
ਪੱਤਰਕਾਰ ਹਿਮਾਂਸ਼ੂ ਹੈਰੀ
ਰਾਜਪੁਰਾ,12 ਅਪ੍ਰੈਲ: ਦਿੱਲੀ ਪਬਲਿਕ ਸਕੂਲ ਰਾਜਪੁਰਾ ਦੀ ਵਿਦਿਆਰਥਣ ਦਿਵਜੋਤ ਕੌਰ ਨੇ ਖੇਡਾਂ ਵਿੱਚ ਹਰ ਪੱਧਰ ’ਤੇ ਆਪਣੀ ਕਲਾ ਦਾ ਪ੍ਰਦਰਸ਼ਨ ਕਰ ਹਾਲ ਹੀ ਵਿੱਚ ਹੋਇਆ 67ਵੀਆਂ ਰਾਸ਼ਟਰੀ ਸਕੂਲ ਖੇਡਾਂ 2023-24 ਅੰਡਰ-17 (ਲੜਕੇ ਅਤੇ ਲੜਕੀਆਂ) ਵਿੱਚ ਭਾਗ ਲਿਆ। ਇਹ ਮੁਕਾਬਲੇ ਪਟਨਾ ਵਿੱਖੇ ਹੋਏ ਜਿਸ ਵਿੱਚ ਦਿੱਲੀ ਪਬਲਿਕ ਸਕੂਲ ਰਾਜਪੁਰਾ ਦੀ ਵਿਦਿਆਰਥਨ ਦਿਵਜੋਤ ਨੇ ਕਾਂਸੇ ਦਾ ਤਗਮਾ ਜਿੱਤ ਕੇ ਦਿੱਲੀ ਪਬਲਿਕ ਸਕੂਲ ਦੇ ਨਾਲ ਨਾਲ ਆਪਣੇ ਮਾਤਾ ਪਿਤਾ ਦਾ ਨਾਮ ਰੋਸ਼ਨ ਕੀਤਾ। ਇਸ ਮੋਕੇ ਸਕੂਲ਼ ਦੀ ਪ੍ਰਿੰਸੀਪਲ, ਸ਼੍ਰੀਮਤੀ ਗੀਤਿਕਾ ਚੰਦਰਾ ਨੇ ਵਿਦਿਆਰਥਨ ਦਿਵਜੋਤ ਨੂੰ ਅਤੇ ਉਹਨਾਂ ਦੇ ਮਾਤਾ ਪਿਤਾ ਨੂੰ ਇਸ ਪ੍ਰਾਪਤੀ ‘ਤੇ ਵਧਾਈ ਦਿੱਤੀ ਅਤੇ ਕਿਹਾ ਕਿ ਸਕੂਲ ਖਿਡਾਰੀਆਂ ਨੂੰ ਤੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਉਹਨਾਂ ਦੀ ਸਹਾਇਤਾ ਹਰ ਪਲ ਕਰਦਾ ਰਹੇਗਾ।