ਮਾਨ ਸਰਕਾਰ ਦਾ ਮਕਸਦ ਪੰਜਾਬ ਨੂੰ ਤਰੱਕੀ ਅਤੇ ਆਰਥਿਕ ਪੱਖੋਂ ਮਜ਼ਬੂਤ ਬਣਾਉਣਾ:ਡਾ ਬਲਬੀਰ ਸਿੰਘ

ਗੁਰਲਾਲ ਘਨੌਰ ਦੀ ਅਗਵਾਈ ਚ ਚੌਣਾਂ ਦੇ ਮੱਦੇਨਜ਼ਰ ਡਾ ਬਲਬੀਰ ਸਿੰਘ ਨੇ ਕੀਤੀ ਘਨੌਰ ਵਰਕਰ ਮਿਲਣੀ

ਗੁਰਲਾਲ ਘਨੌਰ ਦੀ ਅਗਵਾਈ ਚ ਚੌਣਾਂ ਦੇ ਮੱਦੇਨਜ਼ਰ ਡਾ ਬਲਬੀਰ ਸਿੰਘ ਨੇ ਕੀਤੀ ਘਨੌਰ ਵਰਕਰ ਮਿਲਣੀ

ਪੱਤਰਕਾਰ ਹਿਮਾਂਸ਼ੂ ਹੈਰੀ
ਘਨੌਰ,27 ਮਾਰਚ:ਲੋਕ ਸਭਾ ਹਲਕਾ ਪਟਿਆਲਾ ਤੋਂ ਆਮ ਆਦਮੀ ਪਾਰਟੀ ਵੱਲੋਂ ਚੋਣ ਮੈਦਾਨ ਵਿੱਚ ਉਤਾਰੇ ਗਏ ਉਮੀਦਵਾਰ ਡਾ. ਬਲਵੀਰ ਸਿੰਘ ਨੇ ਐਮ ਐਲ ਏ ਗੁਰਲਾਲ ਘਨੌਰ ਦੀ ਅਗਵਾਈ ਹੇਠ ਘਨੌਰ ਵਿਖੇ ਜਗਤ ਫਾਰਮ ਵਿਚ ਕੀਤੀ ਵਰਕਰ ਮਿਲਣੀ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਿਥੇ ਸੂਬੇ ਅੰਦਰ ਸਰਬਪੱਖੀ ਵਿਕਾਸ ਦੇ ਕੰਮ ਜੰਗੀ ਪੱਧਰ ਤੇ ਚੱਲ ਰਹੇ ਹਨ,ਉਥੇ ਪੰਜਾਬ ਸਰਕਾਰ ਵਲੋਂ ਸਿੱਖਿਆ, ਸਿਹਤ, ਸਨਅਤੀ, ਖੇਤੀਬਾੜੀ ਸਮੇਤ ਹਰ ਖੇਤਰ ਵਿੱਚ ਲੋਕਹਿੱਤ ਵਿੱਚ ਵੱਡੇ ਫੈਸਲੇ ਲਏ ਹਨ। ਜਿਨ੍ਹਾਂ ਕਰਕੇ ਲੋਕ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਤੋ ਸੰਤੁਸ਼ਟ ਹਨ। ਘਨੌਰ ਵਿਖੇ ਵਰਕਰ ਮਿਲਣੀ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਡਾ. ਬਲਬੀਰ ਸਿੰਘ ਨੇ ਕਿਹਾ ਕਿ ਵਿਕਾਸ ਅਤੇ ਸਿਹਤ ਸੇਵਾਵਾਂ ਪੱਖੋ ਸਮੂੱਚੇ ਪੰਜਾਬ ਨੂੰ ਮਾਨ ਸਰਕਾਰ ਹੋਰਾ ਰਾਜਾਂ ਤੋ ਮੋਹਰੀ ਬਣਾਉਣ ਲਈ ਯਤਨਸ਼ੀਲ ਹੈ। ਇਸ ਮੌਕੇ ਹਲਕਾ ਘਨੌਰ ਵਿਧਾਇਕ ਗੁਰਲਾਲ ਘਨੌਰ ਨੇ ਆਪਣੀ ਸਮੁੱਚੀ ਟੀਮ ਨਾਲ ਡਾ ਬਲਬੀਰ ਸਿੰਘ ਨੂੰ ਸਨਮਾਨਿਤ ਕਰਨ ਉਪਰੰਤ ਭਾਰੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਜਿਥੇ ਲੋਕ ਪੱਖੀ ਨੀਤੀਆਂ ਨੂੰ ਤਰਜੀਹ ਦਿੱਤੀ ਹੈ,ਉਥੇ ਲੋਕ ਸਭਾ ਪਟਿਆਲਾ ਤੋਂ ਆਪ ਦੇ ਉਮੀਦਵਾਰ ਡਾ ਬਲਬੀਰ ਸਿੰਘ ਨੂੰ ਹਲਕਾ ਘਨੌਰ ਤੋ ਚੋਣਾ ਚ ਵੱਡੀ ਲੀਡ ਦਵਾ ਕੇ ਮਾਨ ਸਰਕਾਰ ਨੂੰ ਮਜ਼ਬੂਤ ਕੀਤਾ ਜਾਵੇਗਾ।ਇਸ ਮੌਕੇ ਡਾ ਬਲਬੀਰ ਸਿੰਘ ਨੇ ਕਿਹਾ ਕਿ ਮਾਨ ਸਰਕਾਰ ਸੂਬੇ ਦੀ ਖੇਤੀ ਨੂੰ ਮਜ਼ਬੂਰੀ ਦੇ ਧੰਦੇ ‘ਚੋਂ ਕੱਢ ਕੇ ਲਾਹੇਵੰਦ ਧੰਦਾ ਬਣਾਕੇ ਕਿਰਸਾਨੀ ਨੂੰ ਪੈਰਾਂ ‘ਤੇ ਖੜ੍ਹਾ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੀ ਦੂਰਅੰਦੇਸ਼ੀ ਸੋਚ ਸਦਕਾ ਰਾਜ ਚ ਦੋ ਸਾਲਾਂ ‘ਚ 65000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਹੋਇਆ ਹੈ,ਜਦ ਕਿ ਸੂਬੇ ਵਿੱਚ 2 ਸਾਲਾਂ ‘ਚ 42992 ਸਰਕਾਰੀ ਨੌਕਰੀਆਂ, 829 ਆਮ ਆਦਮੀ ਕਲੀਨਿਕ ਅਤੇ 90 ਫ਼ੀਸਦੀ ਘਰਾਂ ਨੂੰ ਮੁਫ਼ਤ ਬਿਜਲੀ,ਮੈਡੀਕਲ ਕਾਲਜ, ਸ਼ਾਨਦਾਰ ਸਕੂਲ ਅਤੇ ਚੰਗੀਆਂ ਸਿਹਤ ਸਹੂਲਤਾਂ ਮਿਲੀਆ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਮਕਸਦ ਜਿਥੇ ਪੰਜਾਬ ਨੂੰ ਤਰੱਕੀ ਅਤੇ ਆਰਥਿਕ ਪੱਖੋਂ ਮਜ਼ਬੂਤ ਬਣਾਉਣਾ ਹੈ,ਉਥੇ ਸਰਕਾਰ ਆਪ ਕੇ ਦੁਆਰ ਤਹਿਤ ਸੁਵਿਧਾ ਕੈਂਪ,ਤੀਰਥ ਯਾਤਰਾ ਸਕੀਮ, ਘਰ-ਘਰ ਰਾਸਨ ਸਕੀਮ,ਖੇਤਾ ਲਈ ਨਹਿਰੀ ਪਾਣੀ, ਪੀਣਯੋਗ ਸਾਫ ਪਾਣੀ ਅਤੇ ‘ਬਿਜ਼ਨਸ ਬਲਾਸਟਰ’ ਸਕੀਮ ਤਹਿਤ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ ਨੌਕਰੀਆਂ ਵੰਡਣ ਵਾਲੇ ਬਣਾਉਣ ਦੇ ਨਾਲ-ਨਾਲ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਇਆ ਹੈ। ਕੇਂਦਰ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਡਾ ਬਲਬੀਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੇ NHM ਅਤੇ RDF ਦਾ 8000 ਕਰੋੜ ਰੋਕਕੇ ਪੰਜਾਬ ਨਾਲ ਜਿਥੇ ਵਿਕਤਰਾ ਕੀਤਾ ਹੈ,ਉਥੇ ਕੇਂਦਰ ਦੇ ਇਸ਼ਾਰਿਆਂ ਤੇ ਪੰਜਾਬ ਬੀਜੇਪੀ ਦੀ ਲਿਡਰਸਿਪ ਨੇ ਕਿਸਾਨੀ ਨੂੰ ਰਾਜਘਰਾਣਿਆਂ ਦੇ ਹੱਥਾ ਦੀ ਕੱਠਪੁਤਲੀ ਬਣਾਉਣ ਵਿੱਚ ਸਹਿਯੋਗ ਕਰਕੇ ਪੰਜਾਬ ਦੇ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਦਰਕਿਨਾਰ ਕੀਤਾ ਹੈ।ਜਦ ਕਿ ਇਸ ਦੇ ਉਲਟ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਨੇ ਰੰਗਲਾ ਪੰਜਾਬ ਬਣਾਉਣ ਲਈ ਸੂਬੇ ਦੇ ਲੋਕਾਂ ਲਈ ਲੋਕ ਹਿਤੈਸ਼ੀ ਫੈਸਲੇ ਕਰਕੇ ਪੰਜਾਬ ਨੂੰ ਤੰਦਰੁਸਤ ਅਤੇ ਖੁਸ਼ਹਾਲ ਸੂਬਾ ਬਣਾਇਆ ਹੈ।ਡਾ ਬਲਬੀਰ ਸਿੰਘ ਨੇ ਕਿਹਾ ਕਿ ਲੋਕ ਵੱਲੋਂ ਮਿਲ ਰਿਹਾ ਭਰਭੂਰ ਹੁੰਗਾਰਾ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਲੋਕ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਪੰਜਾਬ ਦੀਆਂ 13 ਦੀਆਂ 13 ਸੀਟਾਂ ਤੇ ਇਤਿਹਾਸਕ ਜਿੱਤ ਦਰਜ ਕਰੇਗੀ । ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਮੰਨੂ, ਦਵਿੰਦਰ ਸਿੰਘ ਭੰਗੂ,ਆਪ ਸਪੋਰਟਸ ਵਿੰਗ ਪੰਜਾਬ ਪ੍ਰਧਾਨ ਵਿੱਕੀ ਘਨੌਰ,ਅਸ਼ਵਨੀ ਕੁਮਾਰ, ਗੁਰਪ੍ਰੀਤ ਸਿੰਘ, ਗੁਰਤਾਜ ਸਿੰਘ, ਕਰਮਜੀਤ ਸਿੰਘ, ਗੁਰਚਰਨ ਸਿੰਘ, ਇੰਦਰਜੀਤ ਸਿੰਘ, ਕਪਤਾਨ ਸਿੰਘ, ਫੌਜੀ ਦੀਦਾਰ ਸਿੰਘ, ਮੋਦਾ ਕਾਮੀ, ਬਲਵਿੰਦਰ ਸਿੰਘ, ਲਾਡਾ ਨਨਹੇੜਾ, ਸੁਰਿੰਦਰ ਸਰਵਾਰਾ,ਬਰਕਾਰ ਸਿੰਘ , ਗੁਰਪ੍ਰੀਤ ਸਿੰਘ ਥੂਹਾ, ਸਮੇਤ ਵੱਡੀ ਗਿਣਤੀ ਵਿਚ ਆਪ ਅਹੁਦੇਦਾਰ ਅਤੇ ਵਲੰਟੀਅਰ ਮੌਜੂਦ ਸਨ।

Leave a Reply

Your email address will not be published. Required fields are marked *