ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿੱਚ ‘ਆਪ’ ਨੂੰ ਭੁਗਤਣਾ ਪਵੇਗਾ ਨਾਮਜ਼ਦਗੀਆਂ ਸਮੇਂ ਕੀਤੀ ਗੁੰਡਾਗਰਦੀ ਦਾ ਖ਼ਮਿਆਜ਼ਾ: ਹਰਦਿਆਲ ਸਿੰਘ ਕੰਬੋਜ

AAP will have to pay the price for the hooliganism committed during nominations in Zila Parishad and Block Samiti elections: Hardyal Singh Kamboj

ਰਾਜਪੁਰਾ,08 ਦਸੰਬਰ (ਐਚ.ਐਚ.ਸੇਤੀਆ): ਸੀਨੀਅਰ ਕਾਂਗਰਸੀ ਆਗੂ ਅਤੇ ਰਾਜਪੁਰਾ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਸੱਤਾਧਾਰੀ ‘ਆਮ ਆਦਮੀ ਪਾਰਟੀ’ (ਆਪ) ਨੂੰ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਨਾਮਜ਼ਦਗੀਆਂ ਭਰਨ ਸਮੇਂ ਕਾਂਗਰਸੀ ਵਰਕਰਾਂ ਤੇ ਉਮੀਦਵਾਰਾਂ ਨਾਲ ਕੀਤੀ ਗਈ ਗੁੰਡਾਗਰਦੀ ਦਾ ਖ਼ਮਿਆਜ਼ਾ ‘ਆਪ’ ਨੂੰ ਆਉਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਭੁਗਤਣਾ ਪਵੇਗਾ। ਰਾਜਪੁਰਾ ਵਿਖੇ ਆਪਣੇ ਘਰ ਵਰਕਰਾਂ ਨਾਲ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਕੰਬੋਜ ਨੇ ਕਿਹਾ ਕਿ ਅੱਜ ਦੀ ਮੀਟਿੰਗ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੀਆਂ ਤਿਆਰੀਆਂ ‘ਤੇ ਕੇਂਦਰਿਤ ਸੀ। ਉਨ੍ਹਾਂ ਦੋਸ਼ ਲਾਇਆ ਕਿ ਫਾਰਮ ਭਰਨ ਦੇ ਆਖ਼ਰੀ ਦਿਨ ‘ਆਮ ਆਦਮੀ ਪਾਰਟੀ’ ਨੇ ਕਾਂਗਰਸੀ ਵਰਕਰਾਂ ਅਤੇ ਉਮੀਦਵਾਰਾਂ ਨਾਲ ਧੱਕਾ ਕੀਤਾ। ਕੰਬੋਜ ਨੇ ਜ਼ੋਰ ਦੇ ਕੇ ਕਿਹਾ ਕਿ ਜੇਕਰ ਸੱਤਾਧਾਰੀ ਪਾਰਟੀ ਨੇ ਕਿਸੇ ਵੀ ਤਰ੍ਹਾਂ ਕਾਂਗਰਸੀ ਉਮੀਦਵਾਰਾਂ ਅਤੇ ਵਰਕਰਾਂ ਨੂੰ ਧੱਕਾ ਦੇਣ ਦੀ ਕੋਸ਼ਿਸ਼ ਕੀਤੀ, ਤਾਂ ਅਸੀਂ ਉਨ੍ਹਾਂ ਨੂੰ ਢੁਕਵਾਂ ਜਵਾਬ ਦੇਵਾਂਗੇ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਵਰਕਰ ਅਤੇ ਉਮੀਦਵਾਰ ਪੂਰੀ ਤਾਕਤ ਨਾਲ ਚੋਣਾਂ ਲੜ ਰਹੇ ਹਨ।
ਹਰਦਿਆਲ ਸਿੰਘ ਕੰਬੋਜ ਨੇ ਦਾਅਵਾ ਕੀਤਾ ਕਿ ਵਿਧਾਨ ਸਭਾ ਚੋਣਾਂ ਦੌਰਾਨ ‘ਆਪ’ ਵੱਲੋਂ ਕੀਤੇ ਗਏ ਵਾਅਦੇ ਹੁਣ ਲੋਕਾਂ ਦੀਆਂ ਗੱਲਾਂ ਵਿੱਚ ਨਹੀਂ ਆਉਣਗੇ, ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਵੱਡੀ ਬਹੁਮਤ ਨਾਲ ਵੋਟਾਂ ਪ੍ਰਾਪਤ ਕਰਕੇ ਜਿੱਤ ਦਰਜ ਕਰਨਗੇ। ਉਨ੍ਹਾਂ ਅੱਗੇ ਜਾਣਕਾਰੀ ਦਿੱਤੀ ਕਿ ਕਾਂਗਰਸ ਦੇ ਦੋ ਉਮੀਦਵਾਰਾਂ ਦੀਆਂ ਫਾਈਲਾਂ ਪਾੜ ਦਿੱਤੀਆਂ ਗਈਆਂ ਹਨ, ਅਤੇ ਉਹ ਇਸ ਮਾਮਲੇ ਨੂੰ ਲੈ ਕੇ ਹਾਈ ਕੋਰਟ ਦਾ ਰੁਖ਼ ਕਰ ਰਹੇ ਹਨ।

Rajpura, December 08 (H.H.Setia): Senior Congress leader and former Rajpura MLA Hardyal Singh Kamboj has warned the ruling Aam Aadmi Party (AAP) that AAP will have to pay the price for the hooliganism committed against Congress workers and candidates during the filing of nominations. Talking to reporters after a meeting with workers at his residence in Rajpura, former MLA Kamboj said that today’s meeting was focused on preparations for the Zila Parishad and Block Samiti elections to be held on December 14. He alleged that the Aam Aadmi Party pushed Congress workers and candidates on the last day of filing forms. Kamboj asserted that if the ruling party tries to push Congress candidates and workers in any way, we will give them a befitting reply. He said that Congress workers and candidates are contesting the elections with full force. Hardyal Singh Kamboj claimed that the promises made by AAP during the assembly elections will no longer be in the minds of the people, and the Congress party candidates will win by securing a large majority of votes. He further informed that the files of two Congress candidates have been torn, and he is approaching the High Court regarding this matter.

Leave a Reply

Your email address will not be published. Required fields are marked *