ਭਾਜਪਾ ਆਗੂ ਸੰਜੀਵ ਖੰਨਾ ਨੇ ਦਿੱਤੀਆਂ ਸਮੂਹ ਦੇਸ਼ ਦੇ ਬੱਚਿਆਂ ਨੂੰ “ਬਾਲ ਦਿਵਸ” ਦੀਆਂ ਵਧਾਈਆਂ

BJP leader Sanjeev Khanna congratulates the children of the entire country on Children's Day

ਡੇਰਾ ਬੱਸੀ/ਜੀਰਕਪੁਰ,14 ਨਵੰਬਰ (ਐਚ.ਐਚ.ਸੇਤੀਆ):- ਭਾਜਪਾ ਆਗੂ ਸੰਜੀਵ ਖੰਨਾ ਨੇ ਅੱਜ ਬਾਲ ਦਿਵਸ ਮੌਕੇ ਦੇਸ਼ ਦੇ ਸਾਰੇ ਬੱਚਿਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਬਾਲ ਦਿਵਸ ਦੀਆਂ ਵਧਾਈਆਂ ਦਿਤੀਆਂ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਜੀਵ ਖੰਨਾ ਨੇ ਕਿਹਾ ਕਿ ਅਸੀਂ ਸਾਰੇ ਜਾਣਦੇ ਹਾਂ ਕਿ ਬੱਚੇ ਕਿਸੇ ਵੀ ਦੇਸ਼ ਦੇ ਕੌਮੀ ਸਰਮਾਇਆ ਅਤੇ ਬੇਸ਼ਕੀਮਤੀ ਕੁਦਰਤੀ ਸਾਧਨ ਹੁੰਦੇ ਹਨ। ਉਨ੍ਹਾਂ ਕਿਹਾ ਕਿ ਬੱਚੇ ਅਪਣੇ ਦੇਸ਼ ਦਾ ਭਵਿੱਖ ਹੁੰਦੇ ਹਨ ਜੇਕਰ ਅਸੀਂ ਅਪਣਾ ਭਵਿੱਖ ਸੁਨਿਹਰੀ ਬਣਾਉਣਾਂ ਚਾਹੁੰਦੇ ਹਾਂ ਤਾਂ ਦੇਸ਼ ਦੇ ਬੱਚਿਆਂ ਨੂੰ ਵਧੀਆ ਖੁਸ਼ਹਾਲ ਬਚਪਨ ਦੇਣਾ ਬਹੁਤ ਹੀ ਜਰੂਰੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਸੁਪਨਿਆਂ ਨੂੰ ਉਡਾਣ ਦੇਣ ਨਾਲ ਹੀ ਬੱਚੇ ਅੱਗੇ ਵੱਧ ਸੱਕਦੇ ਹਨ। ਇਸ ਮੌਕੇ ਉਨ੍ਹਾਂ ਬੱਚਿਆਂ ਨੂੰ ਬਾਲ ਦਿਵਸ ਦੀ ਮਹੱਤਤਾ ਬਾਰੇ ਜਾਣ ਅਤੇ ਬੱਚਿਆਂ ਨੂੰ ਸਹੀ ਮਾਰਗ ਤੇ ਚੱਲ ਕੇ ਦੇਸ਼ ਦੀ ਤਰੱਕੀ ਵਿੱਚ ਹਿੱਸਾ ਪਾਉਣ ਦੀ ਅਪੀਲ ਕੀਤੀ।

Leave a Reply

Your email address will not be published. Required fields are marked *