Patel College Sports Department secured third place in Gatka competition

ਰਾਜਪੁਰਾ,12 ਨਵੰਬਰ (ਹਿਮਾਂਸ਼ੂ ਹੈਰੀ): ਸਥਾਨਕ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ, ਰਾਜਪੁਰਾ ਦੇ ਖੇਡ ਵਿਭਾਗ ਦੇ ਮੁਖੀ ਡਾ. ਮਨਦੀਪ ਕੌਰ, ਪ੍ਰੋ. ਤਰਿਸ਼ਰਨਦੀਪ ਸਿੰਘ ਗਰੇਵਾਲ ਅਤੇ ਕੋਚ ਹਰਪ੍ਰੀਤ ਸਿੰਘ ਅਗਵਾਈ ਵਿੱਚ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਖਾਲਸਾ ਕਾਲਜ,ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਗੱਤਕਾ ਮੁਕਾਬਲਿਆਂ ਵਿੱਚ ਭਾਗ ਲਿਆ ਜਿਸ ਵਿੱਚ ਪਟੇਲ ਕਾਲਜ ਦੀ ਟੀਮ ਨੇ ਤੀਜਾ ਸਥਾਨ ਹਾਸਿਲ ਕੀਤਾ। ਕੋਚ ਹਰਪ੍ਰੀਤ ਸਿੰਘ ਨੇ ਦੱਸਿਆ ਕਿ 10-11 ਨਵੰਬਰ ਨੂੰ ਯੂਨੀਵਰਸਿਟੀ ਅਧੀਨ ਆਉਂਦੇ ਵੱਖ ਵੱਖ ਕਾਲਜਾਂ ਦੀਆਂ ਲਗਭਗ 20 ਗੱਤਕਾ ਟੀਮਾਂ ਨੇ ਭਾਗ ਲਿਆ, ਜਿਸ ਵਿੱਚ ਕਾਲਜ ਦੀ ਟੀਮ ਦੇ ਵਿਦਿਆਰਥੀਆਂ ਅਰਸ਼ਵਿੰਦਰ ਨੇ ਵਧੀਆ ਪ੍ਰਦਰਸ਼ਨ ਕਰਦੇ ਹੋਏ ਤੀਜਾ ਸਥਾਨ ਹਾਸਲ ਕੀਤਾ। ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਕਾਲਜ ਦੇ ਵਿਦਿਆਰਥੀ ਅਭਿਰਾਜ ਸਿੰਘ ਨੇ 29-30 ਅਕਤੂਬਰ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਹੋਈ ਖੇਡਾਂ ਦੌਰਾਨ 10000 ਮੀਟਰ ਦੌੜ ਵਿੱਚ ਤੀਜਾ ਸਥਾਨ ਹਾਸਿਲ ਕੀਤਾ। ਵਿਦਿਆਰਥੀਆਂ ਨੂੰ ਕਾਲਜ ਪਹੁੰਚਣ ਉੱਤੇ ਮੈਂਡਲ ਪਾਕੇ ਪ੍ਰਿੰਸੀਪਲ ਡਾ. ਚੰਦਰ ਪ੍ਰਕਾਸ਼ ਗਾਂਧੀ ਅਤੇ ਡਾ. ਵੰਦਨਾ ਗੁਪਤਾ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰੋ. ਸੰਦੀਪ ਸਿੰਘ ਅਤੇ ਵਿਦਿਆਰਥੀ ਹਾਜਰ ਸਨ।