ਘਨੌਰ ਦੇ ਕਈ ਪਿੰਡਾਂ ਵਿਚ ਕੁਦਰਤੀ ਆਫ਼ਤ ਨਾਲ ਫਸਲਾਂ ਦਾ ਹੋਈਆਂ ਨੁਕਸਾਨ,ਹਾਲ ਵਿਚ ਪਾਣੀ ਦਾ ਪੱਧਰ ਘਟਿਆ

ਪੰਜਾਬ ਸਰਕਾਰ ਦੀਆ ਹਦਾਇਤਾ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਾਜ਼ਾ ਸਥਿਤੀ ਉੱਤੇ ਪੂਰੀ ਨਿਗਰਾਨੀ: ਵਿਧਾਇਕ ਗੁਰਲਾਲ ਘਨੌਰ 

ਹਾਲਾਤਾਂ ਨੂੰ ਵੇਖ ਕੇ ਘਬਰਾਉਣ ਦੀ ਬਜਾਏ ਹੌਸਲੇ ਨਾਲ ਖੜਨ ਦੀ ਲੋੜ: ਵਿਧਾਇਕ ਗੁਰਲਾਲ ਘਨੌਰ 

ਪਟਿਆਲਾ/ਘਨੌਰ,04 ਸਤੰਬਰ (ਹਿਮਾਂਸ਼ੂ ਹੈਰੀ):ਪੰਜਾਬ ਅੱਜ ਇੱਕ ਵਾਰ ਫਿਰ ਕੁਦਰਤੀ ਆਫ਼ਤ ਹੜਾਂ ਦੀ ਮਾਰ ਸਹਿਣ ਲਈ ਮਜ਼ਬੂਰ ਹੈ। ਪਹਾੜੀ ਇਲਾਕਿਆਂ ਵਿੱਚ ਹੋ ਰਹੀਆਂ ਭਾਰੀ ਬਰਸਾਤਾਂ ਦਾ ਸਿੱਧਾ ਪ੍ਰਭਾਵ ਮੈਦਾਨੀ ਖੇਤਰਾਂ ‘ਤੇ ਪੈ ਰਿਹਾ ਹੈ, ਜਿਸ ਕਰਕੇ ਹਲਕਾ ਘਨੌਰ ਸਮੇਤ ਕਈ ਹਿੱਸਿਆਂ ਵਿੱਚ ਪਾਣੀ ਵੱਧਣ ਕਾਰਨ ਲੋਕਾਂ ਦੀ ਜ਼ਿੰਦਗੀ ਪ੍ਰਭਾਵਿਤ ਹੋਈ ਹੈ। ਆਮ ਆਦਮੀ ਪਾਰਟੀ ਤੋਂ ਹਲਕਾ ਘਨੌਰ ਵਿਧਾਇਕ ਸ. ਗੁਰਲਾਲ ਘਨੌਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਅਜਿਹੇ ਸੰਕਟਮਈ ਹਾਲਾਤਾਂ ਵਿੱਚ ਆਪਸੀ ਮਿਲਵਰਤਨ ਤੇ ਇਕ ਦੂਜੇ ਦੀ ਮਦਦ ਨਾਲ ਹੀ ਅਸੀਂ ਇਸ ਮੁਸ਼ਕਲ ਦਾ ਸਾਹਮਣਾ ਕਰ ਸਕਦੇ ਹਾਂ।ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਲੋਕਾਂ ਦੀ ਹਿੰਮਤ ਅਤੇ ਇਕਜੁੱਟਤਾ ਹੀ ਅਜਿਹੇ ਦੌਰਾਂ ਵਿੱਚ ਸਭ ਤੋਂ ਵੱਡਾ ਹਥਿਆਰ ਹੁੰਦਾ ਹੈ।ਅੱਜ ਪੰਜਾਬ ਦੇ ਲੋਕਾਂ ਨੂੰ ਇੱਕ ਪਰਿਵਾਰ ਵਾਂਗ ਬਣਕੇ, ਇਕ ਦੂਜੇ ਦਾ ਹੱਥ ਫੜ ਕੇ ਚੱਲਣ ਦੀ ਜ਼ਰੂਰਤ ਹੈ। ਉਨਾ ਕਿਹਾ ਕਿ ਹੜਾਂ ਨੇ ਕਿਸਾਨਾਂ ਦੀਆਂ ਫਸਲਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ, ਲੋਕਾਂ ਦੇ ਘਰਾਂ ਅਤੇ ਮਾਲ-ਮਵੇਸ਼ੀ ਵੀ ਪ੍ਰਭਾਵਿਤ ਹੋਏ ਹਨ। ਪਰ ਇਹ ਸਮਾਂ ਹੌਸਲਾ ਗੁਆਉਣ ਦਾ ਨਹੀਂ, ਸਗੋਂ ਸਾਂਝੀ ਕੋਸ਼ਿਸ਼ਾਂ ਨਾਲ ਹਾਲਾਤਾਂ ‘ਤੇ ਕਾਬੂ ਪਾਉਣ ਦਾ ਹੈ। ਵਿਧਾਇਕ ਗੁਰਲਾਲ ਘਨੌਰ ਨੇ ਕਿ ਘੱਗਰ ਨਦੀ ਵਿੱਚ ਵਧਿਆ ਪਾਣੀ ਹਲਕਾ ਘਨੌਰ ਦੇ ਕਈ ਪਿੰਡਾਂ ਵਿੱਚ ਖੇਤਾਂ ਤੇ ਖੜੀਆਂ ਫਸਲਾਂ ਨੂੰ ਨੁਕਸਾਨ ਪਹੁੰਚਾ ਚੁੱਕਾ ਹੈ। ਬੇਹਿਸਾਬ ਖੇਤਰਾਂ ਵਿੱਚ ਖੇਤਾਂ ‘ਚ ਪਾਣੀ ਖੜ੍ਹਾ ਹੈ, ਜਿਸ ਨਾਲ ਫਸਲਾਂ ਪੂਰੀ ਤਰ੍ਹਾਂ ਤਬਾਹ ਹੋ ਗਈਆਂ ਹਨ। ਕਿਸਾਨਾਂ ਲਈ ਇਹ ਹਾਲਾਤ ਬਹੁਤ ਗੰਭੀਰ ਹਨ ਕਿਉਂਕਿ ਉਹਨਾਂ ਦੀ ਸਾਲ ਭਰ ਦੀ ਕਮਾਈ ਪਾਣੀ ਵਿੱਚ ਡੁੱਬ ਗਈ ਹੈ।ਵਿਧਾਇਕ ਗੁਰਲਾਲ ਘਨੌਰ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਇਸ ਦੁੱਖਦਾਈ ਨੁਕਸਾਨ ਨੂੰ ਕਦੇ ਅਣਦੇਖਾ ਨਹੀਂ ਕਰੇਗੀ। ਸਰਕਾਰੀ ਟੀਮਾਂ ਵੱਲੋਂ ਹਰ ਪਿੰਡ ਵਿੱਚ ਨੁਕਸਾਨ ਦੀ ਰਿਪੋਰਟ ਤਿਆਰ ਕੀਤੀ ਜਾਵੇਗੀ,ਜਿਸ ਦੇ ਆਧਾਰ ‘ਤੇ ਮੁਆਵਜ਼ੇ ਦੀ ਰਕਮ ਜਾਰੀ ਕੀਤੀ ਜਾਵੇਗੀ।ਵਿਧਾਇਕ ਗੁਰਲਾਲ ਘਨੌਰ ਨੇ ਦੱਸਿਆ ਕਿ ਪ੍ਰਸ਼ਾਸਨਕ ਅਧਿਕਾਰੀ, ਐਨ.ਡੀ.ਆਰ.ਐਫ ਟੀਮਾਂ ਅਤੇ ਹੋਰ ਸਰਕਾਰੀ ਵਿਭਾਗਾਂ ਦੇ ਜਥੇ ਹਲਕੇ ਵਿੱਚ ਪੂਰੀ ਜ਼ਿੰਮੇਵਾਰੀ ਨਾਲ ਕੰਮ ਕਰ ਰਹੇ ਹਨ। ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਭੇਜਣ ਤੋਂ ਲੈ ਕੇ ਰਾਹਤ ਸਮੱਗਰੀ ਦੀ ਵੰਡ, ਮੈਡੀਕਲ ਕੈਂਪ ਤੱਕ ਹਰ ਪ੍ਰਬੰਧ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ।ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੀਆਂ ਸਥਾਨਕ ਟੀਮਾਂ ਵੀ ਪਿੰਡ ਪੱਧਰ ‘ਤੇ ਲੋਕਾਂ ਦੇ ਨਾਲ ਮਿਲ ਕੇ ਕੰਮ ਕਰ ਰਹੀਆਂ ਹਨ। ਪਾਰਟੀ ਵਰਕਰ ਹੜ੍ਹ ਪ੍ਰਭਾਵਿਤ ਪਰਿਵਾਰਾਂ ਤੱਕ ਭੋਜਨ, ਪੀਣ ਵਾਲਾ ਪਾਣੀ ਅਤੇ ਹੋਰ ਜ਼ਰੂਰੀ ਸਾਮਾਨ ਪਹੁੰਚਾਉਣ ਵਿੱਚ ਸਰਗਰਮ ਹਨ। ਵਿਧਾਇਕ ਗੁਰਲਾਲ ਘਨੌਰ ਨੇ ਹਲਕਾ ਘਨੌਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਹਾਲਾਤਾਂ ਨੂੰ ਵੇਖ ਕੇ ਘਬਰਾਉਣ ਦੀ ਬਜਾਏ ਹੌਸਲੇ ਨਾਲ ਖੜੇ ਰਹਿਣ। ਉਨ੍ਹਾਂ ਕਿਹਾ ਕਿ ਘੱਗਰ ਨਦੀ ਵਿੱਚ ਪਾਣੀ ਦਾ ਪੱਧਰ ਪਹਿਲਾਂ ਨਾਲੋਂ ਘਟਿਆ ਹੈ ਅਤੇ ਆਸ ਹੈ ਕਿ ਜਲਦੀ ਹੀ ਹਾਲਾਤ ਕਾਬੂ ਵਿੱਚ ਆ ਜਾਣਗੇ। “ਹਰ ਔਖੇ ਸਮੇਂ ਦੀ ਤਰ੍ਹਾਂ ਇਹ ਮੁਸ਼ਕਲ ਵੀ ਲੰਘ ਜਾਵੇਗੀ, ਪਰ ਇਸ ਦੌਰਾਨ ਅਸੀਂ ਸਾਰੇ ਇੱਕ ਦੂਜੇ ਦਾ ਸਾਥ ਦੇਈਏ ਤਾਂ ਹੀ ਕਾਮਯਾਬ ਹੋਵਾਂਗੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੂਰੀ ਤਰ੍ਹਾਂ ਸਥਿਤੀ ਉੱਤੇ ਨਿਗਰਾਨੀ ਕਰ ਰਹੀ ਹੈ। ਹੜਾਂ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਸਮੱਗਰੀ ਪਹੁੰਚਾਉਣ, ਲੋਕਾਂ ਦੀ ਸੁਰੱਖਿਆ ਲਈ ਪ੍ਰਬੰਧ ਕਰਨ ਦੀਆਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ। ਹਰ ਪੱਧਰ ‘ਤੇ ਸਰਕਾਰੀ ਅਧਿਕਾਰੀ ਅਤੇ ਚੁਣੇ ਹੋਏ ਪ੍ਰਤੀਨਿਧੀ ਲੋਕਾਂ ਦੇ ਨਾਲ ਮੈਦਾਨ ਵਿੱਚ ਖੜੇ ਹਨ।ਵਿਧਾਇਕ ਗੁਰਲਾਲ ਸਿੰਘ ਨੇ ਕਿਹਾ ਕਿ ਸਰਕਾਰ ਦੇ ਲੋਕਾਂ ਦੇ ਹੱਕ ਵਿੱਚ ਖੜ੍ਹਨ ਵਾਲੇ ਕਦਮ ਹੀ ਸੰਕਟ ਦੇ ਸਮੇਂ ਉਨ੍ਹਾਂ ਦਾ ਹੌਸਲਾ ਵਧਾਉਂਦੇ ਹਨ। ਅੱਜ ਪੰਜਾਬੀ ਲੋਕਾਂ ਦੀਆਂ ਅੱਖਾਂ ਸਰਕਾਰ ਵੱਲ ਹਨ, ਅਤੇ ਮੈਂ ਤੁਹਾਨੂੰ ਯਕੀਨ ਦਿਵਾਉਂਦਾ ਹਾਂ ਕਿ ਕਿਸੇ ਵੀ ਪੀੜਤ ਪਰਿਵਾਰ ਨੂੰ ਅਕੇਲਾ ਨਹੀਂ ਛੱਡਿਆ ਜਾਵੇਗਾ। ਫਸਲਾਂ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ।


Leave a Reply

Your email address will not be published. Required fields are marked *