ਪਟੇਲ ਕਾਲਜ ਦੇ ਖੇਡ ਵਿਭਾਗ ਦੇ ਵਿਦਿਆਰਥੀ ਨੇ ਵੇਟਲਿਫਟਿੰਗ ਵਿੱਚ ਪ੍ਰਾਪਤ ਕੀਤਾ ਪਹਿਲਾ ਸਥਾਨ

Patel College Sports Department student secures first position in weightlifting

ਰਾਜਪੁਰਾ,26 ਨਵੰਬਰ (ਹਿਮਾਂਸ਼ੂ ਹੈਰੀ):ਸਥਾਨਕ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ, ਰਾਜਪੁਰਾ ਦੇ ਖੇਡ ਵਿਭਾਗ ਦੇ ਮੁਖੀ ਡਾ. ਮਨਦੀਪ ਕੌਰ, ਪ੍ਰੋ. ਤਰਿਸ਼ਰਨਦੀਪ ਸਿੰਘ ਗਰੇਵਾਲ ਅਤੇ ਕੋਚ ਹਰਪ੍ਰੀਤ ਸਿੰਘ ਅਗਵਾਈ ਵਿੱਚ ਵਿਦਿਆਰਥੀਆਂ ਨੇ ਸੀਨੀਅਰ ਸਟੇਟ ਚੈਂਪੀਅਨਸ਼ਿਪ ਫਗਵਾੜਾ ਵਿੱਚ ਭਾਗ ਲਿਆ। ਜਿਸ ਵਿੱਚ ਪਟੇਲ ਕਾਲਜ ਦੇ ਵਿਦਿਆਰਥੀ ਵਰੁਨ ਨੇ ਵੇਟਲਿਫਟਿੰਗ ਵਿੱਚ ਚੰਗਾ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਹਾਸਿਲ ਕੀਤਾ। ਕੋਚ ਹਰਪ੍ਰੀਤ ਸਿੰਘ ਨੇ ਦੱਸਿਆ ਕਿ 24-25 ਨਵੰਬਰ ਨੂੰ ਰਾਜ ਅਧੀਨ ਆਉਂਦੇ ਵੱਖ ਵੱਖ ਕਾਲਜਾਂ ਦੇ ਵੱਖ ਵੱਖ ਭਾਰ ਦੇ ਲਗਭਗ 100 ਖਿਡਾਰੀਆਂ ਨੇ ਭਾਗ ਲਿਆ, ਜਿਸ ਵਿੱਚ ਵਰੁਨ ਨੇ 110 ਕਿਲੋ ਵਰਗ ਵਿੱਚ ਸੋਨ ਤਮਗਾ ਜਿੱਤਿਆ। ਵਿਦਿਆਰਥੀਆਂ ਨੂੰ ਕਾਲਜ ਪਹੁੰਚਣ ਉੱਤੇ ਮੈਂਡਲ ਪਾਕੇ ਡਾ. ਵੰਦਨਾ ਗੁਪਤਾ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ. ਦੀਪਿਕਾ ਸ਼ਾਰਦਾ, ਪ੍ਰੋ. ਦਲਜੀਤ ਸਿੰਘ ਅਤੇ ਵਿਦਿਆਰਥੀ ਹਾਜਰ ਸਨ।

Leave a Reply

Your email address will not be published. Required fields are marked *