ਵਿਧਾਇਕਾ ਨੀਨਾ ਮਿੱਤਲ ਨੇ ਆਂਗਣਵਾੜੀ ਸੈਂਟਰ ਪਿੰਡ ਊਰਨਾ-2 ਦਾ ਕੀਤਾ ਉਦਘਾਟਨ
ਰਾਜਪੁਰਾ,29 ਜੁਲਾਈ (ਹਿਮਾਂਸ਼ੂ ਹੈਰੀ): ਇਥੋਂ ਨੇੜਲੇ ਪਿੰਡ ਉਰਨਾਂ ਵਿਖੇ ਬੀਡੀਪੀਓ ਰਾਜਪੁਰਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਗਰਾਮ ਪੰਚਾਇਤ ਵੱਲੋਂ ਪ੍ਰਬੰਧਕ ਸਤਪਾਲ ਸਿੰਘ ਅਤੇ ਸੈਕਟਰੀ ਸੁਸ਼ੀਲ ਕੁਮਾਰ ਦੀ ਅਗਵਾਈ ‘ਚ ਐਮ ਐਲ ਏ ਰਾਜਪੁਰਾ ਮੈਡਮ ਨੀਨਾ ਮਿੱਤਲ ਨੇ 4 ਲੱਖ 54 ਹਜ਼ਾਰ ਰੁਪਏ ਦੀ ਲਾਗਤ ਨਾਲ ਨਵੀ ਆਂਗਣਵਾੜੀ ਸੈਂਟਰ ਊਰਨਾ ਦਾ ਉਦਘਾਟਨ ਕੀਤਾ।ਇਸ ਮੌਕੇ ਸੀਡੀਪੀਓ ਰਾਜਪੁਰਾ ਕੋਮਲਪ੍ਰੀਤ ਕੌਰ ਵਿਸ਼ੇਸ਼ ਤੌਰ ਮੌਜੂਦ ਸਨ। ਪੱਤਰਕਾਰਾਂ ਨਾ ਗੱਲਬਾਤ ਕਰਦੇ ਹੋਏ ਐਮ ਐਲ ਏ ਰਾਜਪੁਰਾ ਮੈਡਮ ਨੀਨਾ ਮਿੱਤਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਾਰਥਕ ਯਤਨਾਂ ਸਦਕਾ ਪੰਜਾਬ ਦੀ ਸਿੱਖਿਆ ਦੇਸ਼ ਦੀ ਨੰਬਰ ਵਨ ਸਿੱਖਿਆ ਬਣ ਦੀ ਜਾ ਰਹੀ ਹੈ, ਕਿਉਂਕਿ ਮਾਨ ਸਰਕਾਰ ਵੱਲੋਂ ਸਿੱਖਿਆ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਆਂਗਣਵਾੜੀ ਸੈਂਟਰ ਜਿਥੇ ਛੋਟੇ ਬੱਚਿਆਂ ਲਈ ਵਰਦਾਨ ਸਾਬਤ ਹੋ ਰਹੇ ਹਨ,ਉਥੇ ਮਾਨ ਸਰਕਾਰ ਦਾ ਮੁੱਖ ਮਕਸਦ ਚੰਗੀ ਖੁਰਾਕ ਮੁਹੱਈਆ ਕਰਵਾਉਣ ਦੇ ਨਾਲ-ਨਾਲ ਇੱਥੇ ਆਉਣ ਵਾਲੇ ਬੱਚਿਆਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨਾ ਹੈ, ਤਾਂ ਜੋ ਉਨ੍ਹਾਂ ਦਾ ਧਿਆਨ ਪੜ੍ਹਾਈ ਵੱਲ ਕੇਂਦਰਿਤ ਕੀਤਾ ਜਾ ਸਕੇ। ਐਮ ਐਲ ਏ ਰਾਜਪੁਰਾ ਮੈਡਮ ਨੀਨਾ ਮਿੱਤਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਗਾਤਾਰ ਚੁੱਕੇ ਜਾ ਰਹੇ ਸਕਾਰਾਤਮਕ ਕਦਮਾਂ ਨੂੰ ਲਗਾਤਾਰ ਲੋਕਾਂ ਦਾ ਸਹਿਯੋਗ ਮਿਲ ਰਿਹਾ ਹੈ।ਇਸ ਮੌਕੇ ਵਿਧਾਇਕਾ ਮੈਡਮ ਨੀਨਾ ਮਿੱਤਲ ਨੇ ਵਾਤਾਵਰਣ ਦੀ ਸ਼ੁੱਧਤਾ ਲਈ ਛਾਦਾਰ ਪੌਂਦੇ ਵੀ ਲਗਾਏ।ਇਸ ਸਬੰਧੀ ਸੈਕਟਰੀ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਆਂਗਣਵਾੜੀ ਸੈਂਟਰ ਓਰਨਾ ਵਿਖੇ ਚਾਰ ਲੱਖ 54 ਹਜ਼ਾਰ ਰੁਪਏ ਦੀ ਲਾਗਤ ਨਾਲ ਆਂਗਣਵਾੜੀ ਦੀ ਬਣਾਉਣ ਦੀ ਸ਼ੁਰੂਆਤ ਕੀਤੀ ਗੀ ਹੈ ਜਿਸ ਤੇ ਕਰੀਬ ਅੱਠ ਲੱਖ ਰੁਪਏ ਦੀ ਲਾਗਤ ਆਉਣ ਦੀ ਉਮੀਦ ਹੈ।ਜੋ ਕਿ ਕਰੀਬ ਦੋ ਮਹੀਨਿਆਂ ਚ ਬਣ ਕੇ ਤਿਆਰ ਹੋਵੇਗੀ।ਹੋਰਨਾ ਤੋ ਇਲਵਾ ਵਰਕਰ ਹਰਵੰਤ ਕੋਰ,ਹੈਲਪਰ ਲਖਵਿੰਦਰ ਕੌਰ,ਪ੍ਰਦੀਪ ਸਿੰਘ ਬਲਾਕ ਪ੍ਰਧਾਨ, ਸੁਖਵਿੰਦਰ ਸਿੰਘ, ਗੁਰਬਚਨ ਸਿੰਘ, ਪ੍ਰਧਾਨ ਚਾਰੂ ਚੋਧਰੀ, ਸੁਸ਼ਮਾ ਰਾਣੀ,ਰਮਾ ਜਾਸੂਜਾ, ਸਚਿਨ ਮਿੱਤਲ, ਰਾਜੇਸ਼ ਬੋਵਾ, ਜਗਦੀਪ ਆਲੂਣਾ, ਅਮਰਿੰਦਰ ਮੀਰੀ,ਰਿਪੁਲ,ਸਮੇਤ ਹੋਰ ਪਿੰਡ ਵਾਸੀ ਵੀ ਮੌਜੂਦ ਸਨ।