
ਰਾਜਪੁਰਾ, 24 ਅਕਤੂਬਰ (ਹਿਮਾਂਸ਼ੂ ਹੈਰੀ):ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ, ਟੈਕਨੀਕਲ ਸਰਵਿਸ ਯੂਨੀਅਨ ਵੱਲੋਂ , ਯੂਨੀਅਨ ਦੇ ਪ੍ਰਧਾਨ, ਸੁਖਦੇਵ ਸਿੰਘ ਦੀ ਅਗਵਾਈ ਹੇਠ ਸਿਟੀ ਡਵੀਜ਼ਨ ਪੀਐਸਪੀਸੀਐਲ ਰਾਜਪੁਰਾ ਵਿਖੇ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ। ਕੈਂਪ ਵਿਚ ਸਿਵਲ ਹਸਪਤਾਲ ਰਾਜਪੁਰਾ ਤੋਂ ਬਲੱਡ ਬੈਂਕ ਦੇ ਇੰਚਾਰਜ ਡਾ. ਕਿਰਨਜੋਤ ਕੌਰ ਦੀ ਅਗਵਾਈ ਹੇਠ ਆਈ ਟੀਮ ਜਿਸ ਵਿਚ ਮੈਡੀਕਲ ਲੈਬ ਟੈਕਨੀਸ਼ੀਅਨ ਜਸਵਿੰਦਰ ਸਿੰਘ, ਸਟਾਫ਼ ਨਰਸ ਹਰਮੀਤ ਕੌਰ, ਮੈਡੀਕਲ ਲੈਬ ਟੈਕਨੀਸ਼ੀਅਨ ਮਨਦੀਪ ਸਿੰਘ ਅਤੇ ਸਹਾਇਕ ਲੱਕੀ, ਸ਼ਾਮਲ ਸਨ, ਨੇ 32 ਯੂਨਿਟ ਖ਼ੂਨ ਇਕੱਤਰ ਕੀਤਾ। ਕੈਂਪ ਵਿਚ ਆਏ ਖ਼ੂਨਦਾਨੀਆਂ ਨੇ ਉਤਸ਼ਾਹ ਨਾਲ ਕੈਂਪ ਵਿਚ ਭਾਗ ਲੈਂਦਿਆਂ ਖ਼ੂਨਦਾਨ ਕੀਤਾ।ਇਸ ਮੌਕੇ ਡਾ. ਕਿਰਨਜੋਤ ਕੌਰ ਨੇ ਦੱਸਿਆ ਖ਼ੂਨ ਦਾਨ ਕਰਨ ਨਾਲ ਸਰੀਰ ਵਿਚ ਕਿਸੇ ਕਿਸਮ ਦੀ ਕਮਜ਼ੋਰੀ ਨਹੀਂ ਆਉਂਦੀ, ਇਸ ਲਈ ਹਰ ਇਕ ਤੰਦਰੁਸਤ ਮਨੁੱਖ ਨੂੰ ਖ਼ੂਨਦਾਨ ਕਰਨਾ ਚਾਹੀਦਾ ਹੈ।ਇਸ ਮੌਕੇ ਟੀਐਸਯੂ ਦੇ ਪ੍ਰਧਾਨ ਸੁਖਦੇਵ ਸਿੰਘ ਨੇ ਕੈਂਪ ਵਿਚ ਆਏ ਮਹਿਮਾਨਾਂ ਅਤੇ ਖ਼ੂਨਦਾਨੀਆਂ ਦਾ ਧੰਨਵਾਦ ਕੀਤਾ।ਕੈਂਪ ਦੇ ਅੰਤ ਵਿਚ ਖ਼ੂਨਦਾਨੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਤ ਕੀਤਾ ਗਿਆ।ਇਸ ਮੌਕੇ ਗੁਰਦੀਪ ਸਿੰਘ ਪ੍ਰੈੱਸ ਸਕੱਤਰ, ਦਵਿੰਦਰ ਬਾਵਾ, ਅਰਵਿੰਦਰ ਸਿੰਘ, ਗੁਰਵਿੰਦਰ ਸਿੰਘ, ਨਰੇਸ਼ ਰਾਵਤ ਆਦਿ ਮੌਜੂਦ ਸਨ।
ਕੈਪਸ਼ਨ:- ਖ਼ੂਨਦਾਨੀਆਂ ਦੀ ਹੌਸਲਾ ਅਫ਼ਜ਼ਾਈ ਕਰਦੇ ਹੋਏ ਪ੍ਰਧਾਨ ਸੁਖਦੇਵ ਸਿੰਘ ਅਤੇ ਹੋਰ ਮੁਲਾਜ਼ਮ।ਫੋਟੋ