“ਸੁਰੱਖਿਅਤ ਸਕੂਲ ਵਾਹਨ” ਨੀਤੀ ਦੀ ਉਲੰਘਣਾ ਕਰਨ ਵਾਲੇ ਕਈ ਸਕੂਲ ਵਾਹਨਾਂ ਵਿਰੁੱਧ ਹਲਕਾ ਰਾਜਪੁਰਾ ‘ਚ ਕੀਤੀ ਗਈ ਕਾਰਵਾਈ

ਜਪੁਰਾ,22 ਅਗਸਤ(ਹਿਮਾਂਸ਼ੂ ਹੈਰੀ):ਖੇਤਰੀ ਆਵਾਜਾਈ ਅਥਾਰਟੀ (ਆਰ.ਟੀ.ਏ.) ਅਧਿਕਾਰੀ ਮਨਪ੍ਰੀਤ ਕੌਰ ਨੇ ਅੱਜ ਰਾਜਪੁਰਾ ਦੇ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਅਤੇ ਹੋਰ ਵਾਹਨਾਂ ਦੀ ਅਚਨਚੇਤ ਜਾਂਚ ਕੀਤੀ। ਨਿਰੀਖਣ ਦੌਰਾਨ, ਕਈ ਵਾਹਨਾਂ ਵਿੱਚ ਸੀਸੀਟੀਵੀ ਕੈਮਰੇ, ਅੱਗ ਬੁਝਾਉਣ ਵਾਲੇ ਯੰਤਰ, ਵਰਦੀ ਤੋਂ ਬਿਨਾਂ ਗੱਡੀ ਚਲਾਉਣ ਵਾਲੇ ਡਰਾਈਵਰ ਅਤੇ ਜ਼ਰੂਰੀ ਦਸਤਾਵੇਜ਼ ਨਾ ਹੋਣ ਦਾ ਪਤਾ ਲੱਗਿਆ, ਜੋ ਕਿ ਪੰਜਾਬ ਦੀ ‘ਸੁਰੱਖਿਅਤ ਸਕੂਲ ਵਾਹਨ’ ਨੀਤੀ ਤਹਿਤ ਲਾਜ਼ਮੀ ਹਨ।ਇਸ ਮੌਕੇ ਮੈਡਮ ਮਨਪ੍ਰੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਕਮੀਆਂ ਲਈ ਕਈ ਵਾਹਨਾਂ ਦਾ ਚਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਬਹੁਤ ਮਹੱਤਵਪੂਰਨ ਹੈ ਅਤੇ ਇਸ ਨੀਤੀ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਸਾਰੇ ਸਕੂਲ ਪ੍ਰਬੰਧਨ ਨੂੰ ਚੇਤਾਵਨੀ ਦਿੱਤੀ ਕਿ ਉਹ ਤੁਰੰਤ ਇਨ੍ਹਾਂ ਸੁਰੱਖਿਆ ਮਾਪਦੰਡਾਂ ਨੂੰ ਪੂਰਾ ਕਰਨ, ਨਹੀਂ ਤਾਂ ਉਨ੍ਹਾਂ ਵਿਰੁੱਧ ਹੋਰ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।ਇਹ ਕਾਰਵਾਈ ਦਰਸਾਉਂਦੀ ਹੈ ਕਿ ਪੰਜਾਬ ਸਰਕਾਰ ਬੱਚਿਆਂ ਲਈ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਗੰਭੀਰ ਹੈ ਅਤੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਤੋਂ ਝਿਜਕਦੀ ਨਹੀਂ ਹੈ।

Leave a Reply

Your email address will not be published. Required fields are marked *