ਪੰਜਾਬ ਦੇ ਸੁਨਹਿਰੀ ਭਵਿੱਖ ਜਵਾਨੀ ਨੂੰ ਬਚਾਉਣ ਦਾ ਇਤਿਹਾਸਕ ਫੈਸਲਾ

ਸਕੂਲ ਸਿਲੇਬਸ ‘ਚ ਨਸ਼ਿਆਂ ਵਿਰੁੱਧ ਵਿਸ਼ਾ ਸ਼ਾਮਿਲ ਕਰਨਾ ਪੰਜਾਬ ਸਰਕਾਰ ਦੀ ਵੱਡਮੁੱਲੀ ਪਹਿਲ:ਵਿਧਾਇਕ ਗੁਰਲਾਲ ਘਨੌਰ

ਪਟਿਆਲਾ/ਘਨੌਰ,01 ਅਗਸਤ (ਹਿਮਾਂਸ਼ੂ ਹੈਰੀ):ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਸਿਲੇਬਸ ‘ਚ ਨਸ਼ਿਆਂ ਵਿਰੁੱਧ ਵਿਸ਼ਾ ਸ਼ਾਮਿਲ ਕਰਨਾ ਇੱਕ ਇਤਿਹਾਸਕ ਅਤੇ ਦੂਰਅੰਦੇਸ਼ੀ ਭਰਿਆ ਕਦਮ ਹੈ, ਜਿਸ ਰਾਹੀਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਬਚਾਇਆ ਜਾ ਸਕੇਗਾ। ਇਹ ਗੱਲ ਹਲਕਾ ਘਨੌਰ ਤੋਂ ਵਿਧਾਇਕ ਅਤੇ ਪੰਜਾਬ ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਗੁਰਲਾਲ ਘਨੌਰ ਨੇ ਆਪਣੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਹੀ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ, ਸੂਬਾ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਅਤੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਲਿਆ ਗਿਆ ਇਹ ਫੈਸਲਾ ਪੰਜਾਬ ਅਤੇ ਪੰਜਾਬੀਅਤ ਦੀ ਹੋਂਦ ਨੂੰ ਬਚਾਉਣ ਵੱਲ ਇੱਕ ਵੱਡਾ ਕਦਮ ਹੈ, ਜਿਸ ਦੀ ਸਾਰੇ ਸੂਬੇ ਵਿਚ ਹਰ ਵਰਗ ਵਲੋਂ ਪ੍ਰਸੰਸਾ ਕੀਤੀ ਜਾ ਰਹੀ ਹੈ।ਵਿਧਾਇਕ ਗੁਰਲਾਲ ਘਨੌਰ ਵੱਲੋਂ ਹਲਕਾ ਵਾਸੀਆਂ ਦੀਆ ਵੱਖ-ਵੱਖ ਸਮੱਸਿਆਵਾਂ ਨੂੰ ਧਿਆਨ ਨਾਲ ਸੁਣ ਕੇ, ਉਨ੍ਹਾਂ ਦੇ ਤੁਰੰਤ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ “ਨਸ਼ਿਆਂ ਵਿਰੁੱਧ ਯੁੱਧ” ਪੰਜਾਬ ਸਰਕਾਰ ਦੀ ਇੱਕ ਸਾਂਝੀ ਮੁਹਿੰਮ ਬਣ ਚੁੱਕੀ ਹੈ, ਜਿਸ ਵਿੱਚ ਲੋਕਾਂ ਨੇ ਆਪਣੇ ਪੱਧਰ ‘ਤੇ ਭਰਪੂਰ ਸਹਿਯੋਗ ਦਿੱਤਾ ਹੈ।ਵਿਧਾਇਕ ਗੁਰਲਾਲ ਘਨੌਰ ਨੇ ਵਿਸ਼ਵਾਸ ਜ਼ਾਹਿਰ ਕੀਤਾ ਕਿ ਸਿਲੇਬਸ ‘ਚ ਨਸ਼ਿਆਂ ਖ਼ਿਲਾਫ਼ ਪਾਠ ਸ਼ਾਮਿਲ ਹੋਣ ਨਾਲ ਨੌਜਵਾਨ ਪੀੜ੍ਹੀ ਨੂੰ ਛੋਟੀ ਉਮਰ ਤੋਂ ਹੀ ਨਸ਼ਿਆਂ ਦੇ ਖ਼ਤਰਨਾਕ ਪ੍ਰਭਾਵਾਂ ਬਾਰੇ ਸਮਝ ਮਿਲੇਗੀ ਅਤੇ ਉਹ ਆਪਣੇ ਜੀਵਨ ਨੂੰ ਸੰਵਾਰਨ ਦੀ ਦਿਸ਼ਾ ਵੱਲ ਅੱਗੇ ਵਧਣਗੇ। ਉਨ੍ਹਾਂ ਕਿਹਾ ਮਾਨ ਸਰਕਾਰ ਵੱਲੋਂ ਬਣਾਈ ਗਈ ਇਹ ਨੀਤੀ ਸਮੂਹ ਪੱਖਾਂ ਨਾਲ ਵਿਚਾਰ-ਵਟਾਂਦਰਾ ਕਰਕੇ ਤਿਆਰ ਕੀਤੀ ਗਈ ਹੈ, ਜਿਸ ਦਾ ਲਾਭ ਵਿਦਿਆਰਥੀਆਂ,ਨੋਜਵਾਨਾਂ,ਮਾਪਿਆਂ ਅਤੇ ਆਮ ਜਨਤਾ ਨੂੰ ਸਿੱਧੇ ਰੂਪ ਵਿੱਚ ਮਿਲੇਗਾ।ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਉਨ੍ਹਾਂ ਕਿਹਾ ਕਿ ਵਿਦਿਆਰਥੀ ਜੀਵਨ ਦੌਰਾਨ ਜਦੋਂ ਬੱਚਿਆਂ ਨੂੰ ਨੈਤਿਕਤਾ ਅਤੇ ਜ਼ਿੰਦਗੀ ਸੰਵਾਰਨ ਦੇ ਅਸਲੀ ਅਰਥ ਸਿਖਾਏ ਜਾਂਦੇ ਹਨ, ਤਾਂ ਉਹ ਆਉਣ ਵਾਲੀ ਉਮਰ ਵਿਚ ਸੋਚ-ਸਮਝ ਕੇ ਫੈਸਲੇ ਲੈਣ ਯੋਗ ਬਣਦੇ ਹਨ। ਜਦੋਂ ਨੌਜਵਾਨ ਨਸ਼ਿਆਂ ਦੇ ਜਾਲ ਵਿੱਚ ਫਸਦੇ ਹਨ ਤਾਂ ਕੇਵਲ ਉਹਨਾਂ ਦੀ ਆਪਣੀ ਜ਼ਿੰਦਗੀ ਹੀ ਨਹੀਂ, ਪੂਰੇ ਪਰਿਵਾਰ ਤੇ ਸਮਾਜ ਨੂੰ ਵੀ ਨੁਕਸਾਨ ਪਹੁੰਚਦਾ ਹੈ। ਇਸ ਲਈ ਸਕੂਲੀ ਪੱਧਰ ‘ਤੇ ਜਾਗਰੂਕਤਾ ਪੈਦਾ ਕਰਨੀ ਬਹੁਤ ਲਾਜ਼ਮੀ ਸੀ ।ਵਿਧਾਇਕ ਗੁਰਲਾਲ ਘਨੌਰ ਨੇ ਸੂਬੇ ਦੇ ਸਾਰੇ ਪੜ੍ਹਨ ਵਾਲੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਤਾਕਤ ਅਤੇ ਯੁਵਾ ਜੋਸ਼ ਨੂੰ ਸਿਹਤਮੰਦ ਜੀਵਨ, ਖੇਡਾਂ, ਵਿਦਿਆ ਅਤੇ ਸਨਮਾਨਜਨਕ ਰੋਜ਼ਗਾਰ ਵੱਲ ਲਗਾਉਣ। ਸਾਡੇ ਭਵਿੱਖ ਦੀ ਭਰੋਸੇਮੰਦ ਨਿਰਮਾਣਸ਼ੀਲਤਾ ਤੁਹਾਡੇ ਹੱਥਾਂ ਵਿਚ ਹੈ।ਇਸ ਮੌਕੇ ਗੁਰਤਾਜ ਸਿੰਘ ਸੰਧੂ, ਸਰਪੰਚ ਇੰਦਰਜੀਤ ਸਿੰਘ ਸਿਆਲ ਸਰਪੰਚ ਜਸਵਿੰਦਰ ਸਿੰਘ, ਬਲਾਕ ਪ੍ਰਧਾਨ ਲਖਬੀਰ ਗੁਜ਼ਰ,ਸਰਪੰਚ ਜੋਧਵੀਰ ਸਿੰਘ ਵੜੈਚ ਘੜਾਮਾ,ਕੋਚ ਕੁਲਵੰਤ ਸਿੰਘ ਸਮੇਤ ਵੱਖ- ਵੱਖ ਪਿੰਡਾਂ ਤੋਂ ਸਰਪੰਚ ਪੰਚ ਅਤੇ ਹੋਰ ਮੁੱਖ ਸਖਸੀਅਤਾਂ ਮੌਜੂਦ ਸਨ।

Leave a Reply

Your email address will not be published. Required fields are marked *