ਰਾਜਪੁਰਾ ਵਿੱਚ ਭਾਜਪਾ ਦੀ 17 ਅਗਸਤ ਨੂੰ ਹੋਣ ਵਾਲੀ ਕਿਸਾਨ ਮਜ਼ਦੂਰ ਵਿਜੇ ਰੈਲੀ ਦੀਆਂ ਤਿਆਰੀਆਂ ਹੋਇਆ ਸ਼ੁਰੂ

ਭਾਜਪਾ ਦੀ ਕਿਸਾਨ ਮਜ਼ਦੂਰ ਵਿਜੇ ਰੈਲੀ ਦੀਆਂ ਤਿਆਰੀਆਂ ਜ਼ੋਰਾਂ ‘ਤੇ: ਜਗਦੀਸ਼ ਕੁਮਾਰ ਜੱਗਾ

ਪਟਿਆਲਾ/ਰਾਜਪੁਰਾ,14 ਅਗਸਤ(ਹਿਮਾਂਸ਼ੂ ਹੈਰੀ):ਪ੍ਰੈਸ ਨਾਲ ਗੱਲਬਾਤ ਕਰਦਿਆਂ ਭਾਜਪਾ ਰਾਜਪੁਰਾ ਦੇ ਹਲਕਾ ਇੰਚਾਰਜ ਜਗਦੀਸ਼ ਕੁਮਾਰ ਜੱਗਾ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਆਦਮੀ ਪਾਰਟੀ ਵੱਲੋ ਕੁਝ ਮਹੀਨੇ ਪਹਿਲਾਂ ਕਿਸਾਨ ਵਿਰੋਧੀ ਜ਼ਮੀਨ ਦੀ ਲੈਂਡ ਪੂਲਿੰਗ ਨੀਤੀ ਲਾਗੂ ਕੀਤੀ ਸੀ। ਇਸ ਨੀਤੀ ਦਾ ਉਦੇਸ਼ ਸਿਰਫ ਦਿੱਲੀ ਵਿੱਚ ਬੈਠੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਖੁਸ਼ ਕਰਨਾ ਅਤੇ ਕਿਸਾਨਾਂ ਨੂੰ ਤਬਾਹ ਕਰਨਾ ਤੇ ਕਿਸਾਨਾਂ ਦੀ ਜ਼ਮੀਨ ਹੜੱਪਣਾ ਅਤੇ ਵੱਡੇ ਬਿਲਡਰਾਂ ਨੂੰ ਸਿੱਧਾ ਲਾਭ ਪਹੁੰਚਾਉਣਾ ਸੀ। ਜਿਸਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਇਸ ਨੀਤੀ ਦੇ ਵਿਰੋਧ ਵਿੱਚ ਮਾਨਯੋਗ ਰਾਜਪਾਲ ਨੂੰ ਇੱਕ ਮੰਗ ਪੱਤਰ ਵੀ ਸੌਂਪਿਆ ਕਿਉਂਕਿ ਇਸ ਨੀਤੀ ਨਾਲ ਕਿਸਾਨਾਂ ਨੂੰ ਭਾਰੀ ਨੁਕਸਾਨ ਹੋਣ ਵਾਲਾ ਸੀ। ਇਸ ਮੌਕੇ ਜਗਦੀਸ਼ ਕੁਮਾਰ ਜੱਗਾ ਨੇ ਕਿਹਾ ਕਿ ਜਦੋਂ ਭਾਰਤੀ ਜਨਤਾ ਪਾਰਟੀ ਪੰਜਾਬ ਦੀ ਟੀਮ ਨੇ 17 ਅਗਸਤ ਨੂੰ ਰਾਜਪੁਰਾ ਤੋਂ ਇਸ ਨੀਤੀ ਵਿਰੁੱਧ ਪੰਜਾਬ ਬਚਾਓ ਕਿਸਾਨ ਬਚਾਓ ਯਾਤਰਾ ਸ਼ੁਰੂ ਕਰਨ ਦਾ ਸੱਦਾ ਦਿੱਤਾ ਸੀ, ਤਾਂ ਪੰਜਾਬ ਦੀ ਸਰਕਾਰ ਨੇ ਭਾਰਤੀ ਜਨਤਾ ਪਾਰਟੀ ਦੇ ਵਿਰੋਧੀ ਧਿਰ ਦੇ ਦਬਾਅ ਹੇਠ ਇਸ ਕਿਸਾਨ ਵਿਰੋਧੀ ਨੀਤੀ ਨੂੰ ਵਾਪਸ ਲੈ ਲਿਆ। ਜ਼ਿਕਰਯੋਗ ਹੈ ਕਿ ਜਦੋਂ ਪੰਜਾਬ ਸਰਕਾਰ ਨੂੰ ਪਹਿਲਾਂ ਪਤਾ ਸੀ ਕਿ ਇਹ ਨੀਤੀ ਕਿਸਾਨਾਂ ਨੂੰ ਨੁਕਸਾਨ ਪਹੁੰਚਾਉਣ ਵਾਲੀ ਹੈ ਤਾਂ ਇਸਨੂੰ ਕਿਉਂ ਲਾਗੂ ਕੀਤਾ ਗਿਆ। ਜਗਦੀਸ਼ ਜੱਗਾ ਨੇ ਕਿਹਾ ਕਿ ਇਹ ਬਿਲਕੁਲ ਸੱਚ ਅਤੇ ਸਪੱਸ਼ਟ ਹੈ ਕਿ ਪੰਜਾਬ ਸਰਕਾਰ ਵੱਲੋਂ ਇਸ ਲੈਂਡ ਪੂਲਿੰਗ ਨੀਤੀ ਨੂੰ ਵਾਪਸ ਲੈਣਾ ਭਾਜਪਾ ਦੇ ਸੰਘਰਸ਼ ਦੀ ਵੱਡੀ ਜਿੱਤ ਹੈ। ਜੇਕਰ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਨੇ ਕਿਸਾਨਾਂ ਨੂੰ ਬਰਬਾਦ ਕਰਨ ਵਾਲੀ ਨੀਤੀ ਵਿਰੁੱਧ ਜ਼ੋਰਦਾਰ ਆਵਾਜ਼ ਨਾ ਉਠਾਈ ਹੁੰਦੀ ਤਾਂ ਪੰਜਾਬ ਸਰਕਾਰ ਇਸ ਨੀਤੀ ਨੂੰ ਵਾਪਸ ਨਾ ਲੈਂਦੀ। ਇਸ ਲੈਂਡ ਪੂਲਿੰਗ ਨੀਤੀ ਨੂੰ ਵਾਪਸ ਲੈਣਾ ਕਿਸਾਨਾਂ, ਮਜ਼ਦੂਰਾਂ ਅਤੇ ਭਾਜਪਾ ਵਰਕਰਾਂ ਦੀ ਜਿੱਤ ਹੈ। ਇਸ ਲਈ ਪੰਜਾਬ ਭਾਜਪਾ ਵੱਲੋਂ 17 ਅਗਸਤ ਨੂੰ ਸਵੇਰੇ 10.30 ਵਜੇ ਸਥਾਨਕ ਅਨਾਜ ਮੰਡੀ ਰਾਜਪੁਰਾ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਭਾਜਪਾ ਵਰਕਰਾਂ ਦਾ ਧੰਨਵਾਦ ਕਰਨ ਲਈ ਇੱਕ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਜਗਦੀਸ਼ ਜੱਗਾ ਨੇ ਇਹ ਵੀ ਕਿਹਾ ਕਿ ਭਾਜਪਾ ਪੰਜਾਬ ਸੁਨੀਲ ਜਾਖੜ, ਸਾਬਕਾ ਕੇਂਦਰੀ ਮੰਤਰੀ ਮਹਾਰਾਣੀ ਪ੍ਰਨੀਤ ਕੌਰ, ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਸਮੇਤ ਕਈ ਪ੍ਰਮੁੱਖ ਆਗੂ ਰੈਲੀ ਨੂੰ ਸੰਬੋਧਨ ਕਰਨਗੇ। ਇਸ ਰੈਲੀ ਵਿੱਚ ਹਜ਼ਾਰਾਂ ਭਾਜਪਾ ਵਰਕਰ ਹਿੱਸਾ ਲੈਣ ਜਾ ਰਹੇ ਹਨ ਅਤੇ ਭਾਜਪਾ ਹਲਕਾ ਇੰਚਾਰਜ ਰਾਜਪੁਰਾ ਜਗਦੀਸ਼ ਜੱਗਾ ਨੇ ਰਾਜਪੁਰਾ ਅਤੇ ਪਿੰਡਾ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਰੈਲੀ ਵਿੱਚ ਸ਼ਾਮਲ ਹੋ ਕੇ ਇਸ ਨੂੰ ਸਫਲ ਬਣਾਉਣ।

Leave a Reply

Your email address will not be published. Required fields are marked *