ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਮੁਫ਼ਤ ਬੀਜ ਸਕੀਮ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ : ਗੁਰਲਾਲ ਘਨੌਰ

ਪਟਿਆਲਾ/ਘਨੌਰ, 29 ਸਤੰਬਰ (ਹਿਮਾਂਸ਼ੂ ਹੈਰੀ) :ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤ ਕਿਸਾਨਾਂ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਤਹਿਤ ਮੁਫ਼ਤ ਬੀਜ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਹੜਾਂ ਕਰਕੇ ਨੁਕਸਾਨ ਉਠਾਉਣ ਵਾਲੇ ਕਿਸਾਨਾਂ ਨੂੰ ਮੁੜ ਤੋਂ ਖੇਤੀਬਾੜੀ ਵੱਲ ਪ੍ਰੇਰਿਤ ਕੀਤਾ ਜਾ ਸਕੇ। ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਘਨੌਰ ਹਲਕੇ ਤੋਂ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਕਿਸਾਨਾਂ ਦੇ ਦੁੱਖ-ਦਰਦ ਨੂੰ ਸਮਝਦੀ ਹੈ ਅਤੇ ਉਨ੍ਹਾਂ ਦੇ ਪੁਨਰਵਾਸ ਲਈ ਵੱਡੇ ਪੱਧਰ ‘ਤੇ ਕਦਮ ਚੁੱਕ ਰਹੀ ਹੈ। ਬੀਤੇ ਦਿਨੀਂ ਵਿਧਾਇਕ ਗੁਰਲਾਲ ਘਨੌਰ ਵੱਲੋਂ ਹਲਕੇ ਦੇ ਪਿੰਡ ਨੇ ਨਨਹੇੜਾ ਵਿਖੇ ਜੱਗਾ ਸਰਪੰਚ ਨਨਹੇੜਾ ਦੇ ਗ੍ਰਹਿ ਵਿਖੇ ਖੁਸ਼ੀ ਦੇ ਸ੍ਰੀ ਅਖੰਡ ਪਾਠ ਸਾਹਿਬ ਜੀ ਤੇ ਭੋਗ ਤੇ ਸਮੂਹ ਟੀਮ ਸਮੇਤ ਸ਼ਮੂਲੀਅਤ ਕਰਦੇ ਹੋਏ ਪਰਿਵਾਰ ਨਾਲ ਖ਼ੁਸ਼ੀਆਂ ਸਾਂਝੀਆਂ ਕੀਤੀਆਂ। ਗੱਲਬਾਤ ਕਰਦੇ ਹੋਏ ਉਨ੍ਹਾਂ ਦੱਸਿਆ ਕਿ ਹੜ੍ਹ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਮੁੜ ਬਿਜਾਈ ਲਈ ਪੰਜਾਬ ਸਰਕਾਰ ਵੱਲੋਂ ਲਗਭਗ 2 ਲੱਖ ਕੁਇੰਟਲ ਬੀਜ ਮੁਫ਼ਤ ਵੰਡਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਵਿੱਚੋਂ 1.85 ਲੱਖ ਕੁਇੰਟਲ ਕਣਕ ਦਾ ਬੀਜ ਤੇ ਕਰੀਬ 16 ਹਜ਼ਾਰ ਕੁਇੰਟਲ ਸਰੋਂ ਦਾ ਬੀਜ ਕਿਸਾਨਾਂ ਨੂੰ ਉਨ੍ਹਾਂ ਦੀ ਪ੍ਰਭਾਵਿਤ ਜ਼ਮੀਨ ਅਨੁਸਾਰ ਬਿਲਕੁਲ ਮੁਫ਼ਤ ਦਿੱਤਾ ਜਾਵੇਗਾ। ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਇਹ ਉਪਰਾਲਾ ਸਰਕਾਰ ਦੇ ਕਿਸਾਨ-ਹਿਤੈਸ਼ੀ ਰਵੱਈਏ ਦੀ ਨਿਸ਼ਾਨੀ ਹੈ ਅਤੇ ਇਸ ਨਾਲ ਪੀੜਤ ਕਿਸਾਨਾਂ ਨੂੰ ਵੱਡਾ ਰਾਹਤ ਮਿਲੇਗੀ।ਗੁਰਲਾਲ ਘਨੌਰ ਨੇ ਕਿਹਾ ਕਿ ਹੜ੍ਹਾਂ ਦੇ ਕਾਰਨ ਕਿਸਾਨਾਂ ਦੀਆਂ ਜ਼ਮੀਨਾਂ ਬਹੁਤ ਹੀ ਨੁਕਸਾਨੀ ਗਈਆ ਸਨ। ਬੀਜ, ਖਾਦ ਤੇ ਹੋਰ ਸਾਧਨਾਂ ਦੀ ਕਮੀ ਕਾਰਨ ਉਨ੍ਹਾਂ ਲਈ ਦੁਬਾਰਾ ਖੇਤੀ ਸ਼ੁਰੂ ਕਰਨਾ ਇੱਕ ਵੱਡੀ ਚੁਣੌਤੀ ਬਣ ਗਈ ਸੀ। ਅਜਿਹੇ ਹਾਲਾਤਾਂ ਵਿੱਚ ਮੁਫ਼ਤ ਬੀਜ ਦੀ ਸਹੂਲਤ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਘਟਾਏਗੀ ਅਤੇ ਉਹ ਬਿਨਾਂ ਵੱਡੇ ਖਰਚੇ ਦੇ ਮੁੜ ਆਪਣੀ ਜ਼ਮੀਨ ਉੱਤੇ ਫ਼ਸਲਾਂ ਦੀ ਬਿਜਾਈ ਕਰ ਸਕਣਗੇ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਦਾ ਹੀ ਕਿਸਾਨਾਂ ਦੇ ਹੱਕ ਵਿੱਚ ਨਵੀਆਂ ਯੋਜਨਾਵਾਂ ਲਿਆਉਣ ਲਈ ਵਚਨਬੱਧ ਹੈ। ਹੜ੍ਹ ਪੀੜਤਾਂ ਦੀ ਹਰ ਸੰਭਵ ਸਹਾਇਤਾ ਲਈ ਸਰਕਾਰ ਨੇ ਨਾ ਸਿਰਫ਼ ਮੁਆਵਜ਼ੇ ਦੇ ਐਲਾਨ ਕੀਤੇ ਹਨ, ਸਗੋਂ ਹੁਣ ਬੀਜ ਮੁਫ਼ਤ ਮੁਹੱਈਆ ਕਰਵਾ ਕੇ ਕਿਸਾਨਾਂ ਨੂੰ ਨਵੇਂ ਹੌਸਲੇ ਨਾਲ ਖੇਤੀਬਾੜੀ ਨਾਲ ਜੋੜਿਆ ਜਾ ਰਿਹਾ ਹੈ।ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਸਰਕਾਰ ਦੀ ਇਹ ਕੋਸ਼ਿਸ਼ ਨਾ ਸਿਰਫ਼ ਕਿਸਾਨਾਂ ਲਈ ਵੱਡੀ ਸਹਾਇਤਾ ਸਾਬਤ ਹੋਵੇਗੀ, ਸਗੋਂ ਸੂਬੇ ਦੀ ਖੇਤੀਬਾੜੀ ਨੂੰ ਵੀ ਮੁੜ ਤੋਂ ਮਜ਼ਬੂਤੀ ਦੇਵੇਗੀ। ਕਿਉਂਕਿ ਜਦੋਂ ਕਿਸਾਨ ਆਪਣੇ ਖੇਤਾਂ ਵਿੱਚ ਫ਼ਸਲਾਂ ਦੀ ਬਿਜਾਈ ਕਰੇਗਾ ਤਾਂ ਇਸ ਨਾਲ ਰੋਜ਼ਗਾਰ ਦੇ ਮੌਕੇ ਵਧਣਗੇ ਅਤੇ ਆਰਥਿਕਤਾ ‘ਤੇ ਵੀ ਸਕਾਰਾਤਮਕ ਪ੍ਰਭਾਵ ਪਵੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਹਮੇਸ਼ਾ ਦੇਸ਼ ਚ ਅਨਾਜ ਦੀ ਘਾਟ ਪੂਰੀ ਕਰਨ ਵਿੱਚ ਯੋਗਦਾਨ ਪਾਇਆ ਹੈ। ਅੱਜ ਜਦੋਂ ਉਹ ਖ਼ੁਦ ਹੜ੍ਹ ਕਾਰਨ ਸੰਕਟ ਦਾ ਸਾਹਮਣਾ ਕਰ ਰਹੇ ਹਨ ਤਾਂ ਪੰਜਾਬ ਸਰਕਾਰ ਆਪਣੀ ਮੁੱਢਲੀ ਜ਼ਿੰਮੇਵਾਰੀ ਨੂੰ ਪੂਰਾ ਕਰਦੇ ਹੋਏ ਕਿਸਾਨਾ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੋਈ ਹੈ।ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਅੱਗੇ ਵੀ ਜ਼ਮੀਨੀ ਪੱਧਰ ਦੇ ਲੌੜੀਂਦੇ ਕਦਮ ਚੁੱਕਦੀ ਰਹੇਗੀ।ਇਸ ਮੌਕੇ ਸਰਪੰਚ ਇੰਦਰਜੀਤ ਸਿੰਘ ਸਿਆਲੂ,ਯੂਥ ਪ੍ਰਧਾਨ ਨਿਸ਼ਾਨ ਸਿੰਘ ਸੰਧੂ, ਸਰਪੰਚ ਪਿੰਦਰ ਬਘੋਰਾ, ਸਰਪੰਚ ਜੋਧਵੀਰ ਸਿੰਘ ਘੜਾਮਾ ਸਮੇਂਤ ਹੋਰ ਵੀ ਇਲਾਕੇ ਦੇ ਪੰਚ ਸਰਪੰਚ ਅਤੇ ਪਾਰਟੀ ਆਹੁਦੇਦਾਰ ਮੌਜੂਦ ਸਨ।

One attachment • Scanned by Gmail

Leave a Reply

Your email address will not be published. Required fields are marked *