ਵਿਧਾਇਕਾ ਨੀਨਾ ਮਿੱਤਲ ਦੀ ਅਗਵਾਈ ਹੇਠ ਏ.ਪੀ.ਜੈਨ ਸਿਵਲ ਹਸਪਤਾਲ ਰਾਜਪੁਰਾ ਵਿੱਚ ਰੋਗੀ ਕਲਿਆਣ ਕਮੇਟੀ ਦੀ ਹੋਈ ਅਹਿਮ ਮੀਟਿੰਗ 

ਰੋਗੀ ਕਲਿਆਣ ਕਮੇਟੀ ਦਾ ਮੁੱਖ ਉਦੇਸ਼ ਜਨ-ਭਾਗੀਦਾਰੀ ਰਾਹੀਂ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨਾ:ਨੀਨਾ ਮਿੱਤਲ 

ਰਾਜਪੁਰਾ,28 ਸਤੰਬਰ (ਹਿਮਾਂਸ਼ੂ ਹੈਰੀ):ਏ.ਪੀ.ਜੈਨ ਸਿਵਲ ਹਸਪਤਾਲ ਰਾਜਪੁਰਾ ਵਿੱਚ ਅੱਜ ਰੋਗੀ ਕਲਿਆਣ ਕਮੇਟੀ ਦੀ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਸਿਹਤ ਸਹੂਲਤਾਂ ਦੇ ਸੁਧਾਰ, ਹਸਪਤਾਲ ਚਾਲੂ ਕਾਰਜਾਂ ਵਿੱਚ ਲੋਕਾਂ ਦੀ ਭਾਗੀਦਾਰੀ ਅਤੇ ਮਰੀਜ਼ਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।ਮੀਟਿੰਗ ਦੌਰਾਨ ਵਿਧਾਇਕਾ ਮੈਡਮ ਨੀਨਾ ਮਿੱਤਲ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ ਅਤੇ ਹਸਪਤਾਲ ਵਿੱਚ ਆ ਰਹੀਆਂ ਮੁੱਖ ਸਮੱਸਿਆਵਾਂ ਨੂੰ ਹੱਲ ਕਰਨ ਲਈ ਆਪਣੀ ਵਚਨਬੱਧਤਾ ਪ੍ਰਗਟਾਈ। ਉਨ੍ਹਾਂ ਨੇ ਕਿਹਾ ਕਿ ਰੋਗੀ ਕਲਿਆਣ ਕਮੇਟੀ ਦਾ ਮੁੱਖ ਉਦੇਸ਼ ਜਨ-ਭਾਗੀਦਾਰੀ ਰਾਹੀਂ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨਾ ਹੈ। ਕਮੇਟੀ ਦੇ ਜ਼ਰੀਏ ਹਸਪਤਾਲ ਪ੍ਰਬੰਧਨ, ਸਿਹਤ ਅਧਿਕਾਰੀਆਂ ਅਤੇ ਸਥਾਨਕ ਜਨਤਾ ਵਿਚਕਾਰ ਇਕ ਪਾਰਦਰਸ਼ੀ ਪ੍ਰਣਾਲੀ ਤਿਆਰ ਕੀਤੀ ਜਾ ਰਹੀ ਹੈ। ਤਾਂ ਜੋ ਹਰ ਮਰੀਜ਼ ਨੂੰ ਉੱਚ ਦਰਜੇ ਦੀ ਸਿਹਤ ਸੇਵਾ ਉਪਲਬਧ ਹੋ ਸਕੇ।ਮੀਟਿੰਗ ਦੌਰਾਨ ਵਿਧਾਇਕਾ ਨੀਨਾ ਮਿੱਤਲ ਨੇ ਹਲਕਾ ਰਾਜਪੁਰਾ ਵਾਸੀਆਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਸਿਵਲ ਹਸਪਤਾਲ ਵਿੱਚ ਹੁਣ ਸਮਾਰਟ ਸਕੋਪ ਸਰਵਾਈਕਲ ਕੈਂਸਰ ਸਕਰੀਨਿੰਗ ਦੀ ਸਹੂਲਤ ਉਪਲਬਧ ਹੈ। ਇਸ ਟੈਸਟ ਰਾਹੀਂ ਬੱਚੇ ਦਾਨੀ ਦੇ ਕੈਂਸਰ ਦੀ ਸ਼ੁਰੂਆਤੀ ਪਛਾਣ ਕੀਤੀ ਜਾ ਸਕਦੀ ਹੈ, ਜੋ ਮਹਿਲਾਵਾਂ ਲਈ ਬਹੁਤ ਹੀ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਆਉਣ ਵਾਲੀਆਂ ਮਹਿਲਾਵਾਂ ਨੇਵੀਗੇਟਰ ਪ੍ਰੀਤੀ ਗਰਗ ਅਤੇ ਡਿਵਾਈਸ ਆਪਰੇਟਰ ਸੋਮਾ ਕੌਰ ਨਾਲ ਸੰਪਰਕ ਕਰਕੇ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਸਿਹਤ ਅਧਿਕਾਰਾਂ ਨੂੰ ਸੁਰੱਖਿਅਤ ਕਰਨਾ ਪ੍ਰਥਮਤਾ ਵਿੱਚ ਸ਼ਾਮਲ ਹੈ। ਇਸ ਲਈ ਨਾ ਸਿਰਫ਼ ਆਧੁਨਿਕ ਤਕਨਾਲੋਜੀ ਵਾਲੇ ਟੈਸਟ ਹਸਪਤਾਲਾਂ ਵਿੱਚ ਸ਼ੁਰੂ ਕੀਤੇ ਜਾ ਰਹੇ ਹਨ, ਸਗੋਂ ਜਨਤਾ ਨੂੰ ਵੀ ਇਨ੍ਹਾਂ ਸਹੂਲਤਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਵਿਧਾਇਕਾ ਨੀਨਾ ਮਿੱਤਲ ਨੇ ਕਿਹਾ ਕਿ ਰਾਜਪੁਰਾ ਵਰਗੇ ਸ਼ਹਿਰ ਵਿੱਚ ਸਿਵਲ ਹਸਪਤਾਲ ਦੀ ਮਹੱਤਤਾ ਕਾਫ਼ੀ ਹੈ ਕਿਉਂਕਿ ਇੱਥੇ ਦਿਹਾਤੀ ਇਲਾਕਿਆਂ ਤੋਂ ਵੀ ਵੱਡੀ ਗਿਣਤੀ ਵਿੱਚ ਲੋਕ ਇਲਾਜ ਲਈ ਆਉਂਦੇ ਹਨ। ਇਸ ਲਈ ਹਸਪਤਾਲ ਦਾ ਸੁਧਾਰ ਨਾ ਸਿਰਫ਼ ਸ਼ਹਿਰ ਵਾਸੀਆਂ ਲਈ, ਸਗੋਂ ਪਿੰਡਾਂ ਦੇ ਲੋਕਾਂ ਲਈ ਵੀ ਬਹੁਤ ਜ਼ਰੂਰੀ ਹੈ।ਮੀਟਿੰਗ ਵਿੱਚ ਕਮੇਟੀ ਮੈਂਬਰਾਂ ਨੂੰ ਵੀ ਵਿਸ਼ੇਸ਼ ਤੌਰ ‘ਤੇ ਅਪੀਲ ਕੀਤੀ ਗਈ ਕਿ ਉਹ ਸਿਹਤ ਸਹੂਲਤਾਂ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਅਤੇ ਹਸਪਤਾਲ ਪ੍ਰਬੰਧਨ ਨਾਲ ਪੂਰਾ ਸਹਿਯੋਗ ਕਰਨ। ਵਿਧਾਇਕਾ ਨੀਨਾ ਮਿੱਤਲ ਨੇ ਕਿਹਾ ਕਿ ਕਮੇਟੀ ਸਿਰਫ਼ ਮੀਟਿੰਗਾਂ ਤੱਕ ਸੀਮਿਤ ਨਾ ਰਹੇ, ਸਗੋਂ ਲੋਕਾਂ ਵਿੱਚ ਜਾ ਕੇ ਹਸਪਤਾਲ ਦੀਆਂ ਨਵੀਆਂ ਸਕੀਮਾਂ ਅਤੇ ਸਹੂਲਤਾਂ ਬਾਰੇ ਜਾਣਕਾਰੀ ਸਾਂਝੀ ਕਰੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿਹਤ ਖੇਤਰ ਵਿੱਚ ਕਈ ਨਵੀਆਂ ਯੋਜਨਾਵਾਂ ਲਾਗੂ ਕੀਤੀਆਂ ਹਨ। ਲੋਕਾਂ ਨੂੰ ਮੁਫ਼ਤ ਇਲਾਜ, ਸਸਤੀ ਦਵਾਈਆਂ ਅਤੇ ਟੈਸਟਾਂ ਦੀ ਸਹੂਲਤ ਦਿੱਤੀ ਜਾ ਰਹੀ ਹੈ। ਪਰ ਇਹਨਾਂ ਯੋਜਨਾਵਾਂ ਦਾ ਅਸਲੀ ਲਾਭ ਤਦ ਹੀ ਮਿਲ ਸਕਦਾ ਹੈ ਜਦੋਂ ਕਮੇਟੀ ਮੈਂਬਰ ਅਤੇ ਸਟਾਫ਼ ਮਿਲ ਕੇ ਲੋਕਾਂ ਨੂੰ ਇਨ੍ਹਾਂ ਬਾਰੇ ਜਾਣਕਾਰੀ ਦੇਣ।ਇਸ ਅਹਿਮ ਮੀਟਿੰਗ ਵਿੱਚ ਸਿਵਲ ਹਸਪਤਾਲ ਦੇ ਸੰਜੀਵ ਕੁਮਾਰ ਐਸ ਐਮ ਓ,ਰੀਤੇਸ ਬਾਂਸਲ ਸੰਗਠਨ ਇੰਚਾਰਜ ਰਾਜਪੁਰਾ,ਰਾਮੇਸ਼ ਪਾਹੁੰਜਾ ਪ੍ਰਧਾਨ ਵਪਾਰ ਮੰਡਲ,ਰਾਜੇਸ਼ ਬਾਵਾ ਪ੍ਰਧਾਨ,ਡਾਕਟਰ ਗੁਰਿੰਦਰਪਾਲ ਕੋਰ ਔਰਤਾਂ ਦੇ ਮਾਹਰ,ਸੰਜੇ ਵਾਲੀਆਂ ਐਮਐਲਏ ਕੋਆਰਡੀਨੇਟਰ,ਚਾਰੂ ਚੌਧਰੀ,ਡਾਕਟਰ ਗਿੱਲ,ਭੁਪਿੰਦਰ ਕੌਰ, ਮੈਡਮ ਚੰਦਰਵਤੀ,ਅਸ਼ੋਕ ਕੁਮਾਰ ਮੈਂਬਰ, ਅਸੀਸਟੈਂਟ ਇੰਦਰ ਕੁਮਾਰ, ਅਸੀਸਟੈਂਟ ਇੰਦਰਰੂਪ ਕੋਰ ਸਮੇਤ ਹੋਰ ਸੀਨੀਅਰ ਡਾਕਟਰ, ਨਰਸਿੰਗ ਸਟਾਫ਼, ਕਮੇਟੀ ਮੈਂਬਰ ਅਤੇ ਸਮਾਜ ਸੇਵੀ ਮੌਜੂਦ ਸਨ।

Leave a Reply

Your email address will not be published. Required fields are marked *