

ਰਾਜਪੁਰਾ, 01 ਅਕਤੂਬਰ (ਹਿਮਾਂਸ਼ੂ ਹੈਰੀ): ਸਥਾਨਕ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ, ਰਾਜਪੁਰਾ ਦੇ ਖੇਡ ਵਿਭਾਗ ਦੇ ਇੰਚਾਰਜ ਡਾ.ਮਨਦੀਪ ਕੌਰ,ਪ੍ਰੋ.ਤਰਿਸ਼ਰਨਦੀਪ ਸਿੰਘ ਗਰੇਵਾਲ ਅਤੇ ਕੋਚ ਹਰਪ੍ਰੀਤ ਸਿੰਘ ਵਲੋਂ ਖੇਡ ਵਿਭਾਗ ਦੇ ਵਿਦਿਆਰਥੀਆਂ ਦਾ ਐਨ. ਆਈ. ਐਸ. ਪਟਿਆਲਾ ਦਾ ਇੱਕ ਰੋਜ਼ਾ ਵਿੱਦਿਅਕ ਦੌਰਾ ਕਰਵਾਇਆ ਗਿਆ। ਖੇਡ ਵਿਭਾਗ ਦੇ ਅਧਿਆਪਕ ਸਾਹਿਬਾਨ ਨੇ ਦੱਸਿਆ ਕਿ ਇਸ ਦੌਰੇ ਮੌਕੇ ਸਰੀਰਕ ਸਿੱਖਿਆ ਵਿਭਾਗ ਦੇ ਵਿਦਿਆਰਥੀਆਂ ਨੂੰ ਖੇਡਾਂ ਅਤੇ ਸਰੀਰਕ ਟਰੇਨਿੰਗ ਸੰਬੰਧੀ ਨਵੀਆਂ ਤਕਨੀਕਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਐਨ ਆਈ ਐਸ ਦੇ ਵੱਖ-ਵੱਖ ਵਿਭਾਗਾਂ ਵਿੱਚ ਆਧੁਨਿਕ ਤਰੀਕੇ ਦੀਆਂ ਲੈਬ ਵਿੱਚ ਸਿਖਲਾਈ ਨਾਲ ਸਬੰਧਤ ਗਤੀਵਿਧੀਆਂ ਦੀ ਜਾਣਕਾਰੀ ਦਿੱਤੀ ਗਈ ਅਤੇ ਇਸਦੇ ਨਾਲ ਹੀ ਵਿਦਿਆਰਥੀਆਂ ਨੂੰ ਮਿਊਜ਼ੀਅਮ ਵਿੱਚ ਭਾਰਤ ਦੇ ਉੱਚ ਕੋਟੀ ਦੇ ਖਿਡਾਰੀਆਂ ਦੀਆਂ ਪ੍ਰਾਪਤੀਆਂ ਅਤੇ ਖੇਡਾਂ ਇਤਿਹਾਸ ਨਾਲ ਸਬੰਧਤ ਬਹੁਤ ਕੁਝ ਦੇਖਣ ਦਾ ਮੌਕਾ ਮਿਲਿਆ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਐਨ.ਆਈ.ਐਸ ਦੇ ਫਿਜ਼ਿਓਲੌਜੀ ਅਤੇ ਬਾਇਓਮਕੈਨਿਕ ਵਿਭਾਗਾਂ ਦੇ ਮੁਖੀਆਂ ਦੁਆਰਾ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਬਾਰੇ ਜਾਣਕਾਰੀ ਦਿਤੀ ਗਈ ਅਤੇ ਵਿਦਿਆਰਥੀਆਂ ਦੀ ਸਰੀਰਕ ਜਾਂਚ ਵੀ ਕੀਤੀ ਗਈ। ਇਸ ਮੌਕੇ ਪ੍ਰੋ.ਦਲਜੀਤ ਸਿੰਘ ਅਤੇ ਲਗਭਗ ਤੀਹ ਵਿਦਿਆਰਥੀ ਸ਼ਾਮਿਲ ਸਨ।