
ਰਾਜਪੁਰਾ,30 ਅਗਸਤ(ਹਿਮਾਂਸ਼ੂ ਹੈਰੀ): ਸਥਾਨਕ ਪਟੇਲ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਰਾਜਪੁਰਾ ਦੇ ਡਾਇਰੈਕਟਰ ਪ੍ਰੋ. ਰਾਜੀਵ ਬਾਹੀਆ ਦੀ ਅਗਵਾਈ ਹੇਠ ਅਤੇ ਐਨ.ਐਸ.ਐਸ. ਪ੍ਰੋਗਰਾਮ ਅਫਸਰ ਪ੍ਰੋ. ਸੰਦੀਪ ਕੁਮਾਰ ਦੀ ਦੇਖ-ਰੇਖ ਹੇਠ ਭਾਰਤ ਸਰਕਾਰ ਦੀ ਮੁਹਿੰਮ ‘ਏਕ ਪੇਡ ਮਾਂ ਕੇ ਨਾਮ’ ਤਹਿਤ ਵਣ ਮਹਾਂ ਉਤਸਵ ਮਨਾਇਆ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਡਾਇਰੈਕਟਰ ਪ੍ਰੋ. ਰਾਜੀਵ ਬਾਹੀਆ ਨੇ ਕਾਲਜ ਕੈਂਪਸ ਵਿੱਚ ਬੂਟੇ ਲਗਾਏ। ਉਨ੍ਹਾਂ ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਾਤਾਵਰਨ ਨੂੰ ਬਚਾਉਣ ਲਈ ਸਾਰਿਆਂ ਨੂੰ ਪਹਿਲਕਦਮੀ ਕਰਨੀ ਚਾਹੀਦੀ ਹੈ ਕਿਉਂਕਿ ਵਾਤਾਵਰਨ ਦਿਨੋਂ-ਦਿਨ ਪ੍ਰਦੂਸ਼ਿਤ ਹੁੰਦਾ ਜਾ ਰਿਹਾ ਹੈ ਅਤੇ ਪ੍ਰਦੂਸ਼ਿਤ ਵਾਤਾਵਰਨ ਸਮੁੱਚੀ ਸ੍ਰਿਸ਼ਟੀ ਲਈ ਹਾਨੀਕਾਰਕ ਸਾਬਤ ਹੋ ਰਿਹਾ ਹੈ।ਇਸ ਮੌਕੇ ਵਲੰਟੀਅਰਾਂ ਨੇ ਕਾਲਜ ਕੈਂਪਸ ਵਿੱਚ ਬੂਟੇ ਲਗਾਏ। ਇਸ ਮੌਕੇ ਡਾ: ਮਨਦੀਪ ਸਿੰਘ, ਡਾ: ਜੈਦੀਪ ਸਿੰਘ, ਪ੍ਰੋ. ਅਵਤਾਰ ਸਿੰਘ, ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਕਿਰਨਦੀਪ ਕੌਰ, ਪ੍ਰੋ. ਪ੍ਰਿਅੰਕਰਜਨ ਕੁਮਾਰ, ਮੈਡਮ ਮੰਜੂ ਬਾਲਾ, ਸ਼੍ਰੀ ਰੋਹਿਤ ਪਾਹੂਜਾ, ਅਨਿਲ ਕੁਮਾਰ ਕਲਰਕ, ਮੈਡਮ ਕੁਸੁਮ ਅਤੇ ਸਮੂਹ ਵਲੰਟੀਅਰ ਹਾਜ਼ਰ ਸਨ।