ਵਿਧਾਇਕਾ ਨੀਨਾ ਮਿੱਤਲ ਨੇ ਪਿੰਡ ਖਰਾਜਪੁਰ ਵਿਖੇ 25 ਦਰਾ ਦਾ ਲਿਆ ਜਾਇਜ਼ਾ ਪਿੰਡ ਵਾਸੀਆਂ ਨੂੰ ਦਿੱਤਾ ਭਰੋਸਾ, ਰਾਹਤ ਅਤੇ ਮੁੜ-ਵਸੇਬੇ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ

ਪੱਚੀਦਰੇ ਅਤੇ ਘੱਗਰ ਨਦੀ ਦਾ ਵਧਿਆ ਪਾਣੀ ਦਾ ਪੱਧਰ ਬਣਿਆ ਚਿੰਤਾ ਦਾ ਕਾਰਨ, ਪ੍ਰੰਤੂ ਸਥਿਤੀ ਦੁਰੁਸਤ 

ਰਾਜਪੁਰਾ,04 ਸਤੰਬਰ (ਹਿਮਾਂਸ਼ੂ ਹੈਰੀ):ਹਾਲ ਹੀ ਵਿੱਚ ਆਈ ਭਾਰੀ ਬਰਸਾਤ ਅਤੇ ਉਸ ਨਾਲ ਜੁੜੇ ਹੜ੍ਹਾਂ ਨੇ ਪੰਜਾਬ ਦੇ ਕਈ ਹਿੱਸਿਆਂ ਨੂੰ ਗੰਭੀਰ ਤੌਰ ‘ਤੇ ਪ੍ਰਭਾਵਿਤ ਕੀਤਾ ਹੈ। ਇਸੇ ਤਹਿਤ ਘੱਗਰ ਨਦੀ ਅਤੇ ਪੰਚੀਦਰੇ ਵਿਚ ਪਾਣੀ ਦੇ ਵਧੇ ਵਹਾਅ ਨੇ ਨਾਲ ਲੱਗਦੇ ਪਿੰਡਾਂ ਵਿੱਚ ਵੀ ਹਾਲਾਤ ਚਿੰਤਾਜਨਕ ਬਣਾ ਦਿੱਤੇ ਹਨ । ਇਸ ਸੰਕਟਮਈ ਸਥਿਤੀ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਆਪਕ ਰਾਹਤ ਕਾਰਜਾਂ ਅਤੇ ਪ੍ਰਭਾਵਿਤ ਲੋਕਾਂ ਦੇ ਮੁੜ-ਵਸੇਬੇ ਲਈ ਵਚਨਬੱਧ ਹੈ।ਇਸੇ ਸਿਲਸਿਲੇ ਵਿੱਚ ਹਲਕਾ ਰਾਜਪੁਰਾ ਵਿਧਾਇਕਾ ਮੈਡਮ ਨੀਨਾ ਮਿੱਤਲ ਨੇ ਅੱਜ ਪਿੰਡ ਖਰਾਜਪੁਰ ਵਿਖੇ ਪੱਚੀਦਰੇ ਦਾ ਦੌਰਾ ਕੀਤਾ ਅਤੇ ਸਥਿਤੀ ਦਾ ਖ਼ੁਦ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਐਡਵੋਕੇਟ ਲਵੀਸ ਮਿੱਤਲ, ਕੋਸਲਰ ਰਾਜੇਸ਼ ਕੁਮਾਰ ਇੰਸਾਂ ਵੀ ਵਿਸ਼ੇਸ਼ ਤੌਰ ਮੌਜੂਦ ਸਨ।ਦੌਰੇ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਮਿਲ ਕੇ ਉਹਨਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਮਾਨ ਸਰਕਾਰ ਅਤੇ ਪ੍ਰਸ਼ਾਸਨ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਤਿਆਰ ਹੈ। ਉਨਾ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸਵੇਰੇ ਰਾਜਪੁਰਾ ਤਹਿਸੀਲ ਦੇ ਪਿੰਡਾਂ ਲਾਈ ਹਾਈ ਅਲਰਟ ਜਾਰੀ ਕੀਤਾ ਸੀ ਕਿ ਪੱਚੀਦਰਾ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਰਾਜਪੁਰਾ ਤਹਿਸੀਲ ਦੇ ਪੱਚੀਦਰਾ ਦੇ ਨਾਲ ਲੱਗਦੇ ਪਿੰਡਾਂ (ਚਿਤਕਾਰਾ ਵਾਲੇ ਪਾਸੇ) ਦੇ ਵਸਨੀਕਾਂ ਨੂੰ ਸੁਰੱਖਿਅਤ ਜਾਂ ਉੱਚੇ ਥਾਂਵਾਂ ‘ਤੇ ਜਾਣ ਲਈ ਲਈ ਕਿਹਾ ਗਿਆ ਸੀ। ਜਿਸ ਕਰਕੇ ਉਨ੍ਹਾਂ ਪਿੰਡ ਖਰਾਜਪੁਰ ਵਿਖੇ ਪੱਚੀਦਰੇ ਦੇ ਬੰਨ ਦਾ ਜਾਇਜ਼ਾ ਲਿਆ ਅਤੇ ਹੋਰ ਲੌੜੀਂਦੇ ਪ੍ਰਬੰਧ ਕਰਨ ਲਈ ਸਬੰਧਤ ਅਧਿਕਾਰੀ ਨੂੰ ਨਿਰਦੇਸ਼ ਦਿੱਤੇ ਗਏ ਹਨ।ਉਨਾ ਕਿਹਾ ਕਿ ਪਹਾੜੀ ਇਲਾਕਿਆਂ ਵਿੱਚ ਹੋਈ ਲਗਾਤਾਰ ਤੇਜ਼ ਬਰਸਾਤ ਕਾਰਨ ਘੱਗਰ ਨਦੀ ਵਿੱਚ ਪਾਣੀ ਦਾ ਪੱਧਰ ਅਚਾਨਕ ਕਾਫ਼ੀ ਵਧ ਗਿਆ ਹੈ। ਇਸ ਨਾਲ ਨੇੜਲੇ ਪਿੰਡਾਂ ਵਿੱਚ ਪਾਣੀ ਘੁੱਸਣ ਦੀ ਸਥਿਤੀ ਬਣੀ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਹਾਲਾਤ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਲੋੜੀਂਦੇ ਇੰਤਜ਼ਾਮ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਦੀ ਜ਼ਿੰਦਗੀ ਅਤੇ ਸੰਪਤੀ ਨੂੰ ਘੱਟ ਤੋਂ ਘੱਟ ਨੁਕਸਾਨ ਹੋਵੇ।ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਰਾਹਤ ਟੀਮਾਂ ਨੂੰ ਚੌਕਸੀ ‘ਤੇ ਰੱਖਿਆ ਗਿਆ ਹੈ। ਨਾਲ ਹੀ ਜਿੱਥੇ ਵੀ ਜ਼ਰੂਰਤ ਪੈ ਰਹੀ ਹੈ ਉੱਥੇ ਰਾਹਤ ਸਮੱਗਰੀ, ਦਵਾਈਆਂ ਅਤੇ ਹੋਰ ਬੁਨਿਆਦੀ ਸਹੂਲਤਾਂ ਪਹੁੰਚਾਈਆਂ ਜਾ ਰਹੀਆਂ ਹਨ।ਪਿੰਡ ਖਰਾਜਪੁਰ ਦੇ ਵਾਸੀਆਂ ਨਾਲ ਗੱਲਬਾਤ ਦੌਰਾਨ ਵਿਧਾਇਕਾ ਨੀਨਾ ਮਿੱਤਲ ਨੇ ਲੋਕਾਂ ਨੂੰ ਯਕੀਨ ਦਵਾਇਆ ਕਿ ਉਨ੍ਹਾਂ ਦੀਆਂ ਹਰ ਲੋੜਾਂ ਨੂੰ ਤੁਰੰਤ ਪੂਰਾ ਕੀਤਾ ਜਾਵੇਗਾ। ਚਾਹੇ ਰਾਹਤ ਸਮੱਗਰੀ ਦੀ ਗੱਲ ਹੋਵੇ ਜਾਂ ਮੁੜ ਵਸੇਬੇ ਲਈ ਸਹਾਇਤਾ ਦੀ ਪੰਜਾਬ ਸਰਕਾਰ ਲੋਕਾਂ ਦੇ ਨਾਲ ਖੜੀ ਹੈ। ਵਿਧਾਇਕਾ ਨੀਨਾ ਮਿੱਤਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਹਦਾਇਤ ਅਨੁਸਾਰ ਹਰ ਇੱਕ ਵਿਭਾਗ ਨੂੰ ਚੌਕਸੀ ਨਾਲ ਕੰਮ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਲੋਕਾਂ ਦੀ ਸੁਰੱਖਿਆ ਅਤੇ ਸੁਵਿਧਾ ਸਰਕਾਰ ਦੀ ਪਹਿਲੀਂ ਤਰਜੀਹ ਹੈ।ਉਨ੍ਹਾਂ ਨੇ ਕਿਹਾ ਕਿ ਇਹ ਔਖਾ ਸਮਾਂ ਹੈ ਪਰ ਪੰਜਾਬ ਸਰਕਾਰ ਲੋਕਾਂ ਨੂੰ ਇਕੱਲਾ ਨਹੀਂ ਛੱਡੇਗੀ। ਹਰ ਕਿਸੇ ਨੂੰ ਸਮੂਹਕ ਜ਼ਿੰਮੇਵਾਰੀ ਨਿਭਾਉਂਦਿਆਂ ਇਕ-ਦੂਜੇ ਦਾ ਸਾਥ ਦੇਣਾ ਚਾਹੀਦਾ ਹੈ।ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕਾ ਨੀਨਾ ਮਿੱਤਲ ਦਾ ਧੰਨਵਾਦ ਕੀਤਾ ਕਿ ਉਹ ਖ਼ੁਦ ਪਿੰਡ ਵਿੱਚ ਆ ਕੇ ਹਾਲਾਤਾਂ ਦਾ ਜਾਇਜ਼ਾ ਲਿਆ ਹੈ। ਲੋਕਾਂ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਵਿੱਚ ਹੌਸਲਾ ਵਧਿਆ ਹੈ ਅਤੇ ਉਹਨਾਂ ਨੂੰ ਮਹਿਸੂਸ ਹੋ ਰਿਹਾ ਹੈ ਕਿ ਸਰਕਾਰ ਹਕੀਕਤ ਵਿੱਚ ਉਨ੍ਹਾਂ ਦੇ ਨਾਲ ਖੜੀ ਹੈ।ਇਸ ਮੌਕੇ ਸਰਪੰਚ ਕਮਲਜੀਤ ਸਿੰਘ ਖਰਾਜਪੁਰ,ਪੰਚ ਗੁਰਵਿੰਦਰ ਸਿੰਘ,ਪੰਚ ਸਤਨਾਮ ਸਿੰਘ, ਰਣਜੀਤ ਸਿੰਘ ਨੰਬਰਦਾਰ ਖਰਾਜਪੁਰ, ਅਮਰਜੀਤ ਸਿੰਘ, ਜਸਵਿੰਦਰ ਸਿੰਘ ਜੱਸ, ਆਤਮਾ ਸਿੰਘ, ਬੂਟਾ ਸਿੰਘ, ਜਸਵੰਤ ਸਿੰਘ ਮਨੀ, ਰੇਸ਼ਮ ਸਿੰਘ, ਰਾਜੇਸ਼ ਬੋਵਾ ਪ੍ਰਧਾਨ,, ਐਡਵੋਕੇਟ ਸੰਦੀਪ ਬਾਵਾ,ਅਮਰਿੰਦਰ ਮੀਰੀ, ਨਿਤਿਨ ਪਹੁੰਜਾ,ਧਨਵੰਤ ਸਿੰਘ, ਦਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਖਰਾਜਪੁਰ ਦੇ ਵਾਸੀ ਮੌਜੂਦ ਸਨ।

Leave a Reply

Your email address will not be published. Required fields are marked *