ਰਾਜਪੁਰਾ ‘ਚ ਪਲਾਸਟਿਕ ਰੋਕੂ ਮੁਹਿੰਮ ਹੋਈ ਤੇਜ਼, ਦੁਕਾਨਦਾਰਾਂ ਨੂੰ ਕੀਤਾ ਗਿਆ ਜਾਗਰੂਕ

ਰਾਜਪੁਰਾ, 23 ਅਗਸਤ (ਹਿਮਾਂਸ਼ੂ ਹੈਰੀ):ਨਗਰ ਕੌਂਸਲ ਰਾਜਪੁਰਾ ਵੱਲੋਂ ਸ਼ਹਿਰ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਕਾਰਜ ਸਾਧਕ ਅਫਸਰ ਸ਼੍ਰੀ ਪਰਮਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ਹਿਰ ਵਿੱਚ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਇੱਕ ਸਪੈਸ਼ਲ ਡਰਾਈਵ ਚਲਾਈ ਗਈ। ਇਸ ਦੌਰਾਨ ਨਿਯਮ ਤੋੜਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਗਈ ਅਤੇ ਪਲਾਸਟਿਕ ਦੇ ਚਲਾਨ ਕੱਟੇ ਗਏ।ਡਰਾਈਵ ਦੌਰਾਨ ਚੀਫ਼ ਸੈਂਟਰੀ ਇੰਸਪੈਕਟਰ ਸ਼੍ਰੀ ਜਸਵੀਰ ਸਿੰਘ, ਸੈਂਟਰੀ ਇੰਸਪੈਕਟਰ ਸ੍ਰੀ ਵਿਕਾਸ ਚੌਧਰੀ ਅਤੇ ਪ੍ਰਦੂਸ਼ਣ ਵਿਭਾਗ ਦੇ ਅਧਿਕਾਰੀ ਸ਼੍ਰੀ ਰਵੀ ਕੁਮਾਰ (ਜੇ.ਈ) ਅਤੇ ਦਵਿੰਦਰ ਸਿੰਘ (ਜੇ.ਈ) ਦੀ ਟੀਮ ਨੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਨਿਗਰਾਨੀ ਕੀਤੀ। ਪਲਾਸਟਿਕ ਵਰਤਦੇ ਪਾਏ ਗਏ ਦੁਕਾਨਦਾਰਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਚਲਾਨ ਕੀਤੇ ਗਏ।ਚੀਫ਼ ਸੈਂਟਰੀ ਇੰਸਪੈਕਟਰ ਸ਼੍ਰੀ ਜਸਵੀਰ ਸਿੰਘ, ਸੈਂਟਰੀ ਇੰਸਪੈਕਟਰ ਸ੍ਰੀ ਵਿਕਾਸ ਚੌਧਰੀ ਦੀ ਮੌਜੂਦਗੀ ਵਿੱਚ ਵਿਭਾਗੀ ਟੀਮ ਵੱਲੋਂ ਨਾ ਸਿਰਫ਼ ਕਾਰਵਾਈ ਕੀਤੀ ਗਈ, ਸਗੋਂ ਦੁਕਾਨਦਾਰਾਂ ਨੂੰ ਪਲਾਸਟਿਕ ਦੇ ਨੁਕਸਾਨ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਅਧਿਕਾਰੀਆਂ ਨੇ ਕਿਹਾ ਕਿ ਪਲਾਸਟਿਕ ਨਾ ਸਿਰਫ਼ ਪ੍ਰਦੂਸ਼ਣ ਦਾ ਮੁੱਖ ਕਾਰਨ ਹੈ, ਸਗੋਂ ਇਹ ਜਲ ਸ੍ਰੋਤਾਂ, ਮਿੱਟੀ ਅਤੇ ਜੀਵ-ਜੰਤੂਆਂ ਲਈ ਵੀ ਖਤਰਾ ਪੈਦਾ ਕਰਦਾ ਹੈ। ਇਸ ਲਈ ਹਰ ਕਿਸੇ ਨੂੰ ਪਲਾਸਟਿਕ ਦੀ ਵਰਤੋਂ ਛੱਡ ਕੇ ਪਰਯਾਵਰਣ-ਮਿੱਤਰ ਵਿਕਲਪ ਅਪਣਾਉਣੇ ਚਾਹੀਦੇ ਹਨ।ਇਸ ਮੌਕੇ ਅਧਿਕਾਰੀਆਂ ਨੇ ਦੁਕਾਨਦਾਰਾਂ ਨੂੰ ਕੱਪੜੇ ਦੇ ਥੈਲੇ ਜਾਂ ਝੂਠ ਦੇ ਬੈਗ ਵਰਤਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਪਲਾਸਟਿਕ ‘ਤੇ ਲਗਾਈ ਗਈ ਪਾਬੰਦੀ ਨੂੰ ਕਾਮਯਾਬ ਬਣਾਉਣ ਲਈ ਸਭ ਦੀ ਭਾਗੀਦਾਰੀ ਲਾਜ਼ਮੀ ਹੈ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਭਵਿੱਖ ਵਿੱਚ ਵੀ ਸਖ਼ਤ ਕਾਰਵਾਈ ਜਾਰੀ ਰਹੇਗੀ।ਚੀਫ਼ ਸੈਂਟਰੀ ਇੰਸਪੈਕਟਰ ਸ਼੍ਰੀ ਜਸਵੀਰ ਸਿੰਘ, ਸੈਂਟਰੀ ਇੰਸਪੈਕਟਰ ਸ੍ਰੀ ਵਿਕਾਸ ਚੌਧਰੀ ਨੇ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਪਲਾਸਟਿਕ ਦੇ ਬੈਗਾਂ ਦੀ ਵਰਤੋਂ ਨਾ ਕਰਨ ਅਤੇ ਘਰੋਂ ਬਾਹਰ ਨਿਕਲਦੇ ਸਮੇਂ ਆਪਣੇ ਨਾਲ ਕੱਪੜੇ ਦੇ ਥੈਲੇ ਰੱਖਣ। ਟੀਮ ਨੇ ਇਹ ਵੀ ਚੇਤਾਵਨੀ ਦਿੱਤੀ ਕਿ ਪਲਾਸਟਿਕ ਦੀ ਵਰਤੋਂ ਕਰਨ ਵਾਲਿਆਂ ‘ਤੇ ਜੁਰਮਾਨੇ ਦੇ ਨਾਲ-ਨਾਲ ਕਾਨੂੰਨੀ ਕਾਰਵਾਈ ਵੀ ਹੋ ਸਕਦੀ ਹੈ।ਇਹ ਮੁਹਿੰਮ ਅਗਲੇ ਦਿਨਾਂ ਵਿੱਚ ਹੋਰ ਤੇਜ਼ੀ ਨਾਲ ਚਲਾਈ ਜਾਵੇਗੀ ਤਾਂ ਜੋ ਰਾਜਪੁਰਾ ਨੂੰ ਪਲਾਸਟਿਕ ਪ੍ਰਦੂਸ਼ਣ ਤੋਂ ਬਚਾਇਆ ਜਾ ਸਕੇ ਅਤੇ ਸਾਫ਼-ਸੁਥਰਾ ਸ਼ਹਿਰ ਬਣਾਇਆ ਜਾ ਸਕੇ।


Leave a Reply

Your email address will not be published. Required fields are marked *