ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰੂ ਸਿੰਘ ਸਭਾ ਵਿਖੇ ਚੈਕ ਅੱਪ ਕੈਂਪ ‘ਚ 250 ਮਰੀਜਾਂ ਦੀ ਹੋਈ ਜਾਂਚ…?

ਕੈਂਪ ‘ਚ ਵਿਸ਼ੇਸ਼ ਤੌਰ ਤੇ ਪਹੁੰਚੇ ਅਜੇ ਮਿੱਤਲ ਨੂੰ ਗੁਰੂ ਪ੍ਰਬੰਧਕ ਕਮੇਟੀ ਵਲੋਂ ਕੀਤਾ ਗਿਆ ਸਨਮਾਨਿਤ

ਪੱਤਰਕਾਰ ਹਿਮਾਂਸ਼ੂ ਹੈਰੀ
ਰਾਜਪੁਰਾ,05 ਅਪ੍ਰੈਲ : ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕੇਂਦਰੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜਪੁਰਾ ਟਾਊਨ ਵਿਖੇ ਮੁੱਖ ਸੇਵਾਦਾਰ ਭਾਈ ਅਬਰਿੰਦਰ ਸਿੰਘ ਕੰਗ ਅਤੇ ਸਮੂਹ ਪ੍ਰਬੰਧਕ ਕਮੇਟੀ ਸਾਧ ਸੰਗਤ ਦੇ ਸਹਿਯੋਗ ਨਾਲ ਅੱਜ ਫਰੀ ਮੈਡੀਕਲ ਚੈਕ ਅੱਪ ਕੈਂਪ ਲਾਇਆ ਗਿਆ ਹੈ। ਇਸ ਕੈਂਪ ਵਿਚ ਗਿਆਨ ਸਾਗਰ ਹਸਪਤਾਲ ਤੋ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾ. ਅਵਨੀਤ ਸਿੰਘ ਸੇਤੀਆ, ਡਾ. ਅਮਨਪ੍ਰੀਤ ਸਿੰਘ, ਡਾ. ਯਾਮਿਰ ਬੁਧਵਾਰ, ਡਾ. ਦਿਕਸ਼ਾ ਬੱਤਰਾ, ਡਾ. ਅਮਨਦੀਪ ਸਿੰਘ, ਡਾ. ਲਵੰਨਿਆ ,ਡਾ. ਮਾਧਵ ਲੱਖੀ, ਡਾ. ਕਰਨ ਬੇਦੀ
ਅਤੇ ਉਨ੍ਹਾਂ ਦੀ ਟੀਮ ਨੇ ਕਰੀਬ 250 ਮਰੀਜ਼ਾਂ ਦਾ ਚੈਕ ਅੱਪ ਕੀਤਾ। ਇਸ ਕੈਂਪ ਵਿੱਚ ਐਮ ਐਲ ਏ ਰਾਜਪੁਰਾ ਮੈਡਮ ਨੀਨਾ ਮਿੱਤਲ ਦੇ ਪਤੀ ਸ੍ਰੀ ਅਜੇ ਮਿੱਤਲ ਜੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਸ੍ਰੀ ਅਜੇ ਮਿੱਤਲ ਜੀ ਨੇ ਗੁਰੂਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਕਾਰਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਫ਼ਲਸਫੇ ਦੀ ਤਰਜਮਾਨੀ ਕਰਦੇ ਹੋਏ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸੇ ਦੀ ਸਿਰਜਣਾ ਕਰਕੇ ਜਿਥੇ ਸੰਸਾਰ ਨੂੰ ਸੰਤ-ਸਿਪਾਹੀ ਦਾ ਅਜਿਹਾ ਨਵੀਨ, ਸ਼ਕਤੀਸ਼ਾਲੀ ਤੇ ਵਿਲੱਖਣ ਜੀਵਨ-ਸਿਧਾਂਤ ਦਿੱਤਾ ਹੈ, ਉਥੇ ਇਮਾਨਦਾਰੀ ਤੇ ਨਿਸ਼ਕਾਮ ਸੇਵਾ ਇਨਸਾਨ ਦੇ ਉੱਚੇ ਸੁੱਚੇ ਕਿਰਦਾਰ ਦੀ ਸਮਾਜ ਚ ਵੱਖਰੀ ਪਛਾਣ ਬਣਾਉਂਦੀ ਹੈ। ਇਸ ਮੌਕੇ ਭਾਈ ਅਬਰਿੰਦਰ ਸਿੰਘ ਕੰਗ ਅਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਜੇ ਮਿੱਤਲ ਜੀ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ। ਇਸ ਮੌਕੇ ਕੈਂਪ ਇੰਚਾਰਜ ਇਕਬਾਲ ਸਿੰਘ ਸੱਭਰਵਾਲ, ਦਾਤਾਰ ਸਿੰਘ ਭਾਟੀਆ, ਮਹਿੰਦਰ ਸਿੰਘ ਭਿੰਡਰ, ਸੁਖਦੇਵ ਸਿੰਘ ਵਿਰਕ, ਗਰਦੇਵ ਸਿੰਘ ਢਿੱਲੋਂ, ਕ੍ਰਿਪਾਲ ਸਿੰਘ ਕੁੱਥਾਖੇੜੀ, ਰਿਤੇਸ਼ ਬੰਸਲ, ਬਿਕਰਮਜੀਤ ਸਿੰਘ ਕੰਡੇਵਾਲਾ, ਡਾ. ਚਰਨ ਕਮਲ, ਜਗਦੀਪ ਸਿੰਘ ਅਲੂਣਾ ਸਮੇਤ ਸ਼ਹਿਰ ਦੀਆਂ ਹੋਰ ਵੀ ਮੁੱਖ ਸ਼ਖਸੀਅਤਾਂ ਮੌਜੂਦ ਸਨ।

Leave a Reply

Your email address will not be published. Required fields are marked *