ਅਬੋਹਰ ਵਿੱਚ ਕੱਪੜਾ ਕਾਰੋਬਾਰੀ ਦੇ ਕਤਲ ਵਿੱਚ ਪੰਜਾਬ ਪੁਲਿਸ ਵੱਲੋਂ ਕੀਤੇ ਜਸਪ੍ਰੀਤ ਦੇ ਐਨਕਾਊਂਟਰ ‘ਤੇ ਪਰਿਵਾਰ ਸਵਾਲ ਉਠਾਏ

ਪਰਿਵਾਰ ਨੇ CBI ਜਾਂਚ ਦੀ ਉਠਾਈ ਮੰਗ, ਸੋਸ਼ਲ ਮੀਡੀਆ ‘ਤੇ ਕਈ ਆਗੂਆਂ ਨੇ ਪੁਲਿਸ ਕਾਰਵਾਈ ਨੂੰ ਗਲਤ ਦੱਸਿਆ

ਪਰਿਵਾਰ ਨੇ ਮਾਮਲੇ ਦੀ ਨਿਰਪੱਖ ਜਾਂਚ ਲਈ ਰਾਜਪੁਰਾ ਦੇ ਐਸਡੀਐਮ ਜਰੀਏ ਪੰਜਾਬ ਦੇ ਰਾਜਪਾਲ ਨੂੰ ਭੇਜਿਆ ਪੱਤਰ

ਰਾਜਪੁਰਾ,10 ਜੁਲਾਈ (ਹਿਮਾਂਸ਼ੂ ਹੈਰੀ):ਅਬੋਹਰ ਵਿੱਚ ਕੱਪੜਾ ਕਾਰੋਬਾਰੀ ਸੰਜੀਵ ਕੁਮਾਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਿਨ੍ਹਾਂ ਵਿੱਚੋਂ ਪਟਿਆਲਾ ਜ਼ਿਲ੍ਹੇ ਦੇ ਦੋ ਨੌਜਵਾਨਾਂ ਨੂੰ ਅਬੋਹਰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ। ਜਿਸ ਵਿੱਚ ਪਟਿਆਲਾ ਜ਼ਿਲ੍ਹੇ ਦੇ ਪਿੰਡ ਮਰਦਾਂਪੁਰ ਦੇ ਜਸਪ੍ਰੀਤ ਸਿੰਘ, ਜਿਸਦੀ ਉਮਰ ਲਗਭਗ 25 ਸਾਲ ਦੱਸੀ ਜਾਂਦੀ ਹੈ, ਜਸਪ੍ਰੀਤ ਦੇ ਮਾਤਾ ਪਰਵਿੰਦਰ ਕੌਰ ਅਤੇ ਉਸ ਦੀ ਭੈਣ ਜਰਮਨ ਨੇ ਦੱਸਿਆ ਕਿ ਬੀਤੀ ਰਾਤ 1:30 ਵਜੇ ਦੇ ਕਰੀਬ 25 ਤੋਂ 30 ਲੋਕ ਉਨ੍ਹਾਂ ਦੇ ਘਰ ਵਿੱਚ ਦਾਖਲ ਹੋਏ ਅਤੇ ਉਨ੍ਹਾਂ ਨਾਲ ਗਾਲੀ-ਗਲੋਚ ਕੀਤੀ ਅਤੇ ਉਨ੍ਹਾਂ ਦੇ ਪੁੱਤਰ ਜਸਪ੍ਰੀਤ ਸਿੰਘ ਨੂੰ ਆਪਣੇ ਨਾਲ ਲੈ ਗਏ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਘਰ ਪਹੁੰਚੇ ਲੋਕਾਂ ਨੇ ਪਹਿਲਾਂ ਜਸਪ੍ਰੀਤ ਦੀ ਕੁੱਟਮਾਰ ਕੀਤੀ ਅਤੇ ਫਿਰ ਉਸਨੂੰ ਆਪਣੇ ਨਾਲ ਲੈ ਗਏ। ਦੂਜੇ ਪਾਸੇ, ਜੇਕਰ ਇਸ ਮਾਮਲੇ ਦੀ ਗੱਲ ਕਰੀਏ ਤਾਂ ਦਲਿਤ ਸਮਾਜ ਵਿੱਚ ਇਸ ਮਾਮਲੇ ਨੂੰ ਲੈ ਕੇ ਬਹੁਤ ਗੁੱਸਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਪਹਿਲਾਂ ਉਨ੍ਹਾਂ ਦੇ ਪੁੱਤਰ ਨੂੰ ਚੁੱਕ ਕੇ ਲੈ ਗਈ ਅਤੇ ਫਿਰ ਜਾ ਕੇ ਮੁਕਾਬਲੇ ਵਿੱਚ ਮਾਰ ਦਿੱਤਾ, ਜਿਸਦੀ ਜਾਂਚ ਲਈ ਉਹ ਪੰਜਾਬ ਦੇ ਰਾਜਪਾਲ ਨੂੰ ਇੱਕ ਮੰਗ ਪੱਤਰ ਦੇਣਗੇ। ਪਰ ਭਾਰੀ ਮੀਂਹ ਕਾਰਨ ਪਰਿਵਾਰ ਵੱਲੋਂ ਰਾਜਪੁਰਾ ਦੇ ਐਸਡੀਐਮ ਦਫ਼ਤਰ ਵਿੱਚ ਇਹ ਮੰਗ ਪੱਤਰ ਦਿੱਤਾ ਗਿਆ। ਮੁਕਾਬਲੇ ਤੋਂ ਤੁਰੰਤ ਬਾਅਦ, ਫਿਰੋਜ਼ਪੁਰ ਦੇ ਡੀਆਈਜੀ ਹਰਮਨਵੀਰ ਸਿੰਘ ਮੌਕੇ ‘ਤੇ ਪਹੁੰਚੇ ਅਤੇ ਦੱਸਿਆ ਕਿ ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਪਟਿਆਲਾ ਜ਼ਿਲ੍ਹੇ ਦੇ ਰਹਿਣ ਵਾਲੇ ਹਨ, ਜਿਨ੍ਹਾਂ ਵਿੱਚ ਇੱਕ ਸਵਿਫਟ ਕਾਰ ਵਿੱਚ ਸਵਾਰ ਦੋ ਨੌਜਵਾਨ ਵੀ ਸ਼ਾਮਲ ਹਨ, ਜਿਨ੍ਹਾਂ ਵਿੱਚੋਂ ਇੱਕ ਜਸਪ੍ਰੀਤ ਨੇ ਘਟਨਾ ਵਿੱਚ ਸ਼ਾਮਲ ਤਿੰਨ ਸ਼ੂਟਰਾਂ ਨੂੰ ਭੱਜਣ ਵਿੱਚ ਮਦਦ ਕੀਤੀ ਸੀ, ਅਤੇ ਜਦੋਂ ਉਹ ਉਨ੍ਹਾਂ ਨੂੰ ਪਛਾਣ ਲਈ ਹਥਿਆਰ ਬਰਾਮਦ ਕਰਨ ਲਈ ਲੈ ਗਈ, ਤਾਂ ਸੂਤਰਾਂ ਨੇ ਦੱਸਿਆ ਕਿ ਪੁਲਿਸ ‘ਤੇ ਗੋਲੀਬਾਰੀ ਕੀਤੀ ਗਈ ਅਤੇ ਗੋਲੀਬਾਰੀ ਦੌਰਾਨ ਜਸਪ੍ਰੀਤ ਅਤੇ ਇੱਕ ਹੋਰ ਨੌਜਵਾਨ ਦੀ ਪੁਲਿਸ ਮੁਕਾਬਲੇ ਵਿੱਚ ਗੋਲੀਆਂ ਲੱਗਣ ਕਾਰਨ ਮੌਤ ਹੋ ਗਈ।

Leave a Reply

Your email address will not be published. Required fields are marked *