ਪਟੇਲ ਕਾਲਜ ਰਾਜਪੁਰਾ ‘ਚ ਹਿੰਦੀ ਦਿਵਸ ਮਨਾਇਆ ਗਿਆ 

ਰਾਜਪੁਰਾ,12 ਸਤੰਬਰ(ਹਿਮਾਂਸ਼ੂ ਹੈਰੀ):ਸਥਾਨਕ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਦੇ ਹਿੰਦੀ ਵਿਭਾਗ ਵੱਲੋਂ ਵਿਭਾਗੀ ਮੁਖੀ ਡਾ. ਪਵਨਦੀਪ ਕੌਰ ਦੀ ਪ੍ਰਧਾਨਗੀ ਅਤੇ ਕਾਲਜ ਪ੍ਰਿੰਸੀਪਲ ਡਾ. ਚੰਦਰ ਪ੍ਰਕਾਸ਼ ਗਾਂਧੀ ਦੀ ਨਿਗਰਾਨੀ ਹੇਠ ਹਿੰਦੀ ਦਿਵਸ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਸੀ. ਪੀ. ਗਾਂਧੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਨੂੰ ਆਪਣੇ ਰੋਜ਼ਾਨਾ ਦੇ ਕੰਮ ਵਿੱਚ ਹਿੰਦੀ ਭਾਸ਼ਾ ਦੀ ਵਰਤੋਂ ਕਰਨੀ ਚਾਹੀਦੀ ਹੈ ਕਿਉਂਕਿ ਇਸ ਨਾਲ ਹਿੰਦੀ ਭਾਸ਼ਾ ਪ੍ਰਫੁੱਲਤ ਹੋਵੇਗੀ। ਇਸ ਸੁਨਹਿਰੀ ਮੌਕੇ ਤੇ ਵਿਦਿਆਰਥੀਆਂ ਵਿਚਕਾਰ ਕਵਿਤਾ ਪਾਠ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੱਤੇ ਗਏ। ਇਸ ਮੌਕੇ ਡਾ. ਮਨਦੀਪ ਸਿੰਘ, ਡਾ. ਹਰਿੰਦਰਪਾਲ ਕੌਰ, ਡਾ. ਮਨਿੰਦਰ ਕੌਰ, ਡਾ. ਹਰਜਿੰਦਰ ਕੌਰ, ਡਾ. ਸਵਰਨਜੀਤ ਕੌਰ, ਪ੍ਰੋ. ਸੰਦੀਪ ਕੌਰ, ਪ੍ਰੋ. ਪਵਨਦੀਪ ਕੌਰ, ਪ੍ਰੋ. ਦਲਜੀਤ ਸਿੰਘ, ਪ੍ਰੋ. ਰਵਿੰਦਰ ਸਿੰਘ, ਡਾ. ਰਸ਼ਮੀ ਬੱਤਾ, ਡਾ. ਹਿਨਾ ਗੁਪਤਾ, ਡਾ. ਮਿੰਕੀ ਓਬਰਾਏ ਅਤੇ ਡਾ. ਦੀਪਿਕਾ ਸ਼ਾਰਦਾ ਮੌਜੂਦ ਸਨ।

Leave a Reply

Your email address will not be published. Required fields are marked *