ਭਾਜਪਾ ਆਗੂ ਸੰਜੀਵ ਖੰਨਾ ਨੇ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੇ ਦੇਸ਼ਵਾਸੀਆਂ ਨੂੰ ਦਿੱਤੀ ਵਧਾਈ

ਗੁਰੂਬਾਣੀ ਸੁਣਨ ਨਾਲ ਹੀ ਦੁੱਖਾਂ ਤੋਂ ਛੁਟਕਾਰਾ ਪਾਇਆ ਜਾ ਸਕਦਾ : ਸੰਜੀਵ ਖੰਨਾ

ਜ਼ੀਰਕਪੁਰ,24 ਅਗਸਤ(ਹਿਮਾਂਸ਼ੂ ਹੈਰੀ):ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਪੂਰੀ ਦੁਨੀਆਂ ਵਿੱਚ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਪਵਿੱਤਰ ਅਵਸਰ ‘ਤੇ ਦੇਸ਼ ਭਰ ਵਿੱਚ ਗੁਰਦੁਆਰਾ ਸਾਹਿਬਾਨਾਂ ਨੂੰ ਫੁੱਲਾਂ ਨਾਲ ਅਲੌਕਿਕ ਅਤੇ ਖੂਬਸੂਰਤ ਸਜਾਵਟ ਨਾਲ ਸਜਾਇਆ ਗਿਆ। ਉੱਥੇ ਹੀ ਜ਼ੀਰਕਪੁਰ ਸ਼ਹਿਰ ਵਿੱਖੇ ਅਤੇ ਨੇੜਲੇ ਪਿੰਡਾਂ ਵਿੱਚ ਵੀ ਇਹ ਪਵਿੱਤਰ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਦਿਹਾੜੇ ਨੂੰ ਮੁੱਖ ਰੱਖਦਿਆਂ ਭਾਰਤੀ ਜਨਤਾ ਪਾਰਟੀ ਦੇ ਡੇਰਾਬੱਸੀ ਇੰਚਾਰਜ ਅਤੇ ਸੂਬਾ ਸਕੱਤਰ ਸੰਜੀਵ ਖੰਨਾ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਸਿੱਖ ਜਗਤ ਦੇ ਨਾਲ ਨਾਲ ਸਮੂਹ ਦੇਸ਼ਵਾਸੀਆਂ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਵੱਲੋਂ ਬਖ਼ਸ਼ਿਸ਼ ਕੀਤੇ ਉਪਦੇਸ਼ਾਂ ‘ਤੇ ਚੱਲਣ ਲਈ ਕਿਹਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ਼ ਗੁਰਬਾਣੀ ਨੇ ਲੋਕਾਂ ‘ਤੇ ਮਨੁੱਖਤਾ ਦਾ ਪ੍ਰਕਾਸ਼ ਹੀ ਨਹੀਂ ਪਾਇਆ ਸਗੋਂ ਸਾਰਿਆਂ ‘ਚ ਸਹਿਣਸ਼ੀਲਤਾ, ਆਪਸੀ ਭਾਈਚਾਰਾ, ਪਿਆਰ ਅਤੇ ਸ਼ਾਂਤੀ ਨੂੰ ਅਪਨਾਉਣ ਦਾ ਰਸਤਾ ਦਿਖਾਇਆ ਹੈ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਪੇਰਣਾ ਲੈਣ ਦਾ ਸੱਦਾ ਦਿੰਦਿਆਂ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਵਿੱਚ ਮੌਜੂਦ ਗੁਰੂਬਾਣੀ ਨਾਲ ਸੰਸਾਰ ‘ਚ ਮੁਸੀਬਤਾਂ ਤੇ ਦੁੱਖਾਂ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦਾ ਸੰਦੇਸ਼ ਸਾਰੇ ਸਮਾਜ ਨੂੰ ਇੱਕਜੁਟਤਾ ਅਤੇ ਪਿਆਰ ਦੀ ਰਾਹ ‘ਤੇ ਚੱਲਣ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਸਾਨੂੰ ਇਸ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਇਸ ਨੂੰ ਦੁਨੀਆ ਦੇ ਹਰ ਕੋਨੇ ਵਿੱਚ ਪਹੁੰਚਾਉਣ ਦੀ ਲੋੜ ਹੈ।

Leave a Reply

Your email address will not be published. Required fields are marked *