ਅੱਜ ਦੇਸ਼ ਭਰ ਵਿੱਚ ਆਜ਼ਾਦੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸੇ ਲੜੀ ਦੇ ਹਿੱਸੇ ਵਜੋਂ, ਰਾਜਪੁਰਾ ਦੀਆਂ ਵੱਖ-ਵੱਖ ਸੰਸਥਾਵਾਂ ਨੇ ਦੇਸ਼ ਦੇ ਮਾਣ ਵਿੱਚ ਤਿਰੰਗਾ ਲਹਿਰਾ ਕੇ ਆਜ਼ਾਦੀ ਦਿਵਸ ਮਨਾਇਆ। ਇਸੀ ਤਹਿਤ ਅੱਜ ਰਾਜਪੁਰਾ ਦੀ ਨਗਰ ਕੌਂਸਲ ਦੇ ਵਿੱਚ ਨਗਰ ਕੌਂਸਲ ਦੇ ਪ੍ਰਧਾਨ ਨਰਿੰਦਰ ਸ਼ਾਸਤਰੀ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।ਇਸ ਮੌਕੇ ਉਨ੍ਹਾਂ ਨੇ ਆਏ ਹੋਏ ਸਾਰੇ ਮਹਿਮਾਨਾਂ ਅਤੇ ਸਮੂਹ ਕਰਮਚਾਰੀਆ ਸਮੇਤ ਸਾਰੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਵਸ ਦੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ ਅਤੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਚੰਗੀਆਂ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ ਅਤੇ ਐਸ.ਐਸ.ਡੀ ਪਬਲਿਕ ਸਕੂਲ ਦੇ ਬੱਚਿਆਂ ਨੂੰ ਇਨਾਮ ਦੇ ਕੇ ਉਤਸ਼ਾਹਿਤ ਵੀ ਕੀਤਾ ਗਿਆ।