂ ਤੋਂ ਹੀ ਸ਼ਰਾਬ ਖਰੀਦਣ । ਇਸ ਤੋਂ ਇਲਾਵਾ ਮਾੜੇ ਅਨਸਰਾਂ ਸਬੰਧੀ ਐਕਸਸਾਈਜ਼ ਵਿਭਾਗ ਜਾਂ ਸਥਾਨਕ ਪੁਲਿਸ ਪ੍ਰਸ਼ਾਸਨ ਨੂੰ ਸੂਚਿਤ ਕੀਤੇ ਜਾਣ ਦੀ ਵੀ ਅਪੀਲ ਕੀਤੀ ਗਈ। 

Leave a Reply

Your email address will not be published. Required fields are marked *