
ਰਾਜਪੁਰਾ,03 ਅਕਤੂਬਰ (ਹਿਮਾਂਸ਼ੂ ਹੈਰੀ):ਪੁਰਾਣਾ ਰਾਜਪੁਰਾ ਦੇ ਸੀਨੀਅਰ ਸੈਕੰਡਰੀ ਗਰਲਜ ਪਬਲਿਕ ਸਕੂਲ ਵਿੱਖੇ ਜੀਵਨ ਪ੍ਰਭਾ ਸੰਸਥਾ ਰਾਜਪੁਰਾ ਵੱਲੋਂ ਲੋੜਵੰਦ ਬੱਚਿਆਂ ਨੂੰ ਜਰਸੀਆਂ ਵੰਡੀਆਂ ਗਈਆ। ਇਸ ਪ੍ਰੋਗਰਾਮ ਦੀ ਸ਼ੁਰੂਆਤ ਸੰਸਥਾ ਦੇ ਜਨਰਲ ਸੈਕਟਰੀ ਸ੍ਰੀ ਮਤੀ ਮੀਨਾ ਸੇਠੀ ਵਲੋ ਕੀਤੀ। ਇਸ ਮੌਕੇ ਸੰਸਥਾ ਦੇ ਪ੍ਰਧਾਨ ਸ੍ਰੀ ਰਾਜੇਸ਼ ਕੁਮਾਰ ਸਿਆਲ ਵਲੋਂ ਸਕੂਲ ਦੇ ਅਧਿਆਪਕਾ ਅਤੇ ਬੱਚਿਆਂ ਨੂੰ ਸੰਸਥਾ ਵੱਲੋਂ ਕੀਤੇ ਗਏ ਕੰਮਾਂ ਅਤੇ ਸੰਸਥਾ ਦੇ ਅਹੁਦੇਦਾਰਾਂ ਤੋਂ ਸਬਨੂ ਜਾਣੂ ਕਰਵਾਇਆ। ਜ਼ਿਕਰਯੋਗ ਗੱਲ ਹੈ ਕਿ ਇਹ ਸੰਸਥਾ ਪਿਛਲੇ ਦੋ ਸਾਲਾਂ ਤੋਂ ਇਸ ਤਰ੍ਹਾਂ ਹੀ ਸੇਵਾ ਦੇ ਕੰਮ ਕਰਦੀ ਆ ਰਹੀ ਹੈ ਤੇ ਅੱਗੇ ਵੀ ਕਰਦੀ ਰਹੇਗੀ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮੈਡਮ ਮੋਨਾ ਮਹਿਤਾ ਵੱਲੋਂ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਪੈਟਰਨ ਡਾਕਟਰ ਸੰਜੀਵ ਚੌਧਰੀ, ਪੈਟਰਨ ਸੁਧੀਰ ਅਗਰਵਾਲ, ਕੈਸ਼ੀਅਰ ਮੋਹਨ ਲਾਲ ਸਮੇਤ ਸਾਰੇ ਮੈਂਬਰਾਂ ਵੱਲੋਂ ਲੋੜਵੰਦ ਬੱਚਿਆਂ ਨੂੰ ਜਰਸੀਆਂ ਵੱਡੀਆਂ ਗਈਆ। ਇਸ ਮੋਕੇ ਸਕੂਲ ਦੀ ਮੈਡਮ ਸੁਖਬੀਰ ਕੌਰ ਵੱਲੋਂ ਸੰਸਥਾ ਦੇ ਮੈਂਬਰਾਂ ਨੂੰ ਦੱਸਿਆ ਕਿ ਬੱਚਿਆਂ ਨੂੰ ਹੁਣ ਬੂਟਾ ਦੀ ਵੀ ਜਰੂਰਤ ਹੈ। ਜਿਸ ਤੇ ਸੰਸਥਾ ਦੇ ਪ੍ਰਧਾਨ ਵੱਲੋਂ ਉਹਨਾਂ ਨੂੰ ਅਸ਼ਵਾਸਨ ਦਿੱਤਾ ਗਿਆ ਕਿ ਅਸੀਂ ਆਪਣੀ ਸੰਸਥਾ ਵੱਲੋਂ ਜਲਦ ਹੀ ਲੋੜਵੰਦ ਬੱਚਿਆਂ ਨੂੰ ਬੂਟ ਵੀ ਦੇਵਾਂਗੇ ਅਤੇ ਅਗਲੇ ਮਹੀਨੇ ਫਿਰ ਤੋਂ ਲੋੜਵੰਦ ਬੱਚਿਆਂ ਨੂੰ ਜਰਸੀਆਂ ਵੀ ਵੰਡਾਂਗੇ। ਇਸ ਮੌਕੇ ਸਮੂਹ ਸਕੂਲ ਦੇ ਸਟਾਫ ਵੱਲੋਂ ਸੰਸਥਾ ਵੱਲੋਂ ਕੀਤੇ ਗਏ ਕੰਮ ਦੀ ਸ਼ਲਾਗਾ ਕਰਦੇ ਸੰਸਥਾ ਦੇ ਪ੍ਰਧਾਨ ਅਤੇ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ।