
ਰਾਜਪੁਰਾ,03 ਜੂਨ (ਹਿਮਾਂਸ਼ੂ ਹੈਰੀ):ਰਾਜਪੁਰਾ ਸ਼ਹਿਰ ਵਿੱਚ ਐਸ ਸੀ ਸਮਾਜ ਨਾਲ ਹੋ ਰਹੇ ਵਿਤਕਰੇ ਅਤੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ/ਪੋਸਟਰਾਂ, ਬੈਨਰਾ ਦੀ ਰਾਜਪੁਰਾ ਵਿਚ ਹੋਈ ਬੇਅਦਬੀ ਮਾਮਲੇ ਤੇ ਪ੍ਰਸ਼ਾਸ਼ਨ ਵਲੋਂ ਕੋਈ ਵੀ ਉਚਿਤ ਕਰਵਾਈ ਨਾ ਕਰਨ ਦੇ ਸੰਬੰਧ ਵਿਚ ਜੈ ਭੀਮ ਮੰਚ ਦੇ ਪ੍ਰਧਾਨ ਸੁਖਜਿੰਦਰ ਸਿੰਘ ਸੁੱਖੀ ਵਲੋਂ ਐਸ ਸੀ ਕਮਿਸ਼ਨ ਚੇਅਰਮੈਨ ਪੰਜਾਬ ਸ.ਜਸਵੀਰ ਸਿੰਘ ਗੜ੍ਹੀ ਨਾਲ ਵਿਸ਼ੇਸ ਤੋਰ ਤੇ ਮੀਟਿੰਗ ਕਰਕੇ ਮੰਗ ਪੱਤਰ ਦਿਤਾ ਗਿਆ। ਅਤੇ ਨਾਲ ਹੀ ਸ੍ਰ ਜਸਵੀਰ ਸਿੰਘ ਗੜ੍ਹੀ ਨੂੰ ਐਸ ਸ੍ਰੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਬਣਨ ਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਤੇ ਗੱਲਬਾਤ ਕਰਦਿਆਂ ਜੈ ਭੀਮ ਮੰਚ ਦੇ ਪ੍ਰਧਾਨ ਸੁਖਜਿੰਦਰ ਸੁੱਖੀ ਨੇ ਕਿਹਾ ਕਿ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਵਲੋਂ ਪੁਰਾ ਆਸ਼ਵਾਸਨ ਦਿਤਾ ਗਿਆ ਹੈ ਕਿ ਇਸ ਸੰਬੰਧੀ ਬਣਦੀ ਕਨੂੰਨੀ ਕਾਰਵਾਈ ਜਰੂਰ ਕੀਤੀ ਜਾਵੇਗੀ। ਇਸ ਮੌਕੇ ਵਾਲਮੀਕਿ ਉਤਸਵ ਕਮੇਟੀ ਦੇ ਪ੍ਰਧਾਨ ਮਦਨ ਮਹਿਕ, ਸ਼੍ਰੀ ਗੁਰੂ ਰਵਿਦਾਸ ਵੈਲਫ਼ੇਅਰ ਕਲੱਬ ਦੇ ਪ੍ਰਧਾਨ ਪੁਰਸ਼ੋਤਮ ਕੁਮਾਰ, ਪੰਜਾਬ ਵਾਟਰ ਸਪਲਾਈ ਸੀਵਰੇਜ ਬੋਰਡ ਰਾਜਪੁਰਾ ਦੇ ਪ੍ਰਧਾਨ ਨਰੇਸ਼ ਕੁਮਾਰ ਸਮੇਤ ਹੋਰ ਮੈਂਬਰ ਮੌਜੂਦ ਸਨ।