MLA Neena Mittal laid the foundation stone of a new tubewell at a cost of Rs 36.70 lakhs in Children's Park, Rajpura.

ਰਾਜਪੁਰਾ, 20 ਸਤੰਬਰ (ਹਿਮਾਂਸ਼ੂ ਹੈਰੀ):ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸੂਬਾ ਸਰਕਾਰ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਸਾਫ਼ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸ ਕੜੀ ਤਹਿਤ ਹਲਕਾ ਰਾਜਪੁਰਾ ਵਿਧਾਇਕਾ ਸ੍ਰੀਮਤੀ ਨੀਨਾ ਮਿੱਤਲ ਨੇ ਸ਼ਹਿਰ ਦੇ ਚਿਲਡਰਨ ਪਾਰਕ ਵਿਖੇ 36 ਲੱਖ 70 ਹਜ਼ਾਰ ਰੁਪਏ ਦੀ ਲਾਗਤ ਨਾਲ ਨਵੇਂ ਟਿਊਬਵੈੱਲ ਦਾ ਨੀਂਹ ਪੱਥਰ ਰੱਖਿਆ।ਇਸ ਮੌਕੇ ਉਨ੍ਹਾਂ ਕਿਹਾ ਕਿ ਪੀਣ ਵਾਲੇ ਪਾਣੀ ਦੀ ਵਧਦੀ ਹੋਈ ਲੋੜ ਅਤੇ ਲੋਕਾਂ ਦੀਆਂ ਚਿੰਤਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਯੋਜਨਾ ਸ਼ੁਰੂ ਕੀਤੀ ਗਈ ਹੈ ਤਾਂ ਜੋ ਸ਼ਹਿਰ ਵਾਸੀਆਂ ਨੂੰ ਸਾਫ਼ ਅਤੇ ਸ਼ੁੱਧ ਪਾਣੀ ਮੁਹੱਈਆ ਕਰਵਾਇਆ ਜਾ ਸਕੇ। ਵਿਧਾਇਕਾ ਮਿੱਤਲ ਨੇ ਕਿਹਾ ਕਿ ਰਾਜਪੁਰਾ ਸ਼ਹਿਰ ਦੇ ਕਈ ਵਾਰਡਾਂ ਵਿੱਚ ਪਾਣੀ ਦੀ ਘਾਟ ਬਾਰੇ ਲੋਕਾਂ ਨੇ ਸਮੱਸਿਆ ਪ੍ਰਗਟਾਈ ਸੀ, ਜਿਸਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਤੁਰੰਤ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਨਾਲ ਜੋੜਨ ਲਈ ਵਚਨਬੱਧ ਹੈ ਅਤੇ ਇਹੀ ਕਾਰਣ ਹੈ ਕਿ ਪੀਣ ਵਾਲੇ ਪਾਣੀ ਦੀ ਵੰਡ ਸੁਚਾਰੂ ਬਣਾਉਣ ਲਈ ਨਵੇਂ ਪ੍ਰੋਜੈਕਟ ਲਗਾਤਾਰ ਸ਼ੁਰੂ ਕੀਤੇ ਜਾ ਰਹੇ ਹਨ। “ਜਲ ਹੀ ਜੀਵਨ ਹੈ” ਦੀ ਕਹਾਵਤ ਨੂੰ ਦਰਸਾਉਂਦਿਆਂ ਉਨ੍ਹਾਂ ਕਿਹਾ ਕਿ ਜਿੱਥੇ ਸਾਨੂੰ ਪਾਣੀ ਦੇ ਸਹੀ ਇਸਤੇਮਾਲ ਦੀ ਲੋੜ ਹੈ ਉੱਥੇ ਹੀ ਧਰਤੀ ਹੇਠਲੇ ਪਾਣੀ ਦੇ ਘਟਦੇ ਪੱਧਰ ਨੂੰ ਰੋਕਣ ਲਈ ਜਾਗਰੂਕਤਾ ਪੈਦਾ ਕਰਨਾ ਵੀ ਬਹੁਤ ਜ਼ਰੂਰੀ ਹੈ।ਵਿਧਾਇਕਾ ਨੀਨਾ ਮਿੱਤਲ ਨੇ ਦੱਸਿਆ ਕਿ ਸ਼ਹਿਰਾਂ ਅਤੇ ਕਸਬਿਆਂ ਵਿੱਚ ਵਧ ਰਹੀ ਆਬਾਦੀ ਦੇ ਨਾਲ ਪਾਣੀ ਦੀ ਮੰਗ ਵੀ ਲਗਾਤਾਰ ਵੱਧ ਰਹੀ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਨਵੇਂ ਟਿਊਬਵੈੱਲ ਅਤੇ ਹੋਰ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਰਾਜਪੁਰਾ ਦੇ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਪੀਣ ਵਾਲੇ ਪਾਣੀ ਦੀ ਸਮੱਸਿਆ ਨਾ ਆਏ, ਇਹ ਸਰਕਾਰ ਦੀ ਪਹਿਲੀ ਤਰਜੀਹ ਹੈ।ਇਸ ਮੌਕੇ ਵਿਧਾਇਕਾ ਨੀਨਾ ਮਿੱਤਲ ਨੇ ਸ਼ਹਿਰ ਵਾਸੀਆਂ ਨੂੰ ਪਾਣੀ ਦੀ ਬਚਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਪਾਣੀ ਦੀ ਵਾਧੂ ਖਪਤ ਤੋਂ ਬਚਣ, ਵਰਖਾ ਦੇ ਪਾਣੀ ਨੂੰ ਇਕੱਠਾ ਕਰਨ ਅਤੇ ਘਰਾਂ ਵਿੱਚ ਵੀ ਸਮਝਦਾਰੀ ਨਾਲ ਪਾਣੀ ਵਰਤਣ ਦੀ ਆਦਤ ਪੈਦਾ ਕਰਨੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਿਰਫ ਸਰਕਾਰ ਦੇ ਯਤਨਾਂ ਨਾਲ ਹੀ ਨਹੀਂ, ਸਗੋਂ ਲੋਕਾਂ ਦੀ ਸਾਂਝੀ ਜ਼ਿੰਮੇਵਾਰੀ ਨਾਲ ਹੀ ਪਾਣੀ ਦੀ ਸਮੱਸਿਆ ਦਾ ਲੰਮੇ ਸਮੇਂ ਲਈ ਹੱਲ ਕੀਤਾ ਜਾ ਸਕਦਾ ਹੈ।ਇਸ ਮੌਕੇ ਰੀਤੇਸ ਬਾਂਸਲ ਸਗੰਠਨ ਇੰਚਾਰਜ ਹਲਕਾ ਰਾਜਪੁਰਾ, ਰਾਮੇਸ਼ ਪਾਹੁੰਜਾ,ਸ਼ਾਮ ਸੁੰਦਰ ਵਧਵਾ, ਸਚਿਨ ਮਿੱਤਲ, ਜੇਈ ਗਗਨਦੀਪ ਸਿੰਘ,ਕੋਂਸਲਰਾਂ ਜੈ ਕ੍ਰਿਸ਼ਨ ਅਗਰਵਾਲ, ਕੌਂਸਲਰ ਬਿਕਰਮ ਸਿੰਘ ਕੰਡੇਵਾਲਾ, ਕੌਂਸਲਰ ਗੁਰਧਿਆਨ ਸਿੰਘ ਜੋਗਾ,ਕੌਂਸਲਰ ਦੀਪਕ ਸ਼ਰਮਾ, ਰਾਜੇਸ਼ ਬੋਵਾ, ਸੁਮਿਤ ਬਖਸ਼ੀ, ਰਿੰਕੂ ਕਚਹਿਰੀ, ਰਤਨੇਸ਼ ਜਿੰਦਲ , ਸਰਬਜੋਤ ਸਿੰਘ, ਸਰਪੰਚ ਅਮਨ ਸੈਣੀ, ਨਿਤਿਨ ਪਹੁੰਜਾ ਸਮੇਂਤ ਹੋਰ ਪਾਰਟੀ ਵਰਕਰ ਅਤੇ ਅਹੁਦੇਦਾਰ ਮੌਜੂਦ ਸਨ।