ਪਟੇਲ ਕਾਲਜ ਦੀ ਬੈਡਮਿੰਟਨ ਟੀਮ ਨੇ ਅੰਤਰ ਕਾਲਜ ਮੁਕਾਬਲੇ ‘ਚ ਲਿਆ ਭਾਗ

Patel College badminton team participated in inter-college competition

ਰਾਜਪੁਰਾ,13 ਅਕਤੂਬਰ (ਹਿਮਾਂਸ਼ੂ ਹੈਰੀ) : ਪਟੇਲ ਕਾਲਜ ਰਾਜਪੁਰਾ ਦੇ ਖੇਡ ਵਿਭਾਗ ਵੱਲੋਂ ਕਾਲਜ ਮੈਨੇਜਮੈਂਟ ਦੇ ਪ੍ਰਧਾਨ ਦੇਵਕੀ ਨੰਦਨ, ਵਾਇਸ ਪ੍ਰਧਾਨ ਹਰਪ੍ਰੀਤ ਸਿੰਘ ਦੁਆ, ਜਨਰਲ ਸਕੱਤਰ ਅਮਨਜੋਤ ਸਿੰਘ, ਵਿੱਤ ਸਕੱਤਰ ਹਿਤੇਸ਼ ਬਾਂਸਲ ਤੇ ਸਕੱਤਰ ਵਿਜੇ ਆਰੀਆ ਦੀ ਸਰਪਰਸਤੀ ਅਤੇ ਕਾਲਜ ਦੇ ਪ੍ਰਿੰਸੀਪਲ ਡਾ. ਚੰਦਰ ਪ੍ਰਕਾਸ਼ ਗਾਂਧੀ ਦੀ ਅਗਵਾਈ ਹੇਠ ਖੇਡ ਵਿਭਾਗ ਦੇ ਇੰਚਾਰਜ ਡਾ. ਮਨਦੀਪ ਕੌਰ, ਪ੍ਰੋ. ਤਰਿਸ਼ਰਨਦੀਪ ਸਿੰਘ ਗਰੇਵਾਲ ਅਤੇ ਕੋਚ ਹਰਪ੍ਰੀਤ ਸਿੰਘ ਵੱਲੋਂ ਕਾਲਜ ਦੀ ਬੈਡਮਿੰਟਨ ਟੀਮ ਨੂੰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਅੰਤਰ ਕਾਲਜ ਮੁਕਾਬਲੇ ਲਈ ਰਵਾਨਾ ਕੀਤਾ ਗਿਆ।ਇਸ ਮੌਕੇ ਪ੍ਰਿੰਸੀਪਲ ਡਾ. ਚੰਦਰ ਪ੍ਰਕਾਸ਼ ਨੇ ਕਾਲਜ ਦੀ ਟੀਮ ਨੂੰ ਆਸ਼ੀਰਵਾਦ ਦਿੰਦਿਆਂ ਖਿਡਾਰੀਆਂ ਦੀ ਸਫ਼ਲਤਾ ਦੀ ਕਾਮਨਾ ਕੀਤੀ। ਪ੍ਰਿੰਸੀਪਲ ਸਾਹਿਬ ਨੇ ਅਜਿਹੇ ਮੁਕਾਬਲਿਆਂ ਦਾ ਮਹੱਤਵ ਦੱਸਦਿਆਂ ਬੱਚਿਆਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਥੇ ਇਹ ਗੱਲ ਵਰਨਣਯੋਗ ਹੈ ਕਿ ਪਟੇਲ ਕਾਲਜ ਦੀਆਂ ਵੱਖ-ਵੱਖ ਖੇਡ ਟੀਮਾਂ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅੰਤਰ ਕਾਲਜ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈ ਕੇ ਸੰਸਥਾ ਅਤੇ ਇਲਾਕੇ ਦਾ ਨਾਮ ਰੋਸ਼ਨ ਕੀਤਾ ਜਾਂਦਾ ਰਿਹਾ ਹੈ।

Leave a Reply

Your email address will not be published. Required fields are marked *