विजिलेंस ब्यूरो ने SDO को 10000 रुपये की रिश्वत लेते हुए गिरफ्तार किया
Vigilance Bureau arrests SDO while taking bribe of Rs. 10000

ਪਟਿਆਲਾ,03 ਅਪ੍ਰੈਲ (ਹਿਮਾਂਸ਼ੂ ਹੈਰੀ):ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦਫ਼ਤਰ, ਸਬ- ਡਿਵੀਜ਼ਨ ਕੁੱਪ ਕਲਾਂ ਜ਼ਿਲ੍ਹਾ ਮਲੇਰਕੋਟਲਾ ਵਿਖੇ ਤਾਇਨਾਤ ਉਪ- ਮੰਡਲ ਅਧਿਕਾਰੀ ਹਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਭੋਗੀਵਾਲ ਜ਼ਿਲ੍ਹਾ ਮਲੇਰਕੋਟਲਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਦੋਸ਼ੀ ਐਸ.ਡੀ.ਓ. ਹਰਦੀਪ ਸਿੰਘ ਨੇ ਸ਼ਿਕਾਇਤਕਰਤਾ ਦੇ ਘਰ ਦੀ ਜਾਂਚ ਕੀਤੀ ਅਤੇ ਉਸਨੂੰ ਦੱਸਿਆ ਕਿ ਉਸ ਦੇ ਘਰ ਵਿੱਚ ਅਣਅਧਿਕਾਰਤ ਬਿਜਲੀ ਮੀਟਰ ਲੱਗੇ ਹੋਏ ਹਨ। ਇਸ ਸਬੰਧ ਵਿੱਚ ਮੁਲਜ਼ਮ ਐਸਡੀਓ ਨੇ ਇਨ੍ਹਾਂ ਬਿਜਲੀ ਮੀਟਰਾਂ ਨੂੰ ਚਾਲੂ ਰੱਖਣ ਲਈ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਜ਼ਿਕਰਯੋਗ ਹੈ ਕਿ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ। ਸ਼ਿਕਾਇਤਕਰਤਾ ਕੋਈ ਵੀ ਗੈਰ-ਕਾਨੂੰਨੀ ਢੰਗ ਅਖ਼ਤਿਆਰ ਕਰਨ ਜਾਂ ਰਿਸ਼ਵਤ ਦੇਣ ਲਈ ਤਿਆਰ ਨਹੀਂ ਸੀ, ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਅਧਿਕਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ । ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
पटियाला, 03 अप्रैल (हिमांशु हैरी): राज्य में भ्रष्टाचार के खिलाफ चल रही मुहिम के दौरान, पंजाब विजिलेंस ब्यूरो ने PSPCL ऑफिस, सब-डिवीजन कूप कलां, जिला मलेरकोटला में तैनात सब-डिवीजन ऑफिसर हरदीप सिंह को 10,000 रुपये की रिश्वत लेते हुए रंगे हाथों पकड़ा है। आज यहां यह जानकारी देते हुए, स्टेट विजिलेंस ब्यूरो के आधिकारिक प्रवक्ता ने बताया कि उक्त आरोपी को गांव भोगीवाल, जिला मलेरकोटला के निवासी की शिकायत के आधार पर गिरफ्तार किया गया है। प्रवक्ता ने बताया कि आरोपी SDO हरदीप सिंह ने शिकायतकर्ता के घर का इंस्पेक्शन किया और उसे बताया कि उसके घर में बिना इजाज़त के बिजली के मीटर लगे हुए हैं। इस संबंध में, आरोपी SDO ने इन बिजली मीटरों को चालू रखने के लिए शिकायतकर्ता से 10,000 रुपये की रिश्वत मांगी। गौरतलब है कि शिकायतकर्ता ने रिश्वत मांगते हुए पूरी बातचीत रिकॉर्ड कर ली थी। शिकायतकर्ता कोई भी गैर-कानूनी तरीका अपनाने या रिश्वत देने के लिए तैयार नहीं था, इसलिए उसने विजिलेंस ब्यूरो रेंज पटियाला से संपर्क किया। उनकी शिकायत पर शुरुआती जांच के बाद, विजिलेंस ब्यूरो की टीम ने आरोपी अधिकारी को दो सरकारी गवाहों की मौजूदगी में शिकायतकर्ता से 10000 रुपये की रिश्वत लेते हुए रंगे हाथों पकड़ लिया। इस संबंध में, आरोपी के खिलाफ विजिलेंस ब्यूरो पुलिस स्टेशन पटियाला में प्रिवेंशन ऑफ करप्शन एक्ट के तहत केस दर्ज किया गया है और मामले की आगे की जांच चल रही है।
Patiala, April 03 (Himanshu Harry): During the ongoing campaign against corruption in the state, the Punjab Vigilance Bureau has caught Hardeep Singh, a Sub-Divisional Officer posted at PSPCL Office, Sub-Division Kup Kalan, District Malerkotla, red-handed while accepting a bribe of Rs. 10,000. Disclosing this here today, the official spokesperson of the State Vigilance Bureau said that the said accused has been arrested on the basis of a complaint filed by a resident of village Bhogiwal, District Malerkotla. The spokesperson said that the accused SDO Hardeep Singh inspected the house of the complainant and told him that unauthorized electricity meters were installed in his house. In this regard, the accused SDO demanded a bribe of Rs. 10,000 from the complainant to keep these electricity meters operational. It is noteworthy that the complainant had recorded the entire conversation demanding bribe. The complainant was not ready to resort to any illegal means or pay bribe, hence he approached the Vigilance Bureau Range Patiala. After preliminary investigation on his complaint, the Vigilance Bureau team caught the accused officer red-handed while accepting a bribe of Rs. 10000 from the complainant in the presence of two official witnesses. In this regard, a case has been registered against the accused under the Prevention of Corruption Act at the Vigilance Bureau police station Patiala and further investigation of the case is underway.