ਸਿਟੀ ਪੁਲਿਸ ਵੱਲੋਂ ਇੱਕ ਕਿਲੋ ਅਫੀਮ ਸਮੇਤ ਇੱਕ ਦੋਸ਼ੀ ਨੂੰ ਕੀਤਾ ਗਿਆ ਗ੍ਰਿਫਤਾਰ
ਰਾਜਪੁਰਾ,13 ਅਕਤੂਬਰ(ਹਿਮਾਂਸ਼ੂ ਹੈਰੀ): ਥਾਣਾ ਸਿਟੀ ਰਾਜਪੁਰਾ ਪੁਲਿਸ ਨੇ ਇੱਕ ਵਿਅਕਤੀ ਨੂੰ ਇੱਕ ਕਿਲੋ ਅਫੀਮ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਇੰਸਪੈਕਟਰ ਕ੍ਰਿਪਾਲ ਸਿੰਘ ਮੋਹੀ ਐਸ.ਐਚ.ਓ. ਥਾਣਾ ਸਿਟੀ ਰਾਜਪੁਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁਧ, ਸਬੰਧੀ ਸ਼੍ਰੀ ਵਰੁਣ ਸ਼ਰਮਾ ਐਸ.ਐਸ.ਪੀ. ਸਾਹਿਬ ਪਟਿਆਲਾ ਅਤੇ ਸ੍ਰੀ ਗੁਰਬੰਸ ਸਿੰਘ ਬੈਂਸ ਐਸ.ਪੀ. ਇੰਨਵੈਸਟੀਗੋਸ਼ਨ ਪਟਿਆਲਾ ਵਲੋਂ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਚਲਾਈ ਮੁਹਿੰਮ ਤਹਿਤ ਸ੍ਰੀ ਮਨਜੀਤ ਸਿੰਘ ਡੀ.ਐਸ.ਪੀ. ਸਰਕਲ ਰਾਜਪੁਰਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਵੱਖ ਵੱਖ ਟੀਮਾਂ ਬਣਾਕੇ ਦੂਜੇ ਸੂਬੇਆ ਵਿੱਚੋਂ ਨਸ਼ਾ ਲਿਆਕੇ ਪੰਜਾਬ ਵਿੱਚ ਸਪਲਾਈ ਕਰਨ ਵਾਲੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਇਸ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਏ.ਐਸ.ਆਈ. ਪਰਮਜੀਤ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਤੇ ਚੈਕਿੰਗ ਸ਼ੱਕੀ ਪੁਰਸ਼ਾ ਦੇ ਸਬੰਧ ਵਿੱਚ ਰਾਧਾ ਸਵਾਮੀ ਸਤਿਸੰਗ ਭਵਨ ਵਾਲੀ ਸਾਈਡ (ਨਿਆਰਾ ਪਟਰੌਲ ਪੰਪ ਵੱਲੋਂ) ਵੱਲੋਂ ਸਰਵਿਸ ਰੋਡ ਰਾਹੀਂ ਸਕੱਲਰ ਸਕੂਲ ਵਾਲੀ ਸਾਈਡ ਵੱਲ ਨੂੰ ਜਾ ਰਹੇ ਸੀ। ਉਦੋ ਪੁਲਿਸ ਪਾਰਟੀ ਸਰਹਿੰਦ ਬਾਈਪਾਸ ਓਵਰ ਬ੍ਰਿਜ ਦੇ ਪਾਸੇ ਰਾਜਪੁਰਾ ਪੁੱਜੀ ਤਾਂ ਓਵਰ ਬ੍ਰਿਜ ਦੇ ਥੱਲੇ ਪੁਲ ਦੀ ਦੀਵਾਰ ਕੋਲ ਇੱਕ ਸ਼ੱਕੀ ਵਿਅਕਤੀ ਦੀ ਤਲਾਸ਼ੀ ਲਿਤੀ ਜਿਸ ਦਾ ਨਾਮ ਇਕਬਾਲ ਖਾਨ ਪੁੱਤਰ ਅਲੀ ਅਹਿਮਦ ਵਾਸੀ ਪਿੰਡ ਲਾਲਪੁਰ ਥਾਣਾ ਕਿੱਛਾ ਜਿਲਾ ਉਧਮ ਸਿੰਘ ਨਗਰ (ਉਤਰਾਖੰਡ) ਪਤਾ ਲਗੀਆਂ ਹੈ ਤਲਾਸ਼ੀ ਦੌਰਾਨ ਉਸਦੇ ਸੱਜੇ ਹੱਥ ਵਿੱਚ ਇੱਕ ਕਾਲੇ ਰੰਗ ਦਾ ਵਜਨਦਾਰ ਮੋਮੀ ਲਿਫਾਫਾ ਫੜੀ ਖੜਾ ਦਿਖਾਈ ਦਿੱਤਾ ਜੋ ਜਿਸ ਨੂੰ ਮੁਸਤੈਦੀ ਨਾਲ ਕਾਬੂ ਕਰਕੇ ਤਲਾਸੀ ਦੌਰਾਨ ਇੱਕ ਕਿਲੋ ਅਫੀਮ ਬ੍ਰਾਮਦ ਕਰ ਕੇ ਐਨ.ਡੀ.ਪੀ.ਐਸ. ਐਕਟ ਦੇ ਤਹਤ .ਮੁਕਦਮਾ ਦਰਜ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਤਾ ਗਿਆ ਹੈ । ਜਿਸ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਪਰ ਲਿਆ ਲਿਆ ਗਿਆ ਹੈ ਅਤੇ ਪੁੱਛ ਗਿੱਛ ਕਰਕੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਸਬੰਧੀ ਪਤਾ ਕੀਤਾ ਜਾ ਰਿਹਾ ਹੈ।