ਪੁਲਿਸ ਨੇ ਮਾਮਲਾ ਦਰਜ ਕਰ ਮੈਡੀਕਲ ਕਰਵਾਉਣ ਉਪਰੰਤ ਸਖਤ ਕਾਰਵਾਈ ਦਾ ਦਿੱਤਾ ਅਸ਼ਵਾਸਨ

ਰਾਜਪੁਰਾ,03 ਜੂਨ (ਹਿਮਾਂਸ਼ੂ ਹੈਰੀ):ਰਾਜਪੁਰਾ ਦੇ ਨਾਲ ਲੱਗਦੇ ਇੱਕ ਕਲੋਨੀ ਵਿੱਚੋਂ ਪ੍ਰਵਾਸੀ ਪਰਿਵਾਰ ਦੀ 14 ਸਾਲਾ ਨਾਬਾਲਿਕ ਲੜਕੀ ਨੂੰ ਘਰ ਦੇ ਨਾਲ ਰਹਿੰਦੇ 28 ਸਾਲਾ ਪ੍ਰਵਾਸੀ ਸੰਤੋਸ਼ ਕੁਮਾਰ ਵੱਲੋਂ ਬਹਿਲਾ ਫਸਲਾ ਕੇ ਭਜਾ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਤੇ ਥਾਣਾ ਸਿਟੀ ਰਾਜਪੁਰਾ ਅਧੀਨ ਪੈਂਦੀ ਚੌਂਕੀ ਕਸਤੂਰਬਾ ਵੱਲੋਂ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਆਰੋਪੀ ਨੂੰ ਗ੍ਰਿਫਤਾਰ ਕਰ ਲਿਆ ਗਿਆ।14 ਸਾਲਾ ਨਾਬਾਲਿਕ ਲੜਕੀ ਦੇ ਪਿਤਾ ਨੇ ਕਸਤੂਰਵਾ ਚੌਂਕੀ ਪੁਲਿਸ ਦਾ ਧੰਨਵਾਦ ਕਰਦਿਆਂ ਹੋਇਆਂ ਕਿਹਾ ਕਿ ਉਹਨਾਂ ਨਾਲ ਸਾਡੇ ਲੜਕੀ ਨੂੰ ਲੱਭਣ ਦੇ ਵਿੱਚ ਸਾਡੀ ਮਦਦ ਕੀਤੀ ਹੈ ਅਤੇ ਉਹਨਾਂ ਪ੍ਰਸ਼ਾਸਨ ਤੋਂ ਆਰੋਪੀ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।ਚੌਂਕੀ ਕਸਤੂਰਬਾ ਦੇ ਇੰਚਾਰਜ ਏ.ਐਸ.ਆਈ ਨਿਸ਼ਾਨ ਸਿੰਘ ਨੇ ਦੱਸਿਆ ਕਿ ਉਹਨਾਂ ਕੋਲ ਇੱਕ ਇਤਲਾਅ ਮਿਲੀ ਸੀ ਜਿਸ ਤੇ ਪੁਲਿਸ ਨੇ ਫੌਰੀ ਕਾਰਵਾਈ ਕਰਦਿਆਂ ਹੋਇਆ ਵੱਖ-ਵੱਖ ਟੀਮਾਂ ਬਣਾ ਕੇ ਅਤੇ ਮੋਬਾਇਲ ਨੰਬਰ ਟਰੇਸ ਕਰ ਆਰੋਪੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਲੜਕੀ ਦਾ ਮੈਡੀਕਲ ਕਰਾਉਣ ਉਪਰੰਤ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਜੈ ਭੀ ਮੰਚ ਦੇ ਪ੍ਰਧਾਨ ਸੁਖਜਿੰਦਰ ਸਿੰਘ ਸੁੱਖੀ ਨੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਰਿਵਾਰ ਨੇ ਉਹਨਾਂ ਤੋਂ ਮਦਦ ਮੰਗੀ ਅਤੇ ਜਿਸ ਤੋਂ ਬਾਅਦ ਉਹ ਖੁਦ ਚੌਂਕੀ ਪਹੁੰਚੇ ਅਤੇ ਉਹਨਾਂ ਕਿਹਾ ਕਿ ਚੌਂਕੀ ਇੰਚਾਰਜ ਅਤੇ ਇਨਵੈਸਟੀਗੇਸ਼ਨ ਕਰ ਰਹੇ ਪੁਲਿਸ ਅਫਸਰਾਂ ਨੇ ਉਹਨਾਂ ਨੂੰ ਪੂਰਾ ਸਹਿਯੋਗ ਦਿੱਤਾ ਅਤੇ ਦੋਸ਼ੀ ਨੂੰ ਗਿਰਫਤਾਰ ਕਰ ਲਿਆ ਗਿਆ ਹੈ ਉਹਨਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਆਰੋਪਿਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
| ReplyForwardAdd reaction |