ਐਮ.ਐਲ.ਏ ਨੀਨਾ ਮਿੱਤਲ ਦੀ ਅਗਵਾਈ ‘ਚ ਡਾ. ਬਲਬੀਰ ਸਿੰਘ ਨੇ ਰਾਜਪੁਰਾ ‘ਚ ਕੀਤਾ ਰੋਡ ਸ਼ੋਅ..

ਬਰਸਾਤੀ ਮੌਸਮ ਦੋਰਾਨ ਵੀ ਰਾਜਪੁਰਾ ‘ਚ ਡਾ. ਬਲਬੀਰ ਸਿੰਘ ਨੂੰ ਮਿਲਿਆ ਭਾਰੀ ਸਮਰਥਨ

ਰੋਡ ਸ਼ੋਅ ਵਿੱਚ ਚੇਤਨ ਸਿੰਘ ਜੋੜੇਮਾਜਰਾ, ਗੁਰਲਾਲ ਘਨੌਰ ਮੇਘ ਚੰਦ ਅਤੇ ਵਿੱਕੀ ਘਨੌਰ ਰਹੇ ਮੌਜੂਦ

ਪੱਤਰਕਾਰ ਹਿਮਾਂਸ਼ੂ ਹੈਰੀ
ਰਾਜਪੁਰਾ,19 ਅਪ੍ਰੈਲ: ਆਮ ਆਦਮੀ ਪਾਰਟੀ ਵੱਲੋਂ ਐਮ ਐਲ ਏ ਰਾਜਪੁਰਾ ਮੈਡਮ ਨੀਨਾ ਮਿੱਤਲ ਦੀ ਰਹਿਨੁਮਾਈ ਹੇਠ ਲੋਕ ਸਭਾ ਹਲਕਾ ਪਟਿਆਲਾ ਤੋ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਬਲਬੀਰ ਸਿੰਘ ਨੇ ਇਥੋਂ ਦੇ ਗਰਲ ਸਕੂਲ ਤੋ ਟਾਹਲੀ ਵਾਲਾ ਚੌਂਕ ਤੱਕ ਰੋਡ ਸ਼ੋਅ ਕੱਢਿਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੋੜੇਮਾਜਰਾ, ਐਮ ਐਲ ਏ ਗੁਰਲਾਲ ਘਨੌਰ ਅਤੇ ਮੇਘ ਚੰਦ ਸ਼ੇਰਮਾਜਰਾ ਜਿਲਾ ਪ੍ਰਧਾਨ ਦਿਹਾਤੀ,ਵਿੱਕੀ ਘਨੌਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਇਸ ਚੇਅਰਮੈਨ ਵਿਸ਼ੇਸ਼ ਤੌਰ ਤੇ ਮੌਜੂਦ ਸਨ।ਇਸ ਮੌਕੇ ਆਮ ਆਦਮੀ ਪਾਰਟੀ ਲੋਕ ਸਭਾ ਹਲਕਾ ਪਟਿਆਲਾ ਦੇ ਉਮੀਦਵਾਰ ਡਾ.ਬਲਬੀਰ ਸਿੰਘ ਨੇ ਰੋਡ ਸ਼ੋਅ ਦੋਰਾਨ ਲੋਕਾਂ ਦੇ ਸਨਮੁੱਖ ਹੁੰਦਿਆ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਵਿਚ ਜਿਥੇ ਵੱਡੀ ਭੂਮਿਕਾ ਨਿਭਾ ਰਹੀ ਹੈ ਤੇ ‘ਆਪ’ ਸਰਕਾਰ ਨੇ ਕਰੀਬ 2 ਸਾਲਾਂ ‘ਚ ਬੇਮਿਸਾਲ ਕੰਮ ਕੀਤੇ ਹਨ, ਜਿਨਾ ਚ 90 ਫੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆਉਂਦੇ ਹਨ ਤੇ ਉਚੇਰੀ ਸਿੱਖਿਆ, ਕਿਸਾਨਾਂ ਲਈ ਨਿਰੰਤਰ ਬਿਜਲੀ, ਨੌਜਵਾਨ ਨੂੰ ਹਜਾਰਾ ਸਰਕਾਰੀ ਨੌਕਰੀਆਂ,ਪੀਣਯੋਗ ਸਾਫ ਪਾਣੀ ਸਮੇਤ ਹੋਰ ਵੀ ਮੁਕੰਮਲ ਬੂਨਿਆਦੀ ਸਹੂਲਤਾਂ ਪ੍ਰਦਾਨ ਕਰਵਾਕੇ ਮਾਨ ਸਰਕਾਰ ਨੇ ਲੋਕ ਹਿੱਤਾਂ ਲਈ ਇਤਿਹਾਸਕ ਫੈਸਲੇ ਲਏ ਹਨ। ਇਸ ਮੌਕੇ ਡਾ. ਬਲਬੀਰ ਸਿੰਘ ਨੇ ਪੱਤਰਕਾਰਾਂ ਨਾਲ ਬਾਤ ਕਰਦੇ ਕਿਹਾ ਕਿ ਬਰਸਾਤੀ ਮੌਸਮ ਵਿਚ ਰੋਡ ਸ਼ੋਅ ਦੋਰਾਨ ਰਾਜਪੁਰਾ ਵਾਸੀਆਂ ਵੱਲੋਂ ਦਿੱਤਾ ਭਰਵਾਂ ਹੁੰਗਾਰਾ ਇਸ ਗੱਲ ਦਾ ਗਵਾਹ ਹੈ ਕਿ ਲੋਕ ਸੂਬਾ ਸਰਕਾਰ ਦੀ ਲੋਕ ਪੱਖੀ ਨੀਤੀਆਂ ਤੋ ਸੰਤੁਸ਼ਟ ਹਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤਾਨਾਸ਼ਾਹ ਮੋਦੀ ਸਰਕਾਰ ਨੇ ਗ੍ਰਿਫਤਾਰ ਕਰਕੇ ਸੱਚ ਦੀ ਅਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਚੋਣਾਂ ਵਿਚ ਦੇਸ ਦੀ ਜਨਤਾ ਬੀਜੇਪੀ ਦੀ ਇਸ ਤਾਨਾਸ਼ਾਹੀ ਨੂੰ ਸੱਤਾ ਤੋਂ ਲਾਂਭੇ ਕਰਕੇ ਜੇਲ ਦਾ ਬਦਲਾ ਵੋਟਾ ਨਾਲ ਲਵੇਗੀ। ਇਸ ਮੌਕੇ ਐਮ ਐਲ ਏ ਰਾਜਪੁਰਾ ਮੈਡਮ ਨੀਨਾ ਮਿੱਤਲ ਨੇ ਕਿਹਾ ਕਿ ਜਿਥੇ ਪੰਜਾਬ ਦੇ ਲੋਕ ਆਪ’ ਅਤੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਦੇ ਨਾਲ ਡੱਟ ਕੇ ਖੜ੍ਹੇ ਹਨ, ਉਥੇ ਹਲਕਾ ਰਾਜਪੁਰਾ ਸਮੇਤ ਜਿਲਾ ਪਟਿਆਲਾ ਦੇ ਲੋਕ ਡਾ.ਬਲਬੀਰ ਸਿੰਘ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਨਹੀ ਛੱਡ ਰਹੇ।ਜਿਸ ਕਾਰਨ ਪਟਿਆਲਾ ਸੀਟ ਸਭ ਤੋਂ ਵੱਡੀ ਜਿੱਤ ਦਰਜ ਕਰਵਾਵੇਗੀ।ਇਸ ਮੌਕੇ ਐਮ ਐਲ ਏ ਰਾਜਪੁਰਾ ਮੈਡਮ ਨੀਨਾ ਮਿੱਤਲ ਅਤੇ ਗੁਰਲਾਲ ਘਨੌਰ ਨੇ ਕੈਬਨਿਟ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਅਤੇ ਡਾ.ਬਲਬੀਰ ਸਿੰਘ ਦਾ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ। ਇਸ ਮੌਕੇ ਦਵਿੰਦਰ ਕੱਕੜ,ਗੁਰਪ੍ਰੀਤ ਧਮੋਲੀ,ਧਰਮਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਵਲੰਟੀਅਰ ਮੋਜੂਦ ਸਨ।

Leave a Reply

Your email address will not be published. Required fields are marked *