
ਰਾਜਪੁਰਾ, 15 ਸਤੰਬਰ (ਹਿਮਾਂਸ਼ੂ ਹੈਰੀ):ਆਮ ਆਦਮੀ ਪਾਰਟੀ ਵਲੋਂ ਹਲਕਾ ਘਨੌਰ ਦੇ ਆਪ ਆਗੂ ਇੰਦਰਜੀਤ ਸਿੰਘ ਸਿਆਲੂ ਨੂੰ ਹਲਕਾ ਘਨੌਰ ਦਾ ਯੂਥ ਕੋਆਰਡੀਨੇਟਰ ਕੀਤਾ ਗਿਆ ਨਿਯੁਕਤ। ਆਪ ਪਾਰਟੀ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਇਹ ਫੈਸਲਾ ਲਿਆ ਹੈ। ਜਿਸ ਵਿੱਚ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਸਿੰਘ ਘਨੌਰ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨੇ ਉਨ੍ਹਾਂ ਨੂੰ ਇਸ ਨਿਯੁਕਤੀ ‘ਤੇ ਵਧਾਈ ਵੀ ਦਿੱਤੀ। ਇਸ ਮੌਕੇ ਘਨੌਰ ਦੇ ਵਿਧਾਇਕ ਨੇ ਕਿਹਾ ਕਿ ਇੰਦਰਜੀਤ ਸਿੰਘ ਸਿਆਲੂ ਦੀ ਇਸ ਨਿਯੁਕਤੀ ਨਾਲ ਇਲਾਕੇ ਵਿੱਚ ਪਾਰਟੀ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਇੰਦਰਜੀਤ ਸਿੰਘ ਸਿਆਲੂ ਨੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਘਨੌਰ ਦੇ ਵਿਧਾਇਕ ਗੁਰਲਾਲ ਸਿੰਘ ਘਨੌਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਦਾ ਉਦੇਸ਼ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਨੂੰ ਹਰ ਘਰ ਤੱਕ ਪਹੁੰਚਾਉਣਾ ਅਤੇ ਹਲਕਾ ਘਨੌਰ ਦੇ ਵਿਕਾਸ ਲਈ ਹਰ ਸੰਭਵ ਯਤਨ ਕਰਨਾ ਹੈ।