Patel College N. S. S. The department celebrated International Yoga Day
ਰਾਜਪੁਰਾ,21ਜੂਨ(ਹਿਮਾਂਸ਼ੂ ਹੈਰੀ): ਸਥਾਨਕ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਰਾਜਪੁਰਾ ਦੇ ਪ੍ਰਿੰਸੀਪਲ ਡਾ. ਚੰਦਰ ਪ੍ਰਕਾਸ਼ ਗਾਂਧੀ ਦੀ ਅਗਵਾਈ ਵਿੱਚ ਅਤੇ ਐਨ.ਐਸ.ਐਸ. ਵਿਭਾਗ ਦੇ ਪ੍ਰੋਗਰਾਮ ਅਫ਼ਸਰ ਪ੍ਰੋ. ਅਵਤਾਰ ਸਿੰਘ ਅਤੇ ਪ੍ਰੋ. ਗਗਨਦੀਪ ਕੌਰ ਦੀ ਦੇਖ ਰੇਖ ਹੇਠ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਇਸ ਵਿੱਚ ਆਮਨਾ ਵਾਰਸੀ ਯੋਗਾ ਟ੍ਰੇਨਰ ਦੇ ਤੌਰ ਉੱਤੇ ਪਹੁੰਚੇ। ਪ੍ਰਿੰਸੀਪਲ ਡਾ. ਚੰਦਰ ਪ੍ਰਕਾਸ਼ ਗਾਂਧੀ ਨੇ ਯੋਗ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਯੋਗਾ ਟ੍ਰੇਨਰ ਆਮਨਾ ਵਾਰਸੀ ਨੇ ਲਗਭਗ ਪੰਜਾਹ ਐਨ.ਐਸ.ਐਸ. ਵਲੰਟੀਅਰਜ਼ ਨੂੰ ਯੋਗ ਦੇ ਵੱਖੋ- ਵੱਖਰੇ ਆਸਣ ਸੂਰਯ ਨਮਸ਼ਕਾਰ, ਪਰਬਤ ਆਸਣ, ਬ੍ਰਿਖਸ਼ ਆਸਣ, ਸੀਸ ਆਸਣ, ਭੁੱਜੰਗ ਆਸਣ, ਧਨੁੱਸ਼ ਆਸਣ ਕਰਵਾਏ। ਪ੍ਰੋਗਰਾਮ ਵਿੱਚ ਸ਼ਾਮਿਲ ਹੋਏ ਵਲੰਟੀਅਰਾਂ ਨੂੰ ਸੰਬੋਧਨ ਹੁੰਦਿਆਂ ਪ੍ਰੋਗਰਾਮ ਅਫਸਰਾਂ ਨੇ ਯੋਗ ਦੇ ਸ਼ਾਬਦਿਕ ਅਰਥ ਅਤੇ ਯੋਗ ਦਾ ਸਾਡੇ ਜੀਵਨ ਵਿੱਚ ਕੀ ਸਥਾਨ ਹੈ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਅਤੇ ਪ੍ਰੋਗਰਾਮ ਪ੍ਰਬੰਧਕਾਂ ਵਲੋਂ ਆਮਨਾ ਵਾਰਸੀ ਯੋਗਾ ਟ੍ਰੇਨਰ ਨੂੰ ਯਾਦ ਚਿੰਨ੍ਹ ਭੇਟ ਕੀਤਾ। ਪ੍ਰੋ. ਅਵਤਾਰ ਸਿੰਘ ਨੇ ਆਏ ਹੋਏ ਮਹਿਮਾਨ ਦਾ ਧੰਨਵਾਦ ਕੀਤਾ। ਇਸ ਮੌਕੇ ਐਨ. ਐਸ. ਐਸ. ਵਲੰਟੀਅਰਾਂ ਨੂੰ ਰਿਫਰੈਸ਼ਮੈੰਟ ਦਿਤੀ ਗਈ।