ਹਲਕਾ ਰਾਜਪੁਰਾ ‘ਚ ਖੇਡਾ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦਾ ਹੋਇਆ ਆਗਾਜ਼

ਰਾਜਪੁਰਾ,10 ਸਤੰਬਰ (ਹਿਮਾਂਸ਼ੂ ਹੈਰੀ):ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਜਵਾਨੀ ਨੂੰ ਖੇਡਾਂ ਨਾਲ ਜੋੜਨ ਲਈ ਕਰਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜਨ-3 ਤਹਿਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਖੇਡ ਅਫ਼ਸਰ ਪਟਿਆਲਾ ਹਰਪਿੰਦਰ ਸਿੰਘ ਦੀ ਅਗਵਾਈ ਹੇਠ ਰਾਜਪੁਰਾ ਨੀਲਪੁਰ ਦੇ ਖੇਡ ਸਟੇਡੀਅਮ ਵਿਖੇ ਬਲਾਕ ਪੱਧਰੀ ਖੇਡਾਂ ਦਾ ਅਗਾਜ਼ ਕੀਤਾ ਗਿਆ। ਜਿਸ ਵਿਚ ਮੁੱਖ ਮਹਿਮਾਨ ਵਜੋਂ ਐਮ.ਐਲ.ਏ ਰਾਜਪੁਰਾ ਮੈਡਮ ਨੀਨਾ ਮਿੱਤਲ ਦੀ ਕੋਆਰਡੀਨੇਟਰ ਟੀਮ ਨੇ ਸ਼ਿਰਕਤ ਕਰਦੇ ਹੋਏ ਖਿਡਾਰਆਂ ਨਾਲ ਮੁਲਾਕਾਤ ਕਰਦਿਆਂ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ। ਇਸ ਮੌਕੇ ਐਮ.ਐਲ.ਏ ਮੈਡਮ ਨੀਨਾ ਮਿੱਤਲ ਦੀ ਟੀਮ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆ ਦਾ ਅਗਾਜ਼ ਕਰਕੇ ਨੋਜਵਾਨ ਵਰਗ ਵਿੱਚ ਉਤਸ਼ਾਹ ਅਤੇ ਖੇਡਾਂ ਦਾ ਜਜ਼ਬਾ ਪੈਦਾ ਕੀਤਾ ਹੈ। ਜਿਸ ਨਾਲ ਖਿਡਾਰੀਆਂ ਨੂੰ ਆਪਣੇ ਸੁਨਹਿਰੀ ਭਵਿੱਖ ਦੀ ਆਸ ਬੱਝੀ ਹੈ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਜਗਦੀਪ ਸਿੰਘ ਕਾਹਲੋ ਮਹਾਰਾਜਾ ਰਣਜੀਤ ਸਿੰਘ ਨੈਸ਼ਨਲ ਆਵਾਰਡੀ ਨੇ ਸ਼ਿਰਕਤ ਕਰਦੇ ਹੋਏ ਕਿਹਾ ਕਿ ਮਾਨ ਸਰਕਾਰ ਦੇ ਉਪਰਾਲੇ ਸਦਕਾਂ ਖੇਡਾਂ ਨੌਜਵਾਨਾਂ ਦੇ ਬਹੁ-ਪੱਖੀ ਵਿਕਾਸ ਲਈ ਬਿਹਤਰ ਸਾਬਤ ਹੋਈਆ ਹਨ। ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਦੇ ਕਾਰਣ ਇਨ੍ਹਾਂ ਖੇਡ ਮੈਦਾਨਾਂ ਤੋਂ ਬਹੁਤਾਤ ਸੰਖਿਆਂ ਚ ਨੌਜਵਾਨ ਕੌਮਾਂਤਰੀ ਪੱਧਰ ਤੱਕ ਪੁੱਜਣਗੇ। ਇਸ ਮੌਕੇ ਜਾਣਕਾਰੀ ਦਿੰਦਿਆਂ ਹਰਮਨਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਖੇਡ ਅਫ਼ਸਰ ਦੀ ਅਗਵਾਈ ਖੇਡ ਸਟੇਡੀਅਮ ਨੀਲਪੁਰ ਰਾਜਪੁਰਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਸੀਜਨ-3 ਦੇ ਬਲਾਕ ਪੱਧਰੀ ਖੇਡਾ ਵਿਚ ਐਥਲੈਟਿਕਸ, ਫੁੱਟਬਾਲ, ਖੋ-ਖੋ, ਕਬੱਡੀ, ਵਾਲੀਬਾਲ, ਆਦਿ ਦੇ ਮੁਕਾਬਲੇ ਕਰਵਾਏ ਗਏ। ਇਹ ਬਲਾਕ ਪੱਧਰੀ ਖੇਡਾਂ 9 ਤੋ 11 ਸਤੰਬਰ ਤੱਕ ਨੀਲਪੁਰ ਸਟੇਡੀਅਮ ਵਿਖੇ ਕਰਵਾਈਆ ਜਾ ਰਹੀਆ ਹਨ। ਜਿਨ੍ਹਾਂ ਵਿੱਚ ਕਰੀਬ 700 ਵੱਖ-ਵੱਖ ਸਕੂਲੀ ਬੱਚਿਆਂ ਨੇ ਭਾਗ ਲਿਆ। ਇਸ ਮੌਕੇ ਵੱਖ-ਵੱਖ ਖੇਡਾਂ ਨਾਲ ਸਬੰਧਤ ਖੇਡ ਕੋਚਾ ਅਤੇ ਸਕੂਲ ਅਧਿਆਪਕਾ ਸਮੇਤ ਸ਼ਹਿਰ ਦੀ ਹੋਰ ਵੀ ਮੁੱਖ ਸਖਸੀਅਤਾਂ ਨੇ ਸ਼ਮੂਲੀਅਤ ਕੀਤੀ।

Leave a Reply

Your email address will not be published. Required fields are marked *