ਪੰਜਾਬ ਕਿਸਾਨ ਦਲ ਦੇ ਕੌਮੀ ਪ੍ਰਧਾਨ ਰਣਜੀਤ ਸਿੰਘ ਸਰਾਂ ਹੋਏ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ…?

ਰਣਜੀਤ ਸਿੰਘ ਸਰਾਂ ਨੂੰ ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਪੰਜਾਬ ਦਾ ਥਾਪਿਆ ਗਿਆ ਵਾਈਸ ਪ੍ਰਧਾਨ

ਪੱਤਰਕਾਰ ਹਿਮਾਂਸ਼ੂ ਹੈਰੀ
ਰਾਜਪੁਰਾ/ਘਨੌਰ, 04 ਅਪ੍ਰੈਲ 2024: ਜਿਵੇਂ ਜਿਵੇਂ ਲੋਕ ਸਭਾ ਚੋਣਾਂ ਨਜ਼ਦੀਕ ਆ ਰਹੀਆਂ ਹਨ ਵੱਖ-ਵੱਖ ਪਾਰਟੀਆਂ ਦੇ ਵਿੱਚ ਗਠਬੰਧਨ ਅਤੇ ਦੂਜੀਆਂ ਪਾਰਟੀਆਂ ਤੋਂ ਵੱਡੇ ਕੇਦਾਵਰ ਨੇਤਾ ਭਾਰਤੀ ਜਨਤਾ ਪਾਰਟੀ ਦੇ ਵਿੱਚ ਸ਼ਾਮਿਲ ਹੋ ਰਹੇ ਹਨ। ਇਸੇ ਤਰ੍ਹਾਂ ਹੀ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਭਾਰਤੀ ਕਿਸਾਨ ਦਲ ਪੰਜਾਬ ਦੇ ਕੌਮੀ ਪ੍ਰਧਾਨ ਰਣਜੀਤ ਸਿੰਘ ਸਰਾਂ ਅਤੇ ਉਹਨਾਂ ਦੀ ਪੂਰੀ ਲੀਡਰਸ਼ਿਪ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋ ਚੁੱਕੀ ਹੈ। ਅਤੇ ਭਾਰਤੀ ਜਨਤਾ ਪਾਰਟੀ ਦੇ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੇ ਕਿਸਾਨ ਵਿੰਗ ਦੇ ਪੰਜਾਬ ਪ੍ਰਧਾਨ ਦਰਸ਼ਨ ਸਿੰਘ ਦੇ ਵੱਲੋਂ ਰਣਜੀਤ ਸਿੰਘ ਸਰਾਂ ਨੂੰ ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਪੰਜਾਬ ਦਾ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਤੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਹੋਇਆਂ ਭਾਰਤੀ ਜਨਤਾ ਪਾਰਟੀ ਦੇ ਕਿਸਾਨ ਮੋਰਚਾ ਦੇ ਨਵ ਨਿਯੁਕਤ ਵਾਈਸ ਪ੍ਰਧਾਨ ਪੰਜਾਬ ਰਣਜੀਤ ਸਿੰਘ ਸਰਾਂ ਨੇ ਕਿਹਾ ਕਿ ਅਸੀਂ ਪੰਜਾਬ ਕਿਸਾਨ ਦਲ ਨੂੰ ਭਾਰਤੀ ਜਨਤਾ ਪਾਰਟੀ ਦੇ ਨਾਲ ਰਿਲਾਅ ਕੀਤਾ ਹੈ ਕਿਉਂਕਿ ਕਿਸਾਨਾਂ ਦੀਆਂ ਮੰਗਾਂ ਨੂੰ ਕੇਂਦਰ ਸਰਕਾਰ ਤੱਕ ਪਹੁੰਚਾ ਸਕੀਏ। ਉਹਨਾਂ ਕਿਹਾ ਕਿ ਅੱਜ ਦੇ ਸਮੇਂ ਦੇ ਸਮੇਂ ਦੇ ਵਿੱਚ ਜੇਕਰ ਕਿਸਾਨਾਂ ਪ੍ਰਤੀ ਕੋਈ ਪਾਰਟੀ ਸੋਚਦੀ ਹੈ ਉਹ ਭਾਰਤੀ ਜਨਤਾ ਪਾਰਟੀ ਹੈ ਕਿਉਂਕਿ ਭਾਰਤੀ ਜਨਤਾ ਪਾਰਟੀ ਦੇ ਵੱਲੋਂ ਕਿਸਾਨਾਂ ਦੇ ਲਈ ਕਈ ਸਕੀਮਾਂ ਲਿਆਂਦੀਆਂ ਗਈਆਂ ਹਨ ਜਿਸ ਵਿੱਚ ਕਿਸਾਨ ਸਨਮਾਨ ਨਿਧੀ ਯੋਜਨਾ ਜਿਸ ਵਿੱਚ 3000 ਪੰਜ ਏਕੜ ਤੋਂ ਘੱਟ ਵਾਲੇ ਕਿਸਾਨ ਨੂੰ ਦਿੱਤਾ ਜਾਂਦਾ ਹੈ। ਆਯੁਸ਼ਮਾਨ ਕਾਰਡ ਜਿਸ ਵਿੱਚ 5 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਕਰਵਾਇਆ ਜਾ ਸਕਦਾ ਹੈ ਅਜਿਹੀਆਂ ਬਹੁਤ ਸਾਰੀਆਂ ਸਕੀਮਾਂ ਹਨ ਜੋ ਕੇਂਦਰ ਸਰਕਾਰ ਦੇ ਵੱਲੋਂ ਕਿਸਾਨਾਂ ਦੇ ਭਲਾਈ ਦੇ ਲਈ ਲਿਆਂਦੀਆਂ ਗਈਆਂ ਹਨ। ਉਹਨਾਂ ਕਿਹਾ ਕਿ ਮੈਂ ਨੌਜਵਾਨ ਕਿਸਾਨਾਂ ਨੂੰ ਅਪੀਲ ਕਰਦਾ ਹੈ ਕਿ ਭਾਰਤੀ ਜਨਤਾ ਪਾਰਟੀ ਦਾ ਸਾਥ ਦਿੱਤਾ ਜਾਵੇ ਅਤੇ ਜੋ ਆਪਣੀਆਂ ਰਹਿੰਦੀਆਂ ਮੰਗਾਂ ਹਨ ਉਹਨਾਂ ਨੂੰ ਪੂਰਾ ਕਰਵਾਇਆ ਜਾ ਸਕੇ ਉਹਨਾਂ ਕਿਹਾ ਕਿ ਮੈਂ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ, ਪੰਜਾਬ ਇੰਚਾਰਜ ਸ਼੍ਰੀ ਨਿਵਾਸਲੂ, ਪਰਮਜੀਤ ਸਿੰਘ ਕੈਂਥ ਵਾਈਸ ਪ੍ਰੈਜੀਡੈਂਟ ਐਸਸੀ ਵਿੰਗ ਪੰਜਾਬ, ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੇ ਪ੍ਰਧਾਨ ਦਰਸ਼ਨ ਸਿੰਘ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਾ ਹਾਂ ਜਿਨਾਂ ਦੇ ਵੱਲੋਂ ਮੈਨੂੰ ਪੰਜਾਬ ਦੇ ਵੱਡੀ ਜਿੰਮੇਵਾਰੀ ਸੌਂਪੀ ਗਈ ਹੈ।

Leave a Reply

Your email address will not be published. Required fields are marked *