ਮਾਨ ਸਰਕਾਰ ਨੇ ਪੰਜਾਬ ਨੂੰ ਖ਼ੁਸ਼ਹਾਲ ਅਤੇ ਆਤਮਨਿਰਭਰ ਬਣਾਉਣ ਲਈ ਕਈ ਵੱਡੇ ਕਦਮ ਚੁੱਕੇ: ਨੀਨਾ ਮਿੱਤਲ

ਰਾਜਪੁਰਾ, 28 ਸਤੰਬਰ (ਹਿਮਾਂਸ਼ੂ ਹੈਰੀ): ਹਲਕਾ ਰਾਜਪੁਰਾ ਵਿਧਾਇਕਾ ਮੈਡਮ ਨੀਨਾ ਮਿੱਤਲ ਨੇ ਆਮ ਆਦਮੀ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਹਲਕਾ ਰਾਜਪੁਰਾ ਕਿਸਾਨ ਵਿੰਗ ਦੇ ਅਹੁਦੇਦਾਰਾਂ ਨਾਲ ਹੰਗਾਮੀ ਮੀਟਿੰਗ ਕੀਤੀ। ਇਸ ਮੌਕੇ ਵਿਸ਼ੇਸ਼ ਤੌਰ ਤੇ ਐਡਵੋਕੇਟ ਲਵੀਸ ਮਿੱਤਲ ਅਤੇ ਹਲਕਾ ਸਗੰਠਨ ਇੰਚਾਰਜ ਰੀਤੇਸ ਬਾਂਸਲ ਵੀ ਮੌਜੂਦ ਸਨ।ਇਸ ਮੌਕੇ ਉਨ੍ਹਾਂ ਨੇ ਕਿਸਾਨ ਵਿੰਗ ਦੇ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਖੁੱਲ੍ਹੇ ਦਿਲ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪਾਰਟੀ ਦੇ ਹਰ ਇੱਕ ਵਲੰਟੀਅਰ ਦੀ ਸਰਗਰਮ ਭੂਮਿਕਾ ਹੀ ਆਪ ਨੂੰ ਮਜ਼ਬੂਤੀ ਪ੍ਰਦਾਨ ਕਰ ਰਹੀ ਹੈ।ਮੀਟਿੰਗ ਦੌਰਾਨ ਵਿਧਾਇਕਾ ਨੇ ਜ਼ੋਰ ਦਿੱਤਾ ਕਿ ਕਿਸਾਨਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਸਮੇਂ ਸਿਰ ਪੂਰਾ ਕਰਨਾ ਪਾਰਟੀ ਦੀ ਪ੍ਰਾਥਮਿਕਤਾ ਹੈ ਅਤੇ ਇਸ ਲਈ ਹਰੇਕ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਕਿਸਾਨੀ ਅਤੇ ਜਵਾਨੀ ਪੰਜਾਬ ਦੇ ਭਵਿੱਖ ਦੀ ਰੂਹ ਹਨ, ਇਸ ਲਈ ਪੰਜਾਬ ਸਰਕਾਰ ਵਿਆਪਕ ਪੱਧਰ ‘ਤੇ ਉਨ੍ਹਾਂ ਦੇ ਹਿੱਤਾਂ ਵਿੱਚ ਕੰਮ ਕਰ ਰਹੀ ਹੈ। ਵਿਧਾਇਕਾ ਨੇ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਸੰਪਰਕ ਬਣਾਉਣ ਅਤੇ ਸਰਕਾਰ ਵੱਲੋਂ ਲੋਕ-ਹਿਤੈਸ਼ੀ ਨੀਤੀਆਂ ਬਾਰੇ ਜਾਗਰੂਕਤਾ ਮੁਹਿੰਮ ਚਲਾਉਣ ਵਿੱਚ ਆਪਣਾ ਯੋਗਦਾਨ ਪਾਉਣ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਖ਼ੁਸ਼ਹਾਲ ਅਤੇ ਆਤਮਨਿਰਭਰ ਬਣਾਉਣ ਲਈ ਕਈ ਵੱਡੇ ਕਦਮ ਚੁੱਕੇ ਗਏ ਹਨ, ਜਿਨ੍ਹਾਂ ਨੂੰ ਘਰ-ਘਰ ਤੱਕ ਲੈ ਕੇ ਜਾਣਾ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ। ਵਿਧਾਇਕਾ ਨੇ ਇਸ ਗੱਲ ‘ਤੇ ਵੀ ਚਰਚਾ ਕੀਤੀ ਕਿ ਬੂਥ ਪੱਧਰ ‘ਤੇ ਵਰਕਰਾਂ ਦੀ ਸਰਗਰਮੀ ਪਾਰਟੀ ਦੇ ਜ਼ਮੀਨੀ ਹਾਲਾਤ ਮਜ਼ਬੂਤ ਕਰਨ ਵਿੱਚ ਮਦਦਗਾਰ ਸਾਬਤ ਹੋ ਰਹੀ ਹੈ।ਮੀਟਿੰਗ ਦੌਰਾਨ ਪਾਰਟੀ ਅਹੁਦੇਦਾਰਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਵਿਧਾਇਕਾ ਨੂੰ ਭਰੋਸਾ ਦਿਵਾਇਆ ਕਿ ਉਹ ਕਿਸਾਨਾਂ ਅਤੇ ਆਮ ਲੋਕਾਂ ਦੇ ਹਿੱਤਾਂ ਲਈ ਪੂਰੀ ਤਰ੍ਹਾਂ ਜੁਟੇ ਰਹਿਣਗੇ। ਵਿਧਾਇਕਾ ਨੀਨਾ ਮਿੱਤਲ ਨੇ ਕਿਹਾ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਉਹਨਾਂ ਨੂੰ ਸਰਕਾਰ ਤੱਕ ਪਹੁੰਚਾਉਣਾ ਸਾਡਾ ਫ਼ਰਜ਼ ਹੈ। ਉਨ੍ਹਾਂ ਨੇ ਕਿਸਾਨ ਵਿੰਗ ਦੇ ਅਹੁਦੇਦਾਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਕਿਸੇ ਵੀ ਸਮੱਸਿਆ ‘ਤੇ ਉਹ ਖੁਦ ਹਮੇਸ਼ਾਂ ਉਨ੍ਹਾਂ ਦੇ ਨਾਲ ਖੜ੍ਹੇ ਹਨ।ਇਸ ਮੌਕੇ ਜਗਦੀਪ ਸਿੰਘ ਅਲੂਣਾ, ਜਸਪਾਲ ਸਿੰਘ ਪਿਲਖਣੀ, ਗੁਰਪ੍ਰੀਤ ਸਿੰਘ ਸਾਮਦੋ, ਬਲਜਿੰਦਰ ਸਿੰਘ ਹਰਿਆਊ, ਸਰਬਜੀਤ ਸਿੰਘ, ਰਣਜੀਤ ਸਿੰਘ, ਇਕਬਾਲ ਸਿੰਘ,ਦਾਰਾ ਸਿੰਘ, ਤਰਲੋਚਨ ਸਿੰਘ, ਹੀਰਾ ਸਿੰਘ ਫੋਜੀ, ਅਵਤਾਰ ਸਿੰਘ, ਬਲਵਿੰਦਰ ਸਿੰਘ, ਲਖਵਿੰਦਰ ਸਿੰਘ,ਮੇਜਰ ਸਿੰਘ, ਹਰਬੰਸ ਪੁਰੀ ਨਲਾਸ ਸਮੇਤ ਹੋਰ ਵੀ ਮੋਜੂਦ ਸਨ।