ਸਿਟੀ ਪੁਲਿਸ ਨੇ ਕੁਝ ਹੀ ਘੰਟੇ ਵਿੱਚ ਕਈ ਕਾਰਾ ਦੇ ਸ਼ੀਸ਼ੇ ਤੋੜਨ ਵਾਲੇ ਦੋਸ਼ੀ ਨੂੰ ਕੀਤਾ ਕਾਬੂ

ਰਾਜਪੁਰਾ,27 ਸਤੰਬਰ(ਹਿਮਾਂਸ਼ੂ ਹੈਰੀ):ਪੁਲਿਸ ਨੇ ਕਾਰਵਾਈ ਕਰਦਿਆਂ ਹੋਇਆਂ ਕੁਛ ਹੀ ਘੰਟਿਆਂ ਵਿੱਚ ਗੱਡੀਆਂ ਦੇ ਸ਼ੀਸ਼ੇ ਤੋੜਨ ਵਾਲਿਆਂ ਨੂੰ ਕਿੱਤਾ ਗ੍ਰਿਫਤਾਰ ਇਸ ਸੰਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਐਸਐਚ ਓ ਸੀਟੀ ਸਰਦਾਰ ਕਿਰਪਾਲ ਸਿੰਘ ਨੇ ਦੱਸਿਆ ਕਿ ਜਦੋਂ ਸਾਨੂੰ ਸੂਚਨਾ ਮਿਲੀ ਤਾ ਪੁਲਿਸ ਦੇ ਅਧਿਕਾਰੀ ਉੱਥੇ ਪਹੁੰਚੇ ਤੇ ਘਟਨਾ ਦੀ ਜਾਣਕਾਰੀ ਲੈਂਦਿਆਂ ਹੋਇਆਂ ਸੀਸੀਟੀਵੀ ਖੰਗਾਲੇ ਗਏ ਸੀਸੀਟੀਵੀ ਖੰਗਾਲਣ ਤੋਂ ਬਾਅਦ ਕਾਰਵਾਈ ਕਰਦਿਆਂ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿੱਤਾ ਗਿਆ ਹੈ। ਉਹਨਾਂ ਨੇ ਦੱਸਿਆ ਕਿ ਇਹਨਾਂ ਤੇ ਜੋ ਵੀ ਬਣਦੀ ਕਾਰਵਾਈ ਹੋਏਗੀ ਉਹ ਕੀਤੀ ਜਾਏਗੀ ਉਹਨਾਂ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰਹਾਂ ਦੀ ਕੋਈ ਅਫਵਾਹ ਤੋਂ ਘਬਰਾਉਣ ਦੀ ਜਰੂਰਤ ਨਹੀਂ ਹੈ। ਰਾਜਪੁਰਾ ਸ਼ਾਂਤੀ ਵਾਲਾ ਸ਼ਹਿਰ ਹੈ ਤੇ ਇਸਦੇ ਵਿੱਚ ਸ਼ਾਂਤੀ ਬਣਾ ਕੇ ਰੱਖਣ।

Leave a Reply

Your email address will not be published. Required fields are marked *